PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿੱਚ ਜਨਰਲ ਐਲਾਰਡ ਦਾ ਬੁੱਤ ਸਥਾਪਤ ਕਰਨ ਲਈ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਰੂਪ-ਰੇਖਾ ਉਲੀਕਣ ਲਈ ਆਖਿਆ

October 11
17:21 2018

ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਘੋੜ ਸਵਾਰ ਸੈਨਾ ‘ਫੌਜ-ਏ-ਖਾਸ’ ਦੇ ਮੁਖੀ ਫਰੈਂਕੋਇਸ ਐਲਾਰਡ ਦਾ ਬੁੱਤ ਅੰਮ੍ਰਿਤਸਰ ਵਿੱਚ ਸਥਾਪਤ ਕਰਨ ਲਈ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਰੂਪ-ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਇਹ ਹਦਾਇਤਾਂ ਸੈਂਟ-ਟ੍ਰੋਪੇਜ਼ ਦੇ ਡਿਪਟੀ ਮੇਅਰ ਦੇ ਹੈਨਰੀ ਪ੍ਰੀਵੋਸਟ ਐਲਾਰਡ ਜੋ ਜਨਰਲ ਫਰੈਂਕੋਇਸ ਐਲਾਰਡ ਦੇ ਪਰਿਵਾਰ ਵਿੱਚੋਂ ਹਨ, ਦੀ ਅਗਵਾਈ ਵਿੱਚ ਇਕ ਵਫ਼ਦ ਨਾਲ ਮੁਲਾਕਾਤ ਦੌਰਾਨ ਦਿੱਤੀਆਂ। ਦੱਸਣਯੋਗ ਹੈ ਕਿ ਹੈਨਰੀ ਐਲਾਰਡ, ਜਨਰਲ ਐਲਾਰਡ ਦੀ ਚੌਥੀ ਪੀੜ੍ਹੀ ਵਿੱਚੋਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮਰਹੂਮ ਜਨਰਲ ਐਲਾਰਡ ਦੀ ਬਹਾਦਰੀ ਬਾਰੇ ਨੌਜਵਾਨਾਂ ਨੂੰ ਜਾਣੂੰ ਕਰਵਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਬੁੱਤ ਮਹਾਨ ਫੌਜੀ ਰਣਨੀਤੀਕਾਰ ਨੂੰ ਸ਼ਰਧਾਂਜਲੀ ਹੋਵੇਗਾ ਅਤੇ ਫਰਾਂਸ ਅਤੇ ਭਾਰਤ ਦੇ ਨਾਲ-ਨਾਲ ਸੇਂਟ-ਟ੍ਰੋਪੇਜ਼ ਅਤੇ ਪੰਜਾਬ ਦਰਮਿਆਨ ਮੋਹ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।
ਵਫ਼ਦ ਨੇ ਮੁੱਖ ਮੰਤਰੀ ਨੂੰ ਅਗਲੇ ਸਾਲ ਜੂਨ ਮਹੀਨੇ ਵਿੱਚ ਸੇਂਟ-ਟ੍ਰੋਪੇਜ਼ ਵਿਖੇ ਭਾਰਤ-ਫਰਾਂਸ ਫੌਜੀ ਇਤਿਹਾਸ ਦੀ ਅਮੀਰ ਵਿਰਾਸਤ ਦੇ ਪਾਸਾਰ ਲਈ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸੱਦੇ ਲਈ ਵਫ਼ਦ ਦਾ ਧੰਨਵਾਦ ਕਰਦਿਆਂ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰੁਝੇਵੇਂ ਹੋਣ ਕਾਰਨ ਸ਼ਾਮਲ ਹੋਣ ਤੋਂ ਅਸਮਰਥਾ ਜ਼ਾਹਰ ਕੀਤੀ।
ਵਫ਼ਦ ਦੀ ਅਪੀਲ ਪ੍ਰਤੀ ਹੁੰਗਾਰਾ ਭਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਲਾਨਾ ਸਮਾਗਮ ਦੇ ਰਸਮੀ ਐਲਾਨ ਲਈ ਇਸ ਸਾਲ ਦਸੰਬਰ ਮਹੀਨੇ ‘ਚ ਦਿੱਲੀ ਵਿਖੇ ਹੋਣ ਵਾਲੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ।
ਮੁੱਖ ਮੰਤਰੀ ਨੇ ਵਫ਼ਦ ਮੈਂਬਰਾਂ ਨੂੰ ਆਪਣੀ ਕਿਤਾਬ ‘ਦਾ ਲਾਸਟ ਸਨਸੈੱਟ’ ਭੇਟ ਕੀਤੀ। ਇਹ ਕਿਤਾਬ ਸਿੱਖ ਰਾਜ ਦੇ ਉਤਰਾਅ-ਚੜ੍ਹਾਅ ਦੇ ਬਿਰਤਾਂਤ ਤੋਂ ਇਲਾਵਾ ਐਂਗਲੋ-ਸਿੱਖ ਯੁੱਧਾਂ ਅਤੇ ਮਹਾਰਾਜਾ ਦਲੀਪ ਸਿੰਘ ਦੀ ਜਲਾਵਤਨੀ ਦੀਆਂ ਘਟਨਾਵਾਂ ‘ਤੇ ਅਧਾਰਿਤ ਹੈ। ਉਨ੍ਹਾਂ ਨੇ ਵਫ਼ਦ ਨੂੰ ਫਰਾਂਸ ਦੇ ਨੌਜਵਾਨਾਂ ਨੂੰ ਵੀ ਇਸ ਗੱਲ ਪ੍ਰਤੀ ਜਾਗਰੂਕ ਕਰਨ ਲਈ ਆਖਿਆ ਕਿ ਕਿਵੇਂ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਤਿਆਰ ਕਰਨ ਵਿੱਚ ਜਨਰਲ ਐਲਾਰਡ ਨੂੰ ਉਨ੍ਹਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਅਤੇ ਲਾਮਿਸਾਲ ਯੋਗਦਾਨ ਸਦਕਾ ਉਨ੍ਹਾਂ ਨੂੰ ਪੰਜਾਬੀ ਕਿੰਨਾ ਸਤਿਕਾਰ ਦਿੰਦੇ ਹਨ ਜਿਸ ਨਾਲ ਵਿਸ਼ਾਲ ਸਿੱਖ ਰਾਜ ਦੀ ਸਿਰਜਣਾ ਸੰਭਵ ਹੋਈ।
ਇਹ ਜ਼ਿਕਰਯੋਗ ਹੈ ਕਿ ਦੋਵੇਂ ਪਾਸੇ ਸਦਭਾਵਨਾ, ਸਨੇਹ ਅਤੇ ਦੋਸਤਾਨਾ ਭਾਵਨਾ ਨੂੰ ਉਤਸ਼ਾਹਤ ਕਰਨ ਲਈ ਸਾਲ 2016 ਵਿੱਚ ਜਨਰਲ ਐਲਾਰਡ ਦੇ ਜਨਮ ਸਥਾਨ ਸੇਂਟ-ਟ੍ਰੋਪੇਜ਼ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ ਸੀ।
ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article