PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਦੀ ਫਰਿਜ਼ਨੋ ‘ਚ ਹੋਈ ਕਾਨਫਰੰਸ ਨੂੰ ਮਿਲਿਆ ਭਾਰੀ ਹੁੰਗਾਰਾ : ਪਾਲ ਸਿਹੋਤਾ

ਕੈਪਟਨ ਅਮਰਿੰਦਰ ਸਿੰਘ ਦੀ ਫਰਿਜ਼ਨੋ ‘ਚ ਹੋਈ ਕਾਨਫਰੰਸ ਨੂੰ ਮਿਲਿਆ ਭਾਰੀ ਹੁੰਗਾਰਾ : ਪਾਲ ਸਿਹੋਤਾ

ਕੈਪਟਨ ਅਮਰਿੰਦਰ ਸਿੰਘ ਦੀ ਫਰਿਜ਼ਨੋ ‘ਚ ਹੋਈ ਕਾਨਫਰੰਸ ਨੂੰ ਮਿਲਿਆ ਭਾਰੀ ਹੁੰਗਾਰਾ : ਪਾਲ ਸਿਹੋਤਾ
May 11
09:56 2016

ab
ਫਰਿਜ਼ਨੋ, (ਪੰਜਾਬ ਮੇਲ)- ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਪਾਲ ਸਿਹੋਤਾ ਨੇ ਕਿਹਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਫਰਿਜ਼ਨੋ ਫੇਰੀ ਦੌਰਾਨ ਭਾਰੀ ਸਮਰਥਨ ਮਿਲਿਆ ਸੀ। ਉਨ੍ਹਾਂ ‘ਪੰਜਾਬ ਮੇਲ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕਾਨਫਰੰਸ 4 ਘੰਟੇ ਤੋਂ ਵੱਧ ਸਮਾਂ ਚੱਲੀ। ਇਸ ਵਿਚ 1500 ਦੇ ਕਰੀਬ ਲੋਕ ਹਾਜ਼ਰ ਸਨ। ਇਨ੍ਹਾਂ ਲੋਕਾਂ ਨੇ ਕੈਪਟਨ ਸਾਹਿਬ ਨਾਲ ਆਏ ਦੋ ਦਰਜਨ ਦੇ ਕਰੀਬ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕਾਂ ਦੇ ਵਿਚਾਰਾਂ ਨੂੰ ਬੜੇ ਧਿਆਨ ਨਾਲ ਸੁਣਿਆ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਵੀ ਪ੍ਰਵਾਸੀ ਪੰਜਾਬੀਆਂ ਨਾਲ ਤਕਰੀਬਨ 1 ਘੰਟੇ ਤੋਂ ਵੱਧ ਸਮਾਂ ਵਿਚਾਰ ਸਾਂਝੇ ਕੀਤੇ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰਵਾਸੀ ਪੰਜਾਬੀਆਂ ਨੂੰ ਆ ਰਹੇ ਮਸਲਿਆਂ ਬਾਰੇ ਚਿੰਤਾ ਜਤਾਈ। ਪਾਲ ਸਿਹੋਤਾ ਨੇ ਦੱਸਿਆ ਕਿ ਕੈਪਟਨ ਸਾਹਿਬ ਨੇ ਆਏ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਬੜੇ ਚੰਗੇ ਤਰੀਕੇ ਨਾਲ ਦਿੱਤੇ ਅਤੇ ਉਨ੍ਹਾਂ ਵਾਅਦਾ ਕੀਤਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਹ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ। ਪਾਲ ਸਿਹੋਤਾ ਨੇ ਇਹ ਵੀ ਦੱਸਿਆ ਕਿ ਇਸ ਕਾਨਫਰੰਸ ਤੋਂ ਬੌਖਲਾ ਕੇ ਕੁਝ ਲੋਕਾਂ ਨੇ ਪੰਜਾਬ ਦੇ ਮੀਡੀਆ ‘ਚ ਗਲਤ ਪ੍ਰਚਾਰ ਕਰਵਾ ਦਿੱਤਾ ਕਿ ਕੈਪਟਨ ਸਾਹਿਬ ਦੀ ਰੈਲੀ ਫਰਿਜ਼ਨੋ ਵਿਚ ਨਹੀਂ ਹੋਣ ਦਿੱਤੀ ਗਈ। ਪਾਲ ਸਿਹੋਤਾ ਨੇ ਦੱਸਿਆ ਕਿ ਪਿਛਲੇ ਹਫਤੇ ਕੈਲੀਫੋਰਨੀਆ ਦੀਆਂ ਵੱਖ-ਵੱਖ ਅਖ਼ਬਾਰਾਂ ਵਿਚ ਇਸ ਸਮਾਗਮ ਦੀਆਂ ਫੋਟੋਆਂ ਸਮੇਤ ਖ਼ਬਰਾਂ ਛਾਪੀਆਂ ਗਈਆਂ ਸਨ। ਜਿਨ੍ਹਾਂ ਵਿਚ ਸਮਾਗਮ ਦੌਰਾਨ ਹਜ਼ਾਰਾਂ ਲੋਕਾਂ ਨੂੰ ਬੈਠਿਆਂ ਦਿਖਾਇਆ ਗਿਆ ਸੀ। ਪਾਲ ਸਿਹੋਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਇਸ ਸਫਲ ਸਮਾਗਮ ਦੀ ਤਾਰੀਫ ਕੀਤੀ ਸੀ ਅਤੇ ਸਥਾਨਕ ਆਗੂਆਂ ਦਾ ਇਸ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਧੰਨਵਾਦ ਕੀਤਾ ਸੀ। ਪਾਲ ਸਿਹੋਤਾ ਨੇ ਕਿਹਾ ਕਿ ਅਸੀਂ ਵਿਦੇਸ਼ਾਂ ਵਿਚ ਰਹਿੰਦੇ ਹਾਂ ਅਤੇ ਇਥੇ ਕਿਸੇ ਨੂੰ ਵੀ ਕਾਨੂੰਨ ਹੱਥ ‘ਚ ਲੈਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਭੀੜ ਵਿਚੋਂ ਇਕ-ਅੱਧੇ ਬੰਦੇ ਵੱਲੋਂ ਕੀਤੀ ਗਈ ਕਰਤੂਤ ਨਾਲ ਸਿੱਖਾਂ ਦਾ ਸਥਾਨਕ ਸੁਰੱਖਿਆ ਦਸਤਿਆਂ ਵਿਚ ਅਕਸ ਖਰਾਬ ਹੁੰਦਾ ਹੈ। ਅਸੀਂ ਪਹਿਲਾਂ ਹੀ ਸਿੱਖ ਕੌਮ ਦੀ ਪਹਿਚਾਣ ਬਣਾਉਣ ਲਈ ਜੱਦੋ-ਜਹਿਦ ਕਰ ਰਹੇ ਹਾਂ। ਪਰ ਕੁਝ ਲੋਕ ਖੁਦ ਜਰਾਇਮ ਪੇਸ਼ਾ ਹਰਕਤ ਕਰਕੇ ਸਿੱਖ ਨੂੰ ਬਦਨਾਮ ਕਰਵਾ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article