PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੋਵਿੰਦ ਰਬੜ ਨਾਲ 5000 ਕਰੋੜ ਰੁਪਏ ਦੇ ਸਮਝੌਤਾ ਸਹੀਬੰਦ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੋਵਿੰਦ ਰਬੜ ਨਾਲ 5000 ਕਰੋੜ ਰੁਪਏ ਦੇ ਸਮਝੌਤਾ ਸਹੀਬੰਦ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੋਵਿੰਦ ਰਬੜ ਨਾਲ 5000 ਕਰੋੜ ਰੁਪਏ ਦੇ ਸਮਝੌਤਾ ਸਹੀਬੰਦ
December 01
17:33 2017

ਕੰਪਨੀ ਵੱਲੋਂ ਨਵੀਂ ਉਤਪਾਦਨ ਇਕਾਈ ਸਥਾਪਿਤ ਕੀਤੀ ਜਾਵੇਗੀ, 3500 ਤੋਂ ਵੱਧ ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ
ਚੰਡੀਗੜ੍ਹ, 1 ਦਸੰਬਰ (ਪੰਜਾਬ ਮੇਲ)- ਉਦਯੋਗ ਦੇ ਵਿਕਾਸ ਅਤੇ ਨਿਵੇਸ਼ ਦੀਆਂ ਯੋਜਨਾਵਾਂ ਨੂੰ ਵੱਡਾ ਹੁਲਾਰਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੰਬਈ ਅਧਾਰਤ ਗੋਵਿੰਦ ਰਬੜ ਲਿਮਟਿਡ ਨਾਲ 5000 ਕਰੋੜ ਰੁਪਏ ਦੇ ਸਮਝੌਤੇ ‘ਤੇ ਸਹੀ ਪਾਈ ਹੈ।
ਇਸ ਸਮਝੌਤੇ ‘ਤੇ ਕੰਪਨੀ ਦੀ ਤਰਫੋਂ ਇਸ ਦੇ ਚੇਅਰਮੈਨ ਵਿਨੋਦ ਪੋਡਾਰ ਅਤੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ.ਈ.ਓ. ਅਤੇ ਸਕੱਤਰ ਉਦਯੋਗ ਅਤੇ ਕਾਮਰਸ ਪੰਜਾਬ ਆਰ.ਕੇ. ਵਰਮਾ ਨੇ ਸਹੀ ਪਾਈ।
ਸੂਬੇ ਵਿੱਚ ਉਦਯੋਗ ਨੂੰ ਬੜ੍ਹਾਵਾ ਦੇਣ ਦੀਆਂ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਅਤੇ ਸੋਚ ਦੇ ਅਨੁਸਾਰ ਨਿਵੇਸ਼ ਨੂੰ ਬੜ੍ਹਾਵਾ ਦੇਣ ਲਈ ਇਹ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਇਸ ਦੇ ਹੇਠ 250 ਏਕੜ ਰਕਬੇ ‘ਤੇ ਦੋ ਪੜਾਵਾਂ ਵਿੱਚ ਨਵਾਂ ਟਾਇਰ ਅਤੇ ਟਿਊਬ ਉਤਪਾਦਨ ਪਲਾਂਟ ਸਥਾਪਿਤ ਕੀਤਾ ਜਾਵੇਗਾ। ਇਸ ਦਾ ਪਹਿਲਾ ਪੜਾਅ ਦਸੰਬਰ 2018 ਤੱਕ 3000 ਕਰੋੜ ਰੁਪਏ ਦੇ ਨਿਵੇਸ਼ ਨਾਲ ਮੁਕੰਮਲ ਹੋਵੇਗਾ। ਪੋਡਾਰ ਗਰੁੱਪ ਦਾ ਰਬੜ ਉਦਯੋਗ ਵਿੱਚ ਵੱਡਾ ਤਜਰਬਾ ਹੈ ਅਤੇ ਇਸ ਵੱਲੋਂ ਪਿਛਲੇ ਦੋ ਦਹਾਕਿਆਂ ਤੋਂ ਲੁਧਿਆਣਾ ਵਿੱਚ ਇਕ ਯੂਨਿਟ ਚਲਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪ੍ਰੋਜੈਕਟ 3500 ਤੋਂ ਵੱਧ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ ਅਤੇ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਵੇਗਾ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੇ ਮੁੰਬਈ ਦੌਰੇ ਅਤੇ ਉੱਥੇ ਉਦਯੋਗਪਤੀਆਂ ਨਾਲ ਮੁਲਾਕਾਤਾਂ ਦੇ ਨਤੀਜੇ ਵਜੋਂ ਅਤੇ ਸਰਕਾਰ ਦੀ ਉਦਯੋਗ ਪੱਖੀ ਨਵੀਂ ਉਦਯੋਗਿਕ ਨੀਤੀ ਦੇ ਕਾਰਨ ਸੂਬੇ ਵਿੱਚ ਉਦਯੋਗ ਪੱਖੀ ਵਾਤਾਵਰਣ ਪੈਦਾ ਹੋਇਆ ਹੈ।
ਕੰਪਨੀ ਦੇ ਚੇਅਰਮੈਨ ਅਨੁਸਾਰ ਨਵਾਂ ਪਲਾਂਟ ਸਾਰੇ ਤਰ੍ਹਾਂ ਦੇ ਵਾਹਨਾਂ ਲਈ ਟਾਇਰਾਂ ਅਤੇ ਟਿਊਬਾਂ ਦੀ ਮੰਗ ਨੂੰ ਪੂਰਾ ਕਰੇਗਾ ਜਿਨ੍ਹਾਂ ਵਿੱਚ ਸਾਈਕਲਾਂ ਤੋਂ ਲੈ ਕੇ ਆਟੋਮੋਬਾਈਲਜ਼ ਤੱਕ ਅਤੇ ਨਾਲ ਹੀ ਮਿੱਟੀ ਪੁੱਟਣ ਵਾਲੀਆਂ ਕਰੇਨਾਂ ਵਰਗੀਆਂ ਭਾਰੀ ਗੱਡੀਆਂ ਲਈ ਟਾਇਰ ਟਿਊਬਾਂ ਤਿਆਰ ਹੋਣਗੀਆਂ। ਇਹ ਪਲਾਂਟ ਅਤਿ ਅਧੁਨਿਕ ਤਕਨਾਲੋਜੀ ਨਾਲ ਸਥਾਪਿਤ ਕੀਤਾ ਜਾਵੇਗਾ ਅਤੇ ਇਸ ਦੀ ਉਤਪਾਦਨ ਪ੍ਰਕਿਰਿਆ ਵਿੱਚ 300 ਰੋਬੋਟ ਹੋਣਗੇ। ਇਹ ਬਹੁਤ ਜ਼ਿਆਦਾ ਵਾਤਾਵਰਣ ਪੱਖੀ ਹੋਵੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਭਾਰਤ ਵਿੱਚ ਇਹ ਪਹਿਲਾ ਪਲਾਂਟ ਹੋਵੇਗਾ ਜੋ ਨਿਰਮਾਣ ਖੇਤਰ ਵਿਚ ਵੱਡੀ ਗਿਣਤੀ ਵਿੱਚ ਰੋਬੋਟਿਕ ਪ੍ਰਕਿਰਿਆ ਨਾਲ ਚੱਲੇਗਾ।
ਕੈਪਟਨ ਅਮਰਿੰਦਰ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਲਈ ਇਕ ਸਹਿਜ ਮਾਹੌਲ ਮੁਹੱਈਆ ਕਰਾਉਣ ਤੋਂ ਉਤਸ਼ਾਹਿਤ ਹੋ ਕੇ ਗੋਵਿੰਦ ਰਬੜ ਨੇ ਇਹ ਫੈਸਲਾ ਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਹੋਰ ਪਹਿਲਕਦਮੀਆਂ ਤੋਂ ਇਲਾਵਾ ਪੰਜਾਬ ਵਿੱਚ ਉਦਯੋਗਿਕ ਬਿਜਲੀ ਦੀ ਦਰ 5 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਹੈ।
ਵਰਮਾ ਨੇ ਪੋਡਾਰ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਪ੍ਰੋਜੈਕਟ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਸੁਵਿਧਾ ਦੇਵੇਗੀ ਅਤੇ ਸਮਾਂਬੱਧ ਤਰੀਕੇ ਨਾਲ ਪ੍ਰਵਾਨਗੀ ਅਤੇ ਵਿੱਤੀ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article