PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਦੀਆਂ ਲਗਾਤਾਰ ਕੋਸ਼ਿਸਾਂ ਤੋਂ ਬਾਅਦ ਪੰਜਾਬ ਤੇ ਜੰਮੂ-ਕਸ਼ਮੀਰ ‘ਚ 2793 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਸ਼ੁਰੂ ਕਰਨ ਲਈ ਇਤਿਹਾਸਕ ਸਮਝੌਤੇ ‘ਤੇ ਹਸਤਾਖਰ

September 08
17:54 2018

ਚੰਡੀਗੜ੍ਹ, 8 ਸਤੰਬਰ (ਪੰਜਾਬ ਮੇਲ)- ਸਰਹੱਦੀ ਸੂਬਿਆਂ ਪੰਜਾਬ ਅਤੇ ਜੰਮੂ ਕਸ਼ਮੀਰ ਨੇ 2793 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਸ਼ੁਰੂ ਕਰਨ ਵਾਸਤੇ ਇਕ ਇਤਿਹਾਸਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ।
ਇਕ ਸਰਕਾਰੀ ਬੁਲਾਰੇ ਅਨੁਸਾਰ ਦੋਵੇਂ ਸੂਬਿਆਂ ਦੀ ਸਰਕਾਰਾਂ ਇਹ ਪ੍ਰਾਜੈਕਟ 3 ਸਾਲ ਵਿੱਚ ਮੁਕੰਮਲ ਕਰਨ ਲਈ ਸਹਿਮਤ ਹੋਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀਆਂ ਲਗਾਤਾਰ ਕੋਸ਼ਿਸਾਂ ਦੇ ਨਤੀਜੇ ਵਜੋਂ ਇਹ ਸਮਝੌਤਾ ਸੰਭਵ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਸਰਕਾਰ ਕੋਲ ਇਹ ਮੁੱਦਾ ਜ਼ੋਰ ਸ਼ੋਰ ਨਾਲ ਉਠਾ ਰਹੇ ਸਨ। ਉਨ੍ਹਾਂ ਨੇ ਹਾਲ ਹੀ ਵਿੱਚ ਕੇਂਦਰੀ ਜਲ ਸ੍ਰੋਤ, ਨਦੀ ਵਿਕਾਸ ਅਤੇ ਗੰਗਾ ਪੁਨਰ ਸੁਰਜੀਤੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਦੌਰਾਨ ਇਸ ਪ੍ਰਾਜੈਕਟ ਨਾਲ ਸਬੰਧਤ ਸਾਰੇ ਮੁੱਦਿਆ ਨੂੰ ਉਠਾਇਆ ਸੀ।
ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਦਾ ਇਕ ਉੱਚ ਪੱਧਰੀ ਵਫਦ ਜਿਸ ਵਿੱਚ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਜਲ ਸ੍ਰੋਤ ਜਸਪਾਲ ਸਿੰਘ ਨੇ ਜੰਮੂ ਕਸ਼ਮੀਰ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਮਹੱਤਰਪੁਰਨ ਸਮਝੌਤੇ ਨੂੰ ਸਹੀਬੱਧ ਕੀਤਾ। ਇਸ ਸਮਝੌਤੇ ‘ਤੇ ਪੰਜਾਬ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਸ੍ਰੀ ਬੀ ਵੀ ਆਰ ਸੁਬਰਾਮਨੀਅਮ ਨੇ ਜੰਮੂ ਕਸ਼ਮੀਰ ਦੇ ਰਾਜਪਾਲ ਸ੍ਰੀ ਸਤਿਆ ਪਾਲ ਮਲਿਕ ਦੀ ਹਾਜ਼ਰੀ ਵਿੱਚ ਰਾਜ ਭਵਨ ਵਿਖੇ ਹਸਤਾਖਰ ਕੀਤੇ।
ਸ਼ਾਹਪੁਰ ਕੰਢੀ ਡੈਮ ਇਕ ਅੰਤਰਰਾਜੀ ਪ੍ਰਾਜੈਕਟ ਹੈ ਜਿਸ ਨੂੰ ਭਾਰਤ ਸਰਕਾਰ ਨੇ ਫਰਵਰੀ 2008 ਵਿੱਚ ਇਕ ਰਾਸ਼ਟਰੀ ਪ੍ਰਾਜੈਕਟ ਵਜੋਂ ਪ੍ਰਵਾਨਗੀ ਦਿੱਤੀ ਸੀ। ਇਸ ਦੀ ਲਾਗਤ 2285.81 ਕਰੋੜ ਰੁਪਏ ਸੀ ਜਿਸ ਵਿੱਚ 653.97 ਕਰੋੜ ਰੁਪਏ ਸਿੰਜਾਈ ਕਾਰਜਾਂ ਵਾਸਤੇ ਸਨ। ਭਾਵੇਂ ਇਸ ਪ੍ਰਾਜੈਕਟ ਦਾ ਕੰਮ 2013 ਵਿੱਚ ਸ਼ੁਰੂ ਹੋ ਗਿਆ ਸੀ ਪਰ ਜੰਮੂ ਕਸ਼ਮੀਰ ਸਰਕਾਰ ਵਲੋਂ ਕੁਝ ਨੁਕਤੇ ਉਠਾਉਣ ਕਾਰਨ ਇਹ ਕੰਮ 2014 ਵਿੱਚ ਰੁਕ ਗਿਆ ਸੀ। ਇਸੇ ਦੌਰਾਨ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਦੀ ਸੋਧੀ ਅਨੁਮਾਨਿਤ ਲਾਗਤ 2793.54 ਕਰੋੜ ਰੁਪਏ ਪੇਸ਼ ਕੀਤੀ ਅਤੇ ਇਹ ਪ੍ਰਾਜੈਕਟ ਪੀ.ਐਮ.ਕੇ.ਐਸ ਵਾਈ/ਏ.ਆਈ.ਬੀ.ਪੀ ਪ੍ਰਾਜੈਕਟਾਂ ਦੀ ਪ੍ਰਾਥਮਿਕ ਸੂਚੀ ਵਿੱਚ ਸ਼ਾਮਲ ਕਰਨ ਦੀ ਭਾਰਤ ਸਰਕਾਰ ਨੂੰ ਬੇਨਤੀ ਕੀਤੀ। ਬੁਲਾਰੇ ਅਨੁਸਾਰ ਇਹ ਪ੍ਰਾਜੈਕਟ ਲਾਗੂ ਹੋਣ ਦੇ ਨਾਲ ਰਣਜੀਤ ਸਾਗਰ ਡੈਮ ਪ੍ਰਾਜੈਕਟ ਪਾਵਰ ਸਟੇਸ਼ਨ ਵਧਦੇ ਰੂਪ ਵਿੱਚ ”ਪੀਕਿੰਗ ਪ੍ਰਾਜੈਕਟ” ਵਜੋਂ ਕਾਰਜ ਕਰਨ ਲਗ ਪਵੇਗਾ ਇਸ ਤੋਂ ਇਲਾਵਾ ਇਸ ਦੀ ਬਿਜਲੀ ਪੈਦਾ ਕਰਨ ਦੀ ਸਮਰੱਥਾ 206 ਮੈਗਾਵਾਟ ਹੋਵੇਗੀ ਅਤੇ ਇਸ ਨਾਲ ਪੰਜਾਬ ਤੇ ਜੰਮੂ ਕਸ਼ਮੀਰ ਵਿੱਚ 37173 ਹੈਕਟਅਰ ਸੀ.ਸੀ.ਏ ਸਿੰਚਾਈ ਹੋ ਸਕੇਗੀ। ਇਸ ਦੇ ਨਾਲ ਦੇਸ਼ ਪੰਜਾਬ ਨਾਲ ਹੋਏ ਇੰਡਸ ਜਲ ਸਮਝੌਤੇ ਦੇ ਅਨੁਸਾਰ ਰਾਵੀ ਦੇ ਪੂਰੇ ਪਾਣੀ ਦੀ ਵਰਤੋਂ ਕਰਨ ਦੇ ਸਮਰੱਥ ਹੋ ਜਾਵੇਗਾ। ਇਸ ਦੇ ਨਾਲ ਸਿਰਫ ਦੇਸ਼ ਨੂੰ ਬਿਜਲੀ ਤੇ ਸਿੰਚਾਈ ਦੇ ਰੂਪ ਵਿੱਚ ਸਲਾਨਾ 850 ਕਰੋੜ ਰੁਪਏ ਦਾ ਫਾਇਦਾ ਹੀ ਨਹੀਂ ਹੋਵੇਗਾ ਸਗੋਂ ਇਸ ਨਾਲ ਪਾਕਿਸਤਾਨ ਨੂੰ ਰਾਵੀ ਦਾ ਫਜੂਲ ਜਾ ਰਿਹਾ ਪਾਣੀ ਵੀ ਰੋਕਿਆ ਜਾ ਸਕੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਇਤਿਹਾਸਕ ਸਮਝੌਤੇ ਨੂੰ ਨੇਪਰੇ ਚਾੜਨ ਲਈ ਜਲ ਸ੍ਰੋਤ ਮੰਤਰੀ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article