PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਖਣਨ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਭਲਕੇ ਮੀਟਿੰਗ ਸੱਦੀ

March 07
19:34 2018

ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੀ ਖਣਨ ਨੀਤੀ ਦਾ ਜਾਇਜ਼ਾ ਲੈਣ ਲਈ ਸਬ ਕਮੇਟੀ ਦਾ ਗਠਨ
ਚੰਡੀਗੜ੍ਹ, 7 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਖਣਨ ਦੇ ਮੁੱਦੇ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਭਲਕੇ 14 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਮੀਟਿੰਗ ਸੱਦੀ ਹੈ। ਇਸ ਦੌਰਾਨ ਸੂਬੇ ਦੀ ਖਣਨ ਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਜਿਸ ਦੇ ਜਾਇਜ਼ੇ ਲਈ ਅੱਜ 3 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਜਿਨ੍ਹਾਂ 14 ਜ਼ਿਲ੍ਹਿਆਂ ਵਿੱਚ ਖਣਨ ਚੱਲ ਰਹੀ ਹੈ ਉਨ੍ਹਾਂ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਭਲਕੇ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਮਾਇਨਿੰਗ ਨੀਤੀ ਬਾਰੇ ਆਪਣੇ ਵਿਚਾਰ ਦੇਣ ਲਈ ਆਖਿਆ ਹੈ ਤਾਂ ਜੋ ਸੂਬੇ ਵਿੱਚ ਗੈਰ-ਕਾਨੂੰਨੀ ਖਣਨ ਨੂੰ ਨੱਥ ਪਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।
ਬੁਲਾਰੇ ਅਨੁਸਾਰ ਇਸ ਮੀਟਿੰਗ ਲਈ ਅੰਮ੍ਰਿਤਸਰ, ਫਰੀਦਕੋਟ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਪਠਾਨਕੋਟ, ਜਲੰਧਰ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੀ ਸੱਦੇ ਗਏ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੰਤਰੀ ਮੰਡਲ ਨੂੰ ਦੱਸਿਆ ਕਿ ਉਨ੍ਹਾਂ ਨੂੰ ਖਣਨ ਨੀਤੀ ਦੀਆਂ ਕੁਝ ਵਿਸ਼ੇਸ਼ ਧਾਰਾਵਾਂ ਬਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਤੋਂ ਬਹੁਤ ਸਾਰੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਨੂੰ ਲਾਗੂ ਕਰਨਾ ਮੁਸ਼ਕਲ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਹੈਲੀਕਾਪਟਰ ਵਿੱਚ ਸਫਰ ਕਰਦੇ ਹੋਏ ਸਤਲੁਜ ਦਰਿਆ ਵਿੱਚ ਗੈਰ-ਕਾਨੂੰਨੀ ਖਣਨ ਨੂੰ ਦੇਖਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਤਿੱਖੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਗੈਰ-ਕਾਨੂੰਨੀ ਖਣਨ ਨੂੰ ਨੱਥ ਪਾਉਣ ਵਾਸਤੇ ਉਨ੍ਹਾਂ ਨੇ ਸਮੁੱਚੀ ਪ੍ਰਣਾਲੀ ਨੂੰ ਦਰੁਸਤ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਸਹੀ ਠੇਕੇਦਾਰਾਂ ਨੂੰ ਪਰੇਸ਼ਾਨੀ ਨਾ ਆਉਣ ਦੇਣ ਨੂੰ ਵੀ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਦੇ ਸੁਝਾਵਾਂ ‘ਤੇ ਕਾਰਵਾਈ ਕਰਦੇ ਹੋਏ ਮੰਤਰੀ ਮੰਡਲ ਨੇ ਖਣਨ ਨੀਤੀ ਦਾ ਜਾਇਜ਼ਾ ਲੈਣ ਲਈ ਇਕ ਸਬ ਕਮੇਟੀ ਗਠਿਤ ਕੀਤੀ ਹੈ ਜੋ ਕਿ ਇਸ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਸੁਝਾਅ ਦੇਵੇਗੀ। ਇਸ ਸਬ ਕਮੇਟੀ ਵਿੱਚ ਸਥਾਨਕ ਸਰਕਾਰ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਅਤੇ ਦਿਹਾਤੀ ਵਿਕਾਸ ਤੇ ਪਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸ਼ਾਮਲ ਕੀਤੇ ਗਏ ਹਨ।
ਇਸੇ ਦੌਰਾਨ ਖਣਨ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਖਣਨ ਦੇ ਸਬੰਧ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਬੰਧਤ ਐਕਟ ਅਤੇ ਨਿਯਮਾਂ ਹੇਠ 4285 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀਆਂ ਟੀਮਾਂ ਇਸ ਤਰ੍ਹਾਂ ਦੀਆਂ ਗੈਰ-ਕਾਨੂੰਨੀ ਸਰਗਰਮੀਆਂ ਨੂੰ ਰੋਕਣ ਲਈ ਲੱਗੀਆਂ ਹੋਈਆਂ ਹਨ। ਮੁੱਖ ਮੰਤਰੀ ਵੱਲੋਂ ਕੱਲ੍ਹ ਗੈਰ-ਕਾਨੂੰਨੀ ਖਣਨ ਦੇਖਣ ਤੋਂ ਬਾਅਦ ਦਿੱਤੇ ਗਏ ਨਿਰਦੇਸ਼ਾਂ ਤੋਂ ਪਿੱਛੋਂ ਖਣਨ ਵਿਰੁੱਧ ਕਾਰਵਾਈ ਵਿਸ਼ੇਸ਼ ਤੌਰ ‘ਤੇ ਤੇਜ਼ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article