PUNJABMAILUSA.COM

ਕੈਪਟਨ ਅਮਰਿੰਦਰ ਵਲੋਂ ਜਸਟਿਨ ਟਰੂਡੋ ਨੂੰ ਸੌਂਪੀ ਅੱਤਵਾਦੀਆਂ ਦੀ ਸੂਚੀ ‘ਤੇ ਕੈਨੇਡਾ ਸਰਕਾਰ ਵਲੋਂ ਕਾਰਵਾਈ ਸ਼ੁਰੂ

ਕੈਪਟਨ ਅਮਰਿੰਦਰ ਵਲੋਂ ਜਸਟਿਨ ਟਰੂਡੋ ਨੂੰ ਸੌਂਪੀ ਅੱਤਵਾਦੀਆਂ ਦੀ ਸੂਚੀ ‘ਤੇ ਕੈਨੇਡਾ ਸਰਕਾਰ ਵਲੋਂ ਕਾਰਵਾਈ ਸ਼ੁਰੂ

ਕੈਪਟਨ ਅਮਰਿੰਦਰ ਵਲੋਂ ਜਸਟਿਨ ਟਰੂਡੋ ਨੂੰ ਸੌਂਪੀ ਅੱਤਵਾਦੀਆਂ ਦੀ ਸੂਚੀ ‘ਤੇ ਕੈਨੇਡਾ ਸਰਕਾਰ ਵਲੋਂ ਕਾਰਵਾਈ ਸ਼ੁਰੂ
April 27
06:52 2018

ਜਲੰਧਰ, 27 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੋ ਮਹੀਨੇ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅੱਤਵਾਦੀਆਂ ਦੀ ਸੌਂਪੀ ਗਈ ਸੂਚੀ ‘ਤੇ ਕੈਨੇਡਾ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਹਫਤੇ ਸਰੀ ਵਿਖੇ ਇਕ ਵਿਅਕਤੀ ਕੋਲੋਂ ਅੱਤਵਾਦੀ ਮਾਮਲਿਆਂ ‘ਚ ਪੁੱਛਗਿਛ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਰੂਡੋ ਨੂੰ 21 ਫਰਵਰੀ ਨੂੰ ਅੰਮ੍ਰਿਤਸਰ ‘ਚ ਉਕਤ ਸੂਚੀ ਸੌਂਪੀ ਸੀ। ਦੱਸਿਆ ਜਾਂਦਾ ਹੈ ਕਿ ਕੈਪਟਨ ਵਲੋਂ ਉਠਾਏ ਗਏ ਮਾਮਲੇ ਸਬੰਧੀ ਟਰੂਡੋ ਕਾਫੀ ਗੰਭੀਰ ਨਜ਼ਰ ਆਏ ਅਤੇ ਕੈਨੇਡਾ ਸਰਕਾਰ ਹੁਣ ਹਰਕਤ ਵਿਚ ਆ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜਿਸ ਵਿਅਕਤੀ ਨੂੰ ਸਰੀ ਵਿਖੇ ਪੁੱਛਗਿਛ ਲਈ ਸੱਦਿਆ ਗਿਆ, ਉਹ ਜਲੰਧਰ ਨਾਲ ਸਬੰਧ ਰੱਖਦਾ ਹੈ। ਉਸ ਵਿਰੁੱਧ 21 ਅਪ੍ਰੈਲ 2010 ਨੂੰ ਪਟਿਆਲਾ ‘ਚ ਬੰਬ ਰੱਖਣ ਦੇ ਮਾਮਲੇ ਨੂੰ ਲੈ ਕੇ ਕੇਸ ਦਰਜ ਹੋਇਆ ਸੀ। ਇਸ ਮਾਮਲੇ ‘ਚ ਇੰਗਲੈਂਡ ਰਹਿੰਦੇ ਪਰਮਜੀਤ ਸਿੰਘ ਪੰਮਾ ਦਾ ਵੀ ਹੱਥ ਦੱਸਿਆ ਜਾਂਦਾ ਹੈ, ਜੋ ਇਸ ਸਮੇਂ ਫਰਾਰ ਹੈ। ਦੂਜਾ ਕੇਸ ਇਸ ਵਿਅਕਤੀ ਵਿਰੁੱਧ 2015 ‘ਚ ਨੂਰਪੁਰਬੇਦੀ ਵਿਖੇ ਇਕ ਹਿੰਦੂ ਨੇਤਾ ‘ਤੇ ਹਮਲੇ ਨੂੰ ਲੈ ਕੇ ਦਰਜ ਹੋਇਆ ਸੀ। ਤੀਜਾ ਕੇਸ 2016 ‘ਚ ਲੁਧਿਆਣਾ ਵਿਖੇ ਦਰਜ ਹੋਇਆ ਸੀ, ਜਿਸ ‘ਚ ਵੱਖ-ਵੱਖ ਹਿੰਦੂ ਆਗੂਆਂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਉਸ ‘ਤੇ ਦੋਸ਼ ਲੱਗਾ ਸੀ।
ਕੈਨੇਡਾ ‘ਚ ਜਿਸ ਵਿਅਕਤੀ ਨੂੰ ਹਿਰਾਸਤ ‘ਚ ਲਿਆ ਗਿਆ ਹੈ, ਵਿਰੁੱਧ 2015 ‘ਚ ਲੁਕ ਆਊਟ ਸਰਕੂਲਰ (ਐੱਲ. ਓ. ਸੀ.) ਜਾਰੀ ਕੀਤਾ ਗਿਆ ਸੀ। ਨਾਲ ਹੀ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰ.ਸੀ. ਐੱਮ.) ਵੀ ਜਾਰੀ ਹੋਇਆ ਸੀ। ਕੈਪਟਨ ਨੇ ਉਨ੍ਹਾਂ 9 ਵਿਅਕਤੀਆਂ ਦੇ ਨਾਂ ਵੀ ਸੂਚੀ ‘ਚ ਪਾਏ ਸਨ, ਜੋ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਅਤੇ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜੇ ਹੋਏ ਹਨ। ਇਨ੍ਹਾਂ ‘ਤੇ ਦੋਸ਼ ਹੈ ਕਿ ਜਾਂ ਤਾਂ ਉਹ ਸਿੱਧੇ ਤੌਰ ‘ਤੇ ਪੰਜਾਬ ‘ਚ ਅੱਤਵਾਦੀ ਸਰਗਰਮੀਆਂ ਨੂੰ ਹੱਲਾਸ਼ੇਰੀ ਦਿੰਦੇ ਰਹੇ ਹਨ ਜਾਂ ਫਿਰ ਪਾਕਿਸਤਾਨ ‘ਚ ਮੌਜੂਦ ਅੱਤਵਾਦੀ ਗਰੁੱਪਾਂ ਨੂੰ ਫੰਡ ਮੁਹੱਈਆ ਕਰਵਾਉਂਦੇ ਰਹੇ ਹਨ।
ਕੈਨੇਡਾ ‘ਚ ਜਿਸ ਵਿਅਕਤੀ ਕੋਲੋਂ ਪੁੱਛਗਿਛ ਹੋਈ ਹੈ, ਉਹ ਖਾਲਿਸਤਾਨ ਟਾਈਗਰ ਫੋਰਸ ਲਈ ਫੰਡ ਮੁਹੱਈਆ ਕਰਵਾਉਂਦਾ ਰਿਹਾ ਹੈ। ਉਸ ‘ਤੇ 2009 ‘ਚ ਰਾਸ਼ਟਰੀ ਸਿੱਖ ਸੰਗਤ ਦੇ ਉਸ ਵੇਲੇ ਦੇ ਮੁਖੀ ਰੁਲਦਾ ਸਿੰਘ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article