PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਵਿੱਚ ਆਪਣੀ ਕਿਤਾਬ ਰਿਲੀਜ਼ ਕਰਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

September 14
15:11 2017

• ਵਿਸ਼ਵ ਦੀਆਂ ਵੱਖ-ਵੱਖ ਫੌਜਾਂ ਵਿੱਚ ਸਿੱਖ ਸੈਨਿਕਾਂ ਦੀ ਭੂਮਿਕਾ ਤੇ ਬਹਾਦਰੀ ਦੀ ਸ਼ਲਾਘਾ
ਲੰਡਨ, 14 ਸਤੰਬਰ (ਪੰਜਾਬ ਮੇਲ)- ਸਾਰਾਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜਦੋਂ ਲੰਡਨ ਦੇ ਨੈਸ਼ਨਲ ਰਾਇਲ ਮਿਊਜ਼ੀਅਮ ਵਿੱਚ ਬਿਗਲ ਵੱਜਿਆ ਤਾਂ ਉੱਥੇ ਮੌਜੂਦ ਪਤਵੰਤਿਆਂ ਵਿੱਚ ਚੁੱਪ ਪਸਰ ਗਈ। ਸਾਰਾਗੜ੍ਹੀ ਜੰਗ ਦੀ 120ਵੀਂ ਵਰ੍ਹੇਗੰਢ ਮੌਕੇ ਇਸ ਇਤਿਹਾਸਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਤਾਬ ਰਿਲੀਜ਼ ਕਰਨ ਦੀ ਘੜੀ ਉਨ੍ਹਾਂ 22 ਯੋਧਿਆਂ ਦੀ ਬਹਾਦਰੀ ਤੇ ਜਜ਼ਬੇ ਦਾ ਹਿੱਸਾ ਬਣੀ ਗਈ ਜਿਨ੍ਹਾਂ ਨੇ ਆਤਮ ਸਮਪਰਣ ਦੀ ਬਜਾਏ ਸ਼ਹਾਦਤ ਨੂੰ ਤਰਜੀਹ ਦਿੱਤੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਨਾ ਸਿਰਫ 36ਵੀਂ ਸਿੱਖਜ਼ ਜਿਸ ਨਾਲ ਇਨ੍ਹਾਂ ਮਹਾਨ ਯੋਧਿਆਂ ਦਾ ਨਾਤਾ ਸੀ, ਲਈ ਸਗੋਂ ਸਿੱਖ ਭਾਈਚਾਰੇ ਲਈ ਮਾਣ ਵਾਲੇ ਪਲ ਦੱਸਿਆ। ਮੁੱਖ ਮੰਤਰੀ ਨੇ ਹਾਜ਼ਰੀਨਾਂ ਨਾਲ ਸਾਰਾਗੜ੍ਹੀ ਦੀ ਜੰਗ ਦੇ ਅੰਤਮ ਕੁਝ ਘੰਟਿਆਂ ਦੇ ਉਨ੍ਹਾਂ ਕਸ਼ਟਦਾਇਕ ਪਲਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਦੀ ਇਨ੍ਹਾਂ 22 ਸੈਨਿਕਾਂ ਨੂੰ ਗੁਜ਼ਰਨਾ ਪਿਆ ਅਤੇ ਨਾਲ ਹੀ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਸੂਰਬੀਰਾਂ ਦੀ ਯਾਦ ਹਮੇਸ਼ਾ ਚੇਤਿਆਂ ਵਿੱਚ ਵਸੀ ਰਹੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਹ ਜੰਗ ਹੈ ਜੋ ਸਦਾ ਸਿੱਖ ਰੈਜੀਮੈਂਟ ਦੇ ਹਰੇਕ ਜਵਾਨ ਦੇ ਜ਼ਿਹਨ ਵਿੱਚ ਰਹਿੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਅਤੇ ਹਰੇਕ ਸੈਨਿਕ ਇਹੀ ਸੋਚਦਾ ਹੈ ਕਿ ਅਜਿਹੀਆਂ ਹਾਲਤਾਂ ਵਿੱਚ ਉਹ ਕੀ ਕਰਦੇ। ਮੁੱਖ ਮੰਤਰੀ ਨੇ ਹਵਾਲਦਾਰ ਈਸ਼ਰ ਸਿੰਘ ਦੀ ਅਨੂਠੀ ਅਗਵਾਈ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇਸ ਜੰਗ ਦੇ ਨਤੀਜੇ ਤੋਂ ਜਾਣੂੰ ਹੁੰਦੇ ਹੋਏ ਇਕ ਵਾਰ ਵੀ ਪਿੱਛੇ ਨਾ ਹਟਣ ਦੀ ਬਜਾਏ ਆਪਣੇ ਸੈਨਿਕਾਂ ਦੀ ਸ਼ਹਾਦਤ ਤੱਕ ਸੰਜਮ ਨਾਲ ਇਸ ਅਸਾਵੀਂ ਜੰਗ ਦੀ ਅਗਵਾਈ ਕੀਤੀ।
‘ਦਾ ਸਾਰਾਗੜ੍ਹੀ ਫਾਊਂਡੇਸ਼ਨ’ ਦੀ ਅਗਵਾਈ ਵਿੱਚ ਹੋਏ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿਸਥਾਰ ਵਿੱਚ ਪੇਸ਼ਕਾਰੀ ਦਿੱਤੀ ਅਤੇ ‘ਬਹਾਦਰੀ ਦੀਆਂ ਮੂਰਤਾਂ’ ਸਿਰਲੇਖ ਹੇਠ ਦਿੱਤੇ ਸਾਰਾਗੜ੍ਹੀ ਯਾਦਗਾਰੀ ਭਾਸ਼ਣ ਦੌਰਾਨ ਭਾਰਤੀ ਫੌਜ ਵਿੱਚ ਸਿੱਖਾਂ ਦੀ ਨੁਮਾਇੰਦੀ ਘੱਟ ਹੋਣ ਦੇ ਸੁਝਾਅ ਨੂੰ ਰੱਦ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮਹਿਜ਼ ਧਾਰਨਾ ਦਾ ਮਾਮਲਾ ਹੈ ਜਿਸ ਨੂੰ ਉਹ ਜਮਾਤੀ ਨੁਮਾਇੰਦਗੀ ਪ੍ਰਵਾਨਦੇ ਹਨ।
ਇਸ ਮੌਕੇ ਮੁੱਖ ਮੰਤਰੀ, ਜਿਨ੍ਹਾਂ ਦੀ ਕਿਤਾਬ ‘ਦਾ 36ਵੀਂ ਸਿੱਖਜ਼ ਇਨ ਦਾ ਤਿਰਾਹ ਕੰਪੇਨ 1897-98—ਸਾਰਾਗੜ੍ਹੀ ਐਂਡ ਦਾ ਡਿਫੈਂਸ ਆਫ਼ ਦਾ ਸਮਾਣਾ ਫੋਰਟ’ ਲਾਂਚ ਕੀਤੀ ਗਈ, ਨੇ ਕਿਹਾ ਕਿ ਬਰਤਾਨੀਆ ਅਤੇ ਕੈਨੇਡਾ ਦੀ ਫੌਜ ਵਿੱਚ ਸਿੱਖਾਂ ਦੀ ਸ਼ਮੂਲੀਅਤ ਸਿੱਖ ਭਾਈਚਾਰੇ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਉਨ੍ਹਾਂ ਦੀ ਬਹਾਦਰੀ ਕਰਕੇ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਅਤੇ ਸਿੱਖ ਸੈਨਿਕਾਂ ਨੇ ਹਮੇਸ਼ਾ ਹੀ ਭਾਈਚਾਰੇ ਦੀ ਸ਼ਾਨ ਵਿੱਚ ਵਾਧਾ ਕੀਤਾ ਹੈ।
ਮੁੱਖ ਮੰਤਰੀ ਨੇ ਸਾਰਾਗੜ੍ਹੀ ਦਿਵਸ ‘ਤੇ ਆਪਣੀ ਕਿਤਾਬ ਰਿਲੀਜ਼ ਹੋਣ ਨੂੰ ਇਸ ਜੰਗ ਦੇ ਸ਼ਹੀਦਾਂ ਨੂੰ ਨਿਮਾਣੀ ਸ਼ਰਧਾਂਜਲੀ ਦੱਸਿਆ ਜੋ ਫੌਜ ਦੇ ਇਤਿਹਾਸ ਵਿੱਚ ਜਿੰਦਾ ਮਿਸਾਲ ਰਹੇਗੀ ਜਿਸ ਨੂੰ ਵਿਸ਼ਵ ਦੀ ‘ਲਾਸਟ ਪੋਸਟ’ ਕਰਕੇ ਜਾਣਿਆ ਜਾਂਦਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ 1988 ਤੋਂ 1992 ਤੱਕ ਬਰਤਾਨਵੀ ਫੌਜ ਦੇ ਚੀਫ ਆਫ਼ ਦੀ ਜਨਰਲ ਸਟਾਫ ਵਜੋਂ ਸੇਵਾਵਾਂ ਨਿਭਾਅ ਚੁੱਕੇ ਫੀਲਡ ਮਾਰਸ਼ਲ ਸਰ ਜੌਹਨ ਲਿਓਨ ਚੈਪਲ ਨੂੰ ਆਪਣੀ ਕਿਤਾਬ ਦੀ ਕਾਪੀ ਭੇਟ ਕੀਤੀ।
ਇਸ ਮੌਕੇ 36ਵੀਂ ਸਿੱਖਜ਼ ਦੇ ਕਮਾਡੈਂਟ ਲੈਫਟੀਨੈਂਟ ਕਰਨਲ ਜੌਹਨ ਹੌਗਟਨ ਦੇ ਪੋਤਰੇ ਸਮੇਤ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ। ਕਰਨਲ ਹੌਗਟਨ ਨੂੰ ਸਾਰਾਗੜ੍ਹੀ ਦੀ ਜੰਗ ਤੋਂ ਬਾਅਦ ਤਿਰਾਹ ਮਿਹੰਮ ਵਿੱਚ ਆਪਣੇ ਯੋਗਦਾਨ ਲਈ ਕੋਈ ਬਹਾਦਰੀ ਪੁਰਸਕਾਰ ਹਾਸਲ ਨਹੀਂ ਹੋਇਆ ਸੀ ਕਿਉਂ ਜੋ ਉਸ ਸਮੇਂ ਅਜਿਹੇ ਐਵਾਰਡ ਮਰਨ ਉਪਰੰਤ ਦੇਣ ਦੀ ਆਗਿਆ ਨਹੀਂ ਸੀ। ਇਹ ਪੁਰਸਕਾਰ ਕਾਫੀ ਦੇਰ ਬਾਅਦ ਸ਼ੁਰੂ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article