ਕੈਪਟਨ ਅਮਰਿੰਦਰ ਵੱਲੋਂ ਨਵਜੋਤ ਸਿੱਧੂ ਨੂੰ ਲੰਚ ਦਾ ਸੱਦਾ!

94
Share

ਚੰਡੀਗੜ੍ਹ, 24 ਨਵੰਬਰ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬੁੱਧਵਾਰ ਦੁਪਹਿਰ ਦੇ ਖਾਣੇ ਲਈ ਬੁਲਾਇਆ ਹੈ। ਪਿਛਲੇ ਕਾਫ਼ੀ ਸਮੇਂ ਤੋਂ ਦੋਵਾਂ ਨੇਤਾਵਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ ਤੇ ਇਸ ਸੱਦੇ ਤੋਂ ਲੱਗਦਾ ਹੈ ਕਿ ਹੁਣ ਦੋਵੇਂ ਇਸ ਸਥਿਤੀ ਨੂੰ ਬਦਲਣ ਦੇ ਰੌਂਅ ਵਿਚ ਹਨ। ਇਸੇ ਤਹਿਤ ਮੁੱਖ ਮੰਤਰੀ ਨੇ ਪਹਿਲ ਕਰਦਿਆਂ ਸਿੱਧੂ ਨੂੰ ਲੰਚ ਦਾ ਸੱਦਾ ਦਿੱਤਾ ਹੈ। ਦੋਵਾਂ ਦੇ ਇਸ ਮੀਟਿੰਗ ਦੌਰਾਨ ਪੰਜਾਬ ਤੇ ਦੇਸ਼ ਦੇ ਹਾਲਾਤ ਦੇ ਨਾਲ ਨਾਲ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕਰਨ ਦੀ ਸੰਭਾਵਨਾ ਹੈ।


Share