PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਦੇ ਮੁਆਫੀਨਾਮੇ ਨੂੰ ਧਰਮ ਦੇ ਨਾਂ ‘ਤੇ ਸਿਆਸੀ ਡਰਾਮਾ ਦੱਸਿਆ

ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਦੇ ਮੁਆਫੀਨਾਮੇ ਨੂੰ ਧਰਮ ਦੇ ਨਾਂ ‘ਤੇ ਸਿਆਸੀ ਡਰਾਮਾ ਦੱਸਿਆ

ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਦੇ ਮੁਆਫੀਨਾਮੇ ਨੂੰ ਧਰਮ ਦੇ ਨਾਂ ‘ਤੇ ਸਿਆਸੀ ਡਰਾਮਾ ਦੱਸਿਆ
December 08
17:29 2018

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਆਪਣੇ ਗਲਤ ਕਾਰਜਾਂ ਨੂੰ ਜਨਤਕ ਤੌਰ ‘ਤੇ ਮੰਨਣ ਦੀ ਚੁਣੌਤੀ
ਚੰਡੀਗੜ੍ਹ, 8 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਐਸ.ਏ.ਡੀ) ਦੇ ਆਗੂਆਂ ਦੀ ਧਰਮ ਦੇ ਨਾਂ ‘ਤੇ ਸਿਆਸੀ ਡਰਾਮਾ ਕਰਨ ਲਈ ਖਿੱਲੀ ਉਡਾਈ ਹੈ ਅਤੇ ਆਪਣੇ ਪਿਛਲੇ 10 ਸਾਲ ਦੇ ਕੁਸ਼ਾਸ਼ਨ ਦੌਰਾਨ ਕੀਤੀਆਂ ਗਲਤੀਆਂ ਲਈ ਪਸ਼ਚਾਤਾਪ ਕਰਨ ਲਈ ਚੁਣੌਤੀ ਦਿੱਤੀ ਹੈ।
ਅੱਜ ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਅਤੇ ਹੋਰਾਂ ਆਗੂਆਂ ਤੇ ਵਿਧਾਇਕਾਂ ਵੱਲੋਂ ਜਨਤਕ ਹਿਮਾਇਤ ਹਾਸਲ ਕਰਨ ਵਾਸਤੇ ਧਰਮ ਦੀ ਦੁਵਰਤੋਂ ਕਰਨ ਲਈ ਤਿੱਖੀ ਆਲੋਚਨਾ ਕੀਤੀ ਹੈ ਕਿਉਂਕਿ ਅਕਾਲੀ ਦਲ ਪਿਛਲੇ ਦੋ ਸਾਲਾਂ ਦੌਰਾਨ ਆਪਣਾ ਜਨਤਕ ਸਮਰਥਣ ਪੂਰੀ ਤਰ੍ਹਾਂ ਗਵਾ ਚੁੱਕਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀਆਂ ਗਲਤੀਆਂ ਨੂੰ ਪ੍ਰਵਾਨ ਕਰਨ ਵਿੱਚ ਅਸਫਲ ਰਹਿਣ ‘ਤੇ ਦੁੱਖ ਪ੍ਰਗਟ ਕੀਤਾ ਹੈ ਜਦੋਂ ਕਿ ਉਹ ਮੁਆਫੀ ਦੇ ਲਈ ਅਕਾਲਤਖਤ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਬਾਦਲ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਨੇ ਆਪਣੇ ਕਾਲ ਦੌਰਾਨ ਕਿਹੜੀਆਂ ਗਲਤੀਆਂ ਕੀਤੀਆਂ ਹਨ ਪਰ ਅਜਏੇ ਉਨ੍ਹਾਂ ਨੇ ਇਨ੍ਹਾਂ ਗਲਤੀਆਂ ਲਈ ਮੁਆਫੀ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰਸ਼ਿਪ ਦੀ ਆਪਣੇ ਸਿਆਸੀ ਹਿੱਤਾਂ ਦੇ ਵਾਸਤੇ ਧਰਮ ਦੀ ਓਟ ਲੈਣ ਲਈ ਤਿੱਖੀ ਆਲੋਚਨਾ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਾਫ ਹੈ ਕਿ ਬਾਦਲਾਂ ਦੀ ਨਜ਼ਰ ਆਉਂਦੀਆਂ ਲੋਕ ਸਭਾ ਚੋਣਾਂ ‘ਤੇ ਹੈ ਅਤੇ ਇਸ ਮਕਸਦ ਲਈ ਮੁਆਫ਼ੀ ਦਾ ਡਰਾਮਾ ਰਚਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਉਹ ਆਪਣੀ ਮੁਆਫੀ ਪ੍ਰਤੀ ਸੰਜੀਦਾ ਹਨ ਤਾਂ ਉਨ੍ਹਾਂ ਨੂੰ ਆਪਣੇ ਕੀਤੇ ਕੁਕਰਮਾਂ ਨੂੰ ਪ੍ਰਵਾਨ ਕਰਨ ਲਈ ਹੌਂਸਲਾ ਦਿਖਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅਕਾਲੀ ਆਗੂਆਂ ਦੀ ਕਥਿਤ ਮਾਫ਼ੀ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਫ਼ੀ ਉਸ ਸਮੇਂ ਮੰਗੀ ਜਾ ਰਹੀ ਹੈ ਜਦੋਂ ਉਹ ਵੱਖ-ਵੱਖ ਗੰਭੀਰ ਅਤੇ ਨਾਜ਼ੁਕ ਮੁੱਦਿਆਂ ਦੇ ਸਬੰਧ ਵਿੱਚ ਆਲੋਚਨਾ ਦੇ ਕੇਂਦਰ ਵਿੱਚ ਹਨ ਜਿਨ੍ਹਾਂ ਵਿੱਚ ਬੇਅਦਬੀ ਅਤੇ 2015 ਦੀ ਪੁਲਿਸ ਗੋਲੀਬਾਰੀ ਦੀ ਘਟਨਾ ਦਾ ਮਾਮਲਾ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 2007 ਵਿੱਚ ਧਾਰਮਿਕ ਬੇਅਦਬੀ ਦੇ ਮਾਮਲੇ ਵਿੱਚ ਮੁਆਫ਼ੀ ਦੇਣ ਦਾ ਮੁੱਦਾ ਵੀ ਸ਼ਾਮਲ ਹੈ।
ਆਪਣੀ ਪਾਰਟੀ ਦੇ ਉਨ੍ਹਾਂ ਸੀਨੀਅਰ ਆਗੂਆਂ ਦੀ ਆਲੋਚਨਾ ਦੇ ਸ਼ਿਕਾਰ ਬਾਦਲਾਂ ਦੀ ਮੁੱਖ ਮੰਤਰੀ ਨੇ ਤਿੱਖੀ ਆਲੋਚਨਾ ਕੀਤੀ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਲ ਹੀ ਵਿੱਚ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।
ਅਕਾਲੀ ਦਲ ਵਿੱਚ ਤਿੱਖੀ ਦੋ-ਫਾੜ ਅਤੇ ਇਸ ਦੇ ਪੰਜਾਬ ਦੇ ਲੋਕਾਂ ਤੋਂ ਪੂਰੀ ਤਰ੍ਹਾਂ ਨਿਖੜ ਜਾਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਹੁਣ ਇਕ ਵਾਰ ਫੇਰ ਆਪਣੇ ਖੁਸੇ ਹੋਏ ਆਧਾਰ ਨੂੰ ਪ੍ਰਾਪਤ ਕਰਨ ਲਈ ਨਿਰਾਸ਼ਾ ਵਿੱਚ ਸਿਆਸੀ ਖੇਡਾਂ ਖੇਡ ਰਹੇ ਹਨ। ਉਨ੍ਹਾਂ ਵੱਲੋਂ ਇਹ ਕੋਸ਼ਿਸ਼ਾਂ ਸੰਸਦੀ ਚੋਣਾਂ ਵਿੱਚ ਕੇਵਲ ਛੇ ਮਹੀਨੇ ਰਹਿ ਜਾਣ ਤੋਂ ਪਹਿਲਾਂ ਆਪਣਾ ਸਿਆਸੀ ਆਧਾਰ ਕਾਇਮ ਕਰਨ ਵਾਸਤੇ ਖੇਡੀਆਂ ਜਾ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਜੇ ਉਹ ਪੰਜਾਬ ਦੇ ਲੋਕਾਂ ਪ੍ਰਤੀ ਰੱਤੀ ਭਰ ਵੀ ਸੰਜੀਦਾ ਹਨ ਤਾਂ ਉਹ ਖੁਲ੍ਹੇ ਰੂਪ ਵਿੱਚ ਆਪਣੀਆਂ ਗਲਤੀਆਂ ਨੂੰ ਪ੍ਰਵਾਨ ਕਰਨ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article
    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

Read Full Article
    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

Read Full Article
    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

Read Full Article
    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

Read Full Article
    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

Read Full Article
    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

Read Full Article
    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

Read Full Article
    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

Read Full Article