PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਦੀ ਫਰਿਜ਼ਨੋ ਫੇਰੀ ਰਹੀ ਸਫਲ

ਕੈਪਟਨ ਅਮਰਿੰਦਰ ਸਿੰਘ ਦੀ ਫਰਿਜ਼ਨੋ ਫੇਰੀ ਰਹੀ ਸਫਲ

ਕੈਪਟਨ ਅਮਰਿੰਦਰ ਸਿੰਘ ਦੀ ਫਰਿਜ਼ਨੋ ਫੇਰੀ ਰਹੀ ਸਫਲ
May 04
11:00 2016

ਖਚਾਖਚ ਭਰੇ ਹਾਲ ‘ਚ ਵਰਕਰਾਂ ਨੂੰ ਕੀਤਾ ਸੰਬੋਧਨ
1gਫਰਿਜ਼ਨੋ, 4 ਮਈ (ਪੰਜਾਬ ਮੇਲ)- ਇੰਡੀਅਨ ਨੈਸ਼ਨਲ ਕਾਂਗਰਸ ਪੰਜਾਬ ਦੇ ਪ੍ਰਧਾਨ, ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਕੈਪਟਨ ਅਮਰਿੰਦਰ ਸਿੰਘ ਆਪਣੇ ਬਹੁਤ ਸਾਰੇ ਸਾਥੀਆਂ ਸਮੇਤ ਅੱਜਕੱਲ੍ਹ ਅਮਰੀਕਾ ਦੌਰੇ ‘ਤੇ ਹਨ। ਇਸ ਦੌਰਾਨ ਉਹ ਮੰਗਲਵਾਰ ਨੂੰ ਫਰਿਜ਼ਨੋ ਦੇ ਨਜ਼ਦੀਕ ਸ਼ਹਿਰ ਕਲੋਵਿਸ ਵਿਖੇ ਪਹੁੰਚੇ, ਜਿਥੇ ਪਾਲ ਸਿਹੋਤਾ, ਚਰਨ ਗੁਰਮ, ਰਾਣਾ ਗਿੱਲ, ਹਰਨਿੰਦਰ ਗਿੱਲ, ਗੁਰਦੀਪ ਨਿੱਜਰ, ਜਸਦੀਪ ਵੜੈਚ, ਮਨਜੀਤ ਬੈਂਸ, ਦੀਪ ਮਾਨ, ਸੁਖਪਾਲ ਧਾਲੀਵਾਲ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਨਾਲ ਆਈ ਪੂਰੀ ਟੀਮ ਦਾ ਭਰਪੂਰ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਤਾਜ਼ਾ ਹਾਲਾਤਾਂ ਬਾਰੇ ਲੈਕਚਰ ਦਿੱਤਾ। ਕਾਂਗਰਸ ਆਗੂ ਅਮਰਿੰਦਰ ਸਿੰਘ ਦੀ ਇਹ ਫੇਰੀ ਪੰਜਾਬ ਵਿਚ ਆਉਣ ਵਾਲੀਆਂ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਰੱਖਦਿਆਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਉਹ ਸ਼ਿਕਾਗੋ, ਨਿਊਯਾਰਕ, ਲਾਸ ਏਂਜਲਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਥਾਂਵਾਂ ‘ਤੇ ਕਾਂਗਰਸ ਵਰਕਰਾਂ ਨੂੰ ਸੰਬੋਧਨ ਕਰ ਚੁੱਕੇ ਹਨ। ਉਨ੍ਹਾਂ ਅੱਜ ਬੋਲਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਵੋਟ ਪੰਜਾਬ ਚੋਣਾਂ ‘ਚ ਬਹੁਤ ਅਹਿਮੀਅਤ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪਤਾ ਹੈ ਕਿ ਪ੍ਰਵਾਸੀ ਭਾਰਤੀਆਂ ਨੂੰ ਪੰਜਾਬ ਵਿਚ ਜਾਇਦਾਦਾਂ ਦੇ ਮਸਲੇ, ਵਿਆਹਾਂ ਦੇ ਮਸਲੇ ਅਤੇ ਹੋਰ ਕਈ ਤਰ੍ਹਾਂ ਦੇ ਮਸਲੇ ਆਉਂਦੇ ਹਨ। ਜਿੱਤਣ ਤੋਂ ਬਾਅਦ ਅਸੀਂ ਪਹਿਲ ਦੇ ਆਧਾਰ ‘ਤੇ ਇਨ੍ਹਾਂ ਸਮੱਸਿਆਵਾਂ ਵੱਲ ਗੌਰ ਕਰਾਂਗੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਹੁਣ ਪੰਜਾਬ ਵਿਚ ਐੱਨ.ਆਰ.ਆਈ. ਕਮਿਸ਼ਨ ਵੀ ਕਾਇਮ ਕੀਤਾ ਗਿਆ ਹੈ, ਪਰ ਉਥੇ ਵੀ ਹਾਲੇ ਤਸੱਲੀਬਖਸ਼ ਕੰਮ ਨਹੀਂ ਹੋ ਰਿਹਾ। ਸਾਡੀ ਸਰਕਾਰ ਆਉਣ ‘ਤੇ ਇਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਮਲਕੀਤ ਸਿੰਘ ਦਾਖਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਵਨ ਦੀਵਾਨ, ਗੁਰਕੀਰਤ ਸਿੰਘ ਕੋਟਲੀ, ਜਗਬੀਰ ਸਿੰਘ ਬਰਾੜ, ਸੁੱਖ ਸਰਕਾਰੀਆ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਹਰਮਿੰਦਰ ਸਿੰਘ ਗਿੱਲ, ਗੁਰਪ੍ਰੀਤ ਕੰਗ, ਗੁਰਜੀਤ ਔਜਲਾ, ਸਤਬੀਰ ਸਿੰਘ, ਰਾਜਵਿੰਦਰ ਸਿੰਘ ਲੱਕੀ ਬਲਾਚੌਰ, ਰਣਜੀਤ ਸਿੰਘ ਛੱਜਲਵੱਡੀ, ਦਮਨਜੀਤ ਮੋਹੀ ਅਤੇ ਗੁਰਨਾਮ ਸਿੰਘ ਰਾਜਨ ਵੀ ਵਿਸ਼ੇਸ਼ ਤੌਰ ‘ਤੇ ਪੰਜਾਬ ਤੋਂ ਆਏ ਸਨ। ਪਾਲ ਸਿਹੋਤਾ, ਚਰਨ ਗੁਰਮ ਰਾਣਾ ਗਿੱਲ ਅਤੇ ਹਰਨਿੰਦਰ ਗਿੱਲ ਨੇ ਸਮੂਹ ਆਏ ਆਗੂਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕੈਪਟਨ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਪ੍ਰਵਾਸੀ ਪੰਜਾਬੀ ਆਉਣ ਵਾਲੀਆਂ ਚੋਣਾਂ ਦੌਰਾਨ ਕਾਂਗਰਸ ਦੀ ਹਮਾਇਤ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article