PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਨੇ ਸੁਸ਼ਮਾ ਸਵਰਾਜ ਨੂੰ ਟਵੀਟ ਕਰਕੇ ਸਾਊਦੀ ਅਰਬ ‘ਚ ਸਕੰਟ ‘ਚ ਘਿਰੀਆਂ ਨਵਾਂ ਸ਼ਹਿਰ ਦੀਆਂ ਮਾਵਾਂ-ਧੀਆਂ ਦੀ ਵਾਪਸੀ ਲਈ ਮੰਗੀ ਮਦਦ

October 30
17:27 2017

* ਕੇਂਦਰੀ ਵਿਦੇਸ਼ ਮੰਤਰੀ ਨੇ ਟਵੀਟ ਰਾਹੀਂ ਦਿੱਤਾ ਜਵਾਬ – ਸਰਗਰਮੀ ਨਾਲ ਜੁਟਿਆ ਹੋਇਆ ਹੈ ਭਾਰਤੀ ਦੂਤਾਵਾਸ
ਚੰਡੀਗੜ੍ਹ, 30 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਸਾਊਦੀ ਅਰਬ ‘ਚ ਮੁਸ਼ਕਲ ‘ਚੋਂ ਗੁਜ਼ਰ ਰਹੀਆਂ ਮਾਵਾਂ-ਧੀਆਂ ਦੀ ਸੁਰੱਖਿਅਤ ਵਾਪਸੀ ਵਾਸਤੇ ਮਦਦ ਲਈ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਸ੍ਰੀਮਤੀ ਸਵਰਾਜ ਨੂੰ ਕੀਤੇ ਟਵੀਟ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਨਵਾਂ ਸ਼ਹਿਰ ਦੀਆਂ ਦੋਵੇਂ ਮਾਵਾਂ-ਧੀਆਂ ਸਾਊਦੀ ਅਰਬ ਵਿੱਚ ਮੁਸ਼ਕਿਲ ਵਿੱਚ ਹਨ। ਤੁਹਾਨੂੰ ਤੁਰੰਤ ਮਦਦ ਕਰਨ ਦੀ ਬੇਨਤੀ ਹੈ।”
ਇਸ ਟਵੀਟ ਦੇ ਜਵਾਬ ਵਿੱਚ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਿਆਧ ਵਿੱਚ ਭਾਰਤੀ ਦੂਤਾਵਾਸ ਕੋਲ ਇਹ ਮਾਮਲਾ ਉਠਾਇਆ ਅਤੇ ਦੂਤਾਵਾਸ ਨੇ ਕੇਂਦਰੀ ਮੰਤਰੀ ਨੂੰ ਦਿੱਤੇ ਜਵਾਬ ਵਿੱਚ ਆਖਿਆ ਕਿ ਉਹ ਇਸ ਪਾਸੇ ਸਰਗਰਮੀ ਨਾਲ ਜੁਟੇ ਹੋਏ ਹਨ। ਮੁੱਖ ਮੰਤਰੀ ਨੇ ਸ੍ਰੀਮਤੀ ਸੁਸ਼ਮਾ ਸਵਰਾਜ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਇਨ੍ਹਾਂ ਦੋਵਾਂ ਮਹਿਲਾਵਾਂ ਦੇ ਆਪਣੇ ਜੱਦੀ ਪਿੰਡ ਛੇਤੀ ਪਹੁੰਚਣ ਦੀ ਆਸ ਹੈ।
ਕੈਪਟਨ ਅਮਰਿੰਦਰ ਸਿੰਘ ਦਾ ਇਹ ਟਵੀਟ ਨਵਾਂ ਸ਼ਹਿਰ ਦੀ ਗੁਰਬਖ਼ਸ਼ ਕੌਰ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈ ਗਈ ਇੱਕ ਵੀਡੀਉ ਸਬੰਧੀ ਆਈਆਂ ਮੀਡੀਆ ਰਿਪੋਰਟਾਂ ਤੋਂ ਬਾਅਦ ਕੀਤਾ ਗਿਆ। ਵੀਡੀਉ ਵਿੱਚ ਗੁਰਬਖ਼ਸ਼ ਕੌਰ ਨੇ ਕਿਹਾ ਕਿ ਉਹ ਅਤੇ ਉਸ ਦੀ ਧੀ ਰੀਨਾ ਨੂੰ ਉਨ੍ਹਾਂ ਦੇ ਟਰੈਵਲ ਏਜੰਟ ਨੇ ਸਾਊਦੀ ਅਰਬ ‘ਚ ਕੰਮ ਕਰਨ ਲਈ ਭੇਜਿਆ ਸੀ। ਹੁਣ ਉਹ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਮਦਦ ਦੀ ਲੋੜ ਹੈ।
ਗੁਰਬਖ਼ਸ਼ ਕੌਰ ਨੇ ਵੀਡੀਉ ਵਿੱਚ ਕਿਹਾ ਹੈ ਕਿ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਜਦਕਿ ਰੀਨਾ ਨੂੰ ਝੂਠੇ ਮਾਮਲੇ ‘ਚ ਫਸਾ ਕੇ ਪੁਲਿਸ ਹਵਾਲੇ ਕੀਤਾ ਗਿਆ ਹੈ, ਜਿਸ ਦੀ ਕੋਈ ਉਘ-ਸੁਘ ਨਹੀਂ ਲੱਗ ਰਹੀ। ਉਸ ਨੇ ਸੁਸ਼ਮਾ ਸਵਰਾਜ ਨੂੰ ਸੁਰੱਖਿਅਤ ਘਰ ਵਾਪਸੀ ਲਈ ਮਦਦ ਦੀ ਅਪੀਲ ਕੀਤੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਦੀ ਮਲੇਸ਼ੀਆ ਜਾਣ ਦੀ ਯੋਜਨਾ ਸੀ ਪਰ ਉਨ੍ਹਾਂ ਦੇ ਏਜੰਟ ਨੇ ਧੋਖੇ ਨਾਲ ਉਨ੍ਹਾਂ ਨੂੰ ਸਾਊਦ ਅਰਬ ਭੇਜ ਦਿੱਤਾ ਅਤੇ ਹੁਣ ਵਾਪਸੀ ਲਈ ਉਨ੍ਹਾਂ ਤੋਂ ਹੋਰ ਰਕਮ ਦੀ ਮੰਗ ਕਰ ਰਿਹਾ ਹੈ। ਗੁਰਬਖ਼ਸ਼ ਕੌਰ ਦੇ ਪਤੀ ਗੁਰਮੇਲ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਵੀ ਦਰਜ ਕਰ ਲਿਆ ਹੈ।
ਇਸ ਘਟਨਾਕ੍ਰਮ ਅਤੇ ਅਜਿਹੇ ਹੋਰਨਾਂ ਧੋਖੇਬਾਜ਼ ਟਰੈਵਲ ਏਜੰਟਾਂ ਦੇ ਮਾਮਲਿਆਂ ਬਾਰੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹੇ ਏਜੰਟਾਂ ਨੂੰ ਤੁਰੰਤ ਨੱਥ ਪਾਉਣ। ਮੁੱਖ ਮੰਤਰੀ ਨੇ ਅਜਿਹੇ ਮਾਮਲਿਆਂ ‘ਚ ਪੁਲਿਸ ਕੇਸ ਦਾਇਰ ਕਰਨ ਤੋਂ ਨਾਂਹ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਵੀ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ।
ਇਸੇ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਮੁਖੀ ਨੂੰ ਗੁਰਬਖ਼ਸ਼ ਕੌਰ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਨ ਵਿੱਚ ਹੋਈ ਦੇਰੀ ਦਾ ਕਾਰਨ ਲੱਭਣ ਲਈ ਕਿਹਾ ਹੈ। ਉਨ੍ਹਾਂ ਪੁਲਿਸ ਮੁਖੀ ਨੂੰ ਨਿਰਦੇਸ਼ ਦਿੱਤੇ ਕਿ ਮਾਮਲੇ ਦੀ ਜਾਂਚ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਦੋਸ਼ੀ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾਵੇ।
ਰਿਪੋਰਟਾਂ ਮੁਤਾਬਕ ਗੁਰਬਖ਼ਸ ਕੌਰ ਦੇ ਪਰਿਵਾਰ ਨੇ ਧੋਖਾਧੜੀ ਲਈ ਜ਼ਿੰਮੇਵਾਰ ਟਰੈਵਲ ਏਜੰਟ ਵਿਰੁੱਧ ਕਰੀਬ 10 ਦਿਨ ਪਹਿਲਾਂ ਸ਼ਿਕਾਇਤ ਕੀਤੀ ਸੀ ਜਦਕਿ ਪੁਲਿਸ ਨੇ ਵੀਡੀਉ ਵਾਇਰਲ ਹੋਣ ਪਿੱਛੋਂ ਕੱਲ੍ਹ ਮਾਮਲਾ ਦਰਜ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article