PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ

ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ

ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ
January 18
15:32 2018

ਚੰਡੀਗੜ੍ਹ, 18 ਜਨਵਰੀ (ਪੰਜਾਬ ਮੇਲ)-ਪੰਜਾਬ ਸਰਕਾਰ ਨੂੰ ਬੁੱਧਵਾਰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ।
ਹਾਈ ਕੋਰਟ ਮੁਤਾਬਕ ਸਾਬਕਾ ਆਈ.ਏ.ਐੱਸ. ਅਧਿਕਾਰੀ ਬਿਨਾਂ ਕਿਸੇ ਵਿਧੀ ਵਿਧਾਨ ਦੇ ਸਰਕਾਰੀ ਅਹੁਦੇ ‘ਤੇ ਤਾਇਨਾਤ ਸਨ। ਨਿਯੁਕਤੀ ਨੂੰ ਮਨਸੂਖ ਕਰਦਿਆਂ ਜਸਟਿਸ ਰਾਜਨ ਗੁਪਤਾ ਨੇ ਕਿਹਾ ਕਿ ਇਹ ਸੰਵਿਧਾਨ ਦੀ ਧਾਰਾ 166(3) ਤਹਿਤ ਨਿਯਮਾਂ ਦੀ ਸਪੱਸ਼ਟ ਉਲੰਘਣਾ ਹੈ। ਸ਼੍ਰੀ ਸੁਰੇਸ਼ ਕੁਮਾਰ ਦੇ ਨਿਯੁਕਤੀ ਸਬੰਧੀ ਰਿਕਾਰਡ ਦਾ ਹਵਾਲਾ ਦਿੰਦਿਆਂ ਜਸਟਿਸ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੂੰ ਇਕ ਹੁਕਮ ਨਾਲ ਹੀ ਵੱਧ ਤਾਕਤਾਂ ਦੇ ਦਿੱਤੀਆਂ ਗਈਆਂ ਅਤੇ ਇਸ ਕਾਰਨ ਉਨ੍ਹਾਂ ਕੋਲ ਅਧਿਕਾਰ ਸਨ ਕਿ ਉਹ ਮੰਤਰੀਆਂ ਅਤੇ ਪ੍ਰਸ਼ਾਸਕੀ ਸਕੱਤਰਾਂ ਨਾਲ ਵੀ ਵਿਚਾਰ ਵਟਾਂਦਰਾ ਕਰਨ ਦੀ ਲੋੜ ਤੱਕ ਨਹੀਂ ਮਹਿਸੂਸ ਕਰ ਸਕਦੇ ਸਨ। ਜਸਟਿਸ ਗੁਪਤਾ ਮੁਤਾਬਕ ਅਜਿਹੇ ਹਾਲਾਤ ਦੀ ਕਲਪਨਾ ਕਰਨਾ ਮੁਸ਼ਕਲ ਨਹੀਂ ਜਿਥੇ ‘ਅਜਿਹੇ ਢੰਗ ਨਾਲ ਨਿਯੁਕਤ ਅਧਿਕਾਰੀ’ ਵੱਲੋਂ ਲਏ ਗਏ ਫ਼ੈਸਲਿਆਂ ਕਾਰਨ ਸੂਬਾ ਸੰਕਟ ‘ਚ ਘਿਰ ਸਕਦਾ ਹੈ ਕਿਉਂਕਿ ਸੂਬੇ ਦੇ ਵਿਕਾਸ ਲਈ ਮੁੱਖ ਮੰਤਰੀ ਵਰਗੇ ਦ੍ਰਿਸ਼ਟੀਕੋਣ ਦੀ ਉਸ ਤੋਂ ਆਸ ਨਹੀਂ ਕੀਤੀ ਜਾ ਸਕਦੀ। ਜਾਣੇ-ਅਣਜਾਣੇ ‘ਚ ਅਧਿਕਾਰੀ ਦੀ ਕਿਸੇ ਕੋਤਾਹੀ ‘ਤੇ ਕਿਸੇ ਅਨੁਸ਼ਾਸਨੀ ਅਥਾਰਟੀ ਕੋਲ ਸਵਾਲ ਨਹੀਂ ਉਠਾਇਆ ਜਾ ਸਕਦਾ। ਉਹ ਅਹੁਦੇ ਦਾ ਭੇਤ ਗੁਪਤ ਰੱਖਣ ਲਈ ਵੀ ਪਾਬੰਦ ਨਹੀਂ ਹੈ ਕਿਉਂਕਿ ਉਹ ਨਿਯਮਿਤ ਸੇਵਾ ਤੋਂ ਰਿਟਾਇਰ ਹੋ ਚੁੱਕਿਆ ਹੈ। ਜਸਟਿਸ ਰਾਜਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਗ਼ੈਰ-ਹਾਜ਼ਰੀ ‘ਚ ਸਭ ਤੋਂ ਸੀਨੀਅਰ ਮੰਤਰੀ ਜਾਂ ਇੰਚਾਰਜ ਮੰਤਰੀ ਨੂੰ ਕਮਾਂਡ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੁਰੇਸ਼ ਕੁਮਾਰ ਦੀ ਨਿਯੁਕਤੀ ਕਰਕੇ ਸੂਬੇ ‘ਚ ਆਈ.ਏ.ਐੱਸ. ਕਾਡਰ ਦਾ ਅਹਿਮ ਅਹੁਦਾ ਖਾਲੀ ਰੱਖਿਆ ਗਿਆ। ਉਨ੍ਹਾਂ ਦੀ ਨਿਯੁਕਤੀ ਵਾਲੀ ਫਾਈਲ ਨੂੰ ਜਿਸ ਤੇਜ਼ੀ ਅਤੇ ਜੋਸ਼ ਨਾਲ ਅੱਗੇ ਵਧਾਇਆ ਗਿਆ, ਉਸ ਤੋਂ ਸਾਬਿਤ ਹੁੰਦਾ ਹੈ ਕਿ ਉਹ ਸੂਬੇ ਦੇ ਕੰਮਕਾਜ ਦੇ ਫ਼ੈਸਲਿਆਂ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਨ। ਜਸਟਿਸ ਗੁਪਤਾ ਨੇ ਸੂਬੇ ਦੀ ਉਸ ਦਲੀਲ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ ਕਿ ਸੁਰੇਸ਼ ਕੁਮਾਰ ਸਰਕਾਰੀ ਅਹੁਦੇ ‘ਤੇ ਤਾਇਨਾਤ ਨਹੀਂ ਹਨ ਅਤੇ ਸਰਕਾਰ ਅਜਿਹੀ ਨਿਯੁਕਤੀ ਲਈ ਅਦਾਲਤਾਂ ਮੂਹਰੇ ਜਵਾਬਦੇਹ ਨਹੀਂ ਹੈ।
ਉਨ੍ਹਾਂ ਕਿਹਾ ਕਿ ਉਸ ਨੂੰ ਸੂਬੇ ਦੇ ਮਾਮਲਿਆਂ ‘ਚ ਫ਼ੈਸਲੇ ਲੈਣ ਦੇ ਖੁਲ੍ਹੇ ਅਧਿਕਾਰ ਦਿੱਤੇ ਗਏ। ਜਸਟਿਸ ਗੁਪਤਾ ਨੇ ਇਸ ਗੱਲ ‘ਤੇ ਵੀ ਧਿਆਨ ਦਿੱਤਾ ਕਿ ਫਾਈਲ ‘ਤੇ ‘ਸੀਨੀਅਰ, ਤਜਰਬੇਕਾਰ ਅਤੇ ਸੇਵਾਮੁਕਤ ਆਈ.ਏ.ਐੱਸ. ਅਧਿਕਾਰੀ’ ‘ਤੇ ਜ਼ੋਰ ਦਿੱਤਾ ਗਿਆ ਸੀ ਤਾਂ ਜੋ ਉਸ ਦੀ ਨਿਯੁਕਤੀ ਕੀਤੀ ਜਾ ਸਕੇ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਅਜਿਹਾ ਕੰਮ ਨੌਕਰੀਸ਼ੁਦਾ ਅਧਿਕਾਰੀ ਕਿਉਂ ਨਹੀਂ ਕਰ ਸਕਦਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਚੋਣ ਦੀ ਪੂਰੀ ਖੁਲ੍ਹ ਹੁੰਦੀ ਹੈ ਪਰ ਇਹ ਸੰਵਿਧਾਨ ਦੇ ਘੇਰੇ ਅੰਦਰ ਹੀ ਹੋਣੀ ਚਾਹੀਦੀ ਹੈ।
ਸ਼੍ਰੀ ਸੁਰੇਸ਼ ਕੁਮਾਰ ਨੇ ਹਾਈ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਮੁੱਖ ਪ੍ਰਮੁੱਖ ਸਕੱਤਰ ਦੇ ਅਹੁਦੇ ਦਾ ਚਾਰਜ ਛੱਡ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਈ-ਮੇਲ ਰਾਹੀਂ ਸਰਕਾਰ ਨੂੰ ਅਹੁਦਾ ਛੱਡਣ ਬਾਰੇ ਜਾਣਕਾਰੀ ਭੇਜੀ। ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ਕਿਉਂਕਿ ਉਹ ਬੁੱਧਵਾਰ ਦੇਰ ਸ਼ਾਮ ਹੀ ਜਾਪਾਨ ਦੌਰੇ ‘ਤੇ ਰਵਾਨਾ ਹੋ ਗਏ ਅਤੇ ਹਫ਼ਤੇ ਬਾਅਦ ਪਰਤਣਗੇ।

ਕੈਪਟਨ ਨੇ ਏ.ਜੀ. ਨੂੰ ਫ਼ੈਸਲੇ ਦੀ ਸਮੀਖਿਆ ਕਰਨ ਲਈ ਕਿਹਾ
ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਅਤੇ ਸਰਕਾਰ ਦੇ ਥੰਮ੍ਹ ਵਜੋਂ ਜਾਣੇ ਜਾਂਦੇ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕੀਤੇ ਜਾਣ ਨਾਲ ਕੈਪਟਨ ਸਰਕਾਰ ਨੂੰ ਜ਼ਬਰਦਸਤ ਧੱਕਾ ਲੱਗਾ ਹੈ। ਇਸ ਫੈਸਲੇ ਨਾਲ ਸਰਕਾਰ ਦੇ ਕੰਮ ਕਾਜ ‘ਤੇ ਮਾੜਾ ਅਸਰ ਪੈਣ ਦੇ ਆਸਾਰ ਹਨ। ਉਹ ਅਣਥੱਕ ਅਧਿਕਾਰੀ ਹਨ ਜਿਹੜੇ ਕੈਪਟਨ ਸਰਕਾਰ ਦੇ ਸਾਰੇ ਕੰਮਕਾਜ ਨੂੰ ਅੰਜਾਮ ਦਿੰਦੇ ਸਨ ਅਤੇ ਹਰੇਕ ਲਈ ਉਨ੍ਹਾਂ ਤਕ ਪਹੁੰਚ ਕਰਨਾ ਆਸਾਨ ਸੀ। ਉਹ ਹਰੇਕ ਮਸਲੇ ਵਿਚ ਬੇਬਾਕ ਰਾਏ ਦੇਣ ਦੇ ਮਾਹਿਰ ਸਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਐਡਵੋਕੇਟ ਜਨਰਲ (ਏ.ਜੀ.) ਅਤੁਲ ਨੰਦਾ ਨੂੰ ਕਿਹਾ ਹੈ ਕਿ ਉਹ ਹਾਈ ਕੋਰਟ ਦੇ ਫੈਸਲੇ ਦੀ ਸਮੀਖਿਆ ਕਰਨ ਅਤੇ ਇਸ ਨਿਯੁਕਤੀ ਦੇ ਹੱਕ ਵਿਚ ਚੁੱਕੇ ਜਾਣ ਵਾਲੇ ਕਾਨੂੰਨੀ ਕਦਮਾਂ ਬਾਰੇ ਠੋਸ ਸੁਝਾਅ ਦੇਣ। ਕੈਪਟਨ ਸਰਕਾਰ ਫੈਸਲੇ ਖਿਲਾਫ਼ ਨਜ਼ਰਸਾਨੀ ਪਟੀਸ਼ਨ ਰਾਹੀਂ ਜਾਂ ਕਿਸੇ ਹੋਰ ਰਸਤੇ ਰਾਹੀਂ ਉਨ੍ਹਾਂ ਨੂੰ ਵਾਪਸ ਲਿਆਉਣ ਦੇ ਯਤਨ ਕਰੇਗੀ। ਜਾਣਕਾਰੀ ਅਨੁਸਾਰ ਸੁਰੇਸ਼ ਕੁਮਾਰ ਨੇ ਆਪਣਾ ਅਸਤੀਫਾ ਪਿਛਲੇ ਸਾਲ 7 ਨਵੰਬਰ ਨੂੰ ਮੁੱਖ ਮੰਤਰੀ ਨੂੰ ਭੇਜ ਦਿੱਤਾ ਸੀ ਪਰ ਅਦਾਲਤ ਦੇ ਫੈਸਲੇ ਮਗਰੋਂ ਬੁੱਧਵਾਰ ਚਾਰਜ ਛੱਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਿਸ ਸਮੇਂ ਉਨ੍ਹਾਂ ਖਿਲਾਫ਼ ਅਦਾਲਤ ਵਿਚ ਪਟੀਸ਼ਨ ਦਾਇਰ ਹੋਈ ਸੀ ਤਾਂ ਉਨ੍ਹਾਂ ਦਫਤਰ ਆਉਣਾ ਛੱਡ ਦਿਤਾ ਸੀ। ਉਸ ਤੋਂ ਬਾਅਦ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਉਨ੍ਹਾਂ ਨੂੰ ਘਰ ਜਾ ਕੇ ਮਨਾਇਆ ਸੀ ਜਿਸ ਮਗਰੋਂ ਉਹ ਡਿਊਟੀ ‘ਤੇ ਹਾਜ਼ਰ ਹੋਏ ਸਨ। ਉਨ੍ਹਾਂ ਖਿਲਾਫ਼ ਪਟੀਸ਼ਨ ਦਾਇਰ ਕਰਨ ਪਿੱਛੇ ਦੋ ਆਈ.ਏ.ਐੱਸ. ਅਧਿਕਾਰੀਆਂ ਅਤੇ ਐਡਵੋਕੇਟ ਜਨਰਲ ਦਫਤਰ ਦਾ ਹੱਥ ਦੱਸਿਆ ਜਾਂਦਾ ਹੈ। ਉਹ ਇਸ ਗੱਲ ਤੋਂ ਖਫਾ ਸਨ ਕਿ ਜੇਕਰ ਐਡਵੋਕੇਟ ਜਨਰਲ ਦਫਤਰ ਹੀ ਉਨ੍ਹਾਂ ਖਿਲਾਫ਼ ਹੈ ਤਾਂ ਅਦਾਲਤ ਵਿਚ ਉਨ੍ਹਾਂ ਦਾ ਕੇਸ ਕੌਣ ਲੜੇਗਾ? ਇਸ ‘ਤੇ ਮੁੱਖ ਮੰਤਰੀ ਨੇ ਡੱਟ ਕੇ ਪੈਰਵੀ ਭਰੋਸਾ ਦਿੱਤਾ ਸੀ। ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਹੋਣ ਨਾਲ ਉਨ੍ਹਾਂ ਦੇ ਵਿਰੋਧੀ ਖੁਸ਼ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article