PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਨੇ 18 ਕਰੋੜ ਦੀ ਲਾਗਤ ਨਾਲ ਚਾਰ ਖੇਤੀ ਆਧਾਰਿਤ ਕੇਂਦਰ ਸਥਾਪਿਤ ਕਰਨ ਨੂੰ ਦਿੱਤੀ ਮਨਜ਼ੂਰੀ

ਕੈਪਟਨ ਅਮਰਿੰਦਰ ਸਿੰਘ ਨੇ 18 ਕਰੋੜ ਦੀ ਲਾਗਤ ਨਾਲ ਚਾਰ ਖੇਤੀ ਆਧਾਰਿਤ ਕੇਂਦਰ ਸਥਾਪਿਤ ਕਰਨ ਨੂੰ ਦਿੱਤੀ ਮਨਜ਼ੂਰੀ

ਕੈਪਟਨ ਅਮਰਿੰਦਰ ਸਿੰਘ ਨੇ 18 ਕਰੋੜ ਦੀ ਲਾਗਤ ਨਾਲ ਚਾਰ ਖੇਤੀ ਆਧਾਰਿਤ ਕੇਂਦਰ ਸਥਾਪਿਤ ਕਰਨ ਨੂੰ ਦਿੱਤੀ ਮਨਜ਼ੂਰੀ
October 19
14:47 2017

ਜਲੰਧਰ, 19 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 18 ਕਰੋੜ ਦੀ ਲਾਗਤ ਨਾਲ ਚਾਰ ਖੇਤੀ ਆਧਾਰਿਤ ਕੇਂਦਰ ਸਥਾਪਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕੇਂਦਰ ਅੰਮ੍ਰਿਤਸਰ, ਤਲਵੰਡੀ ਸਾਬੋ, ਅਬੋਹਰ ਅਤੇ ਹੁਸ਼ਿਆਰਪੁਰ ‘ਚ ਸਥਾਪਤ ਕੀਤੇ ਜਾਣਗੇ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕਾਂਗਰਸ ਸਰਕਾਰ ਵਲੋਂ ਸੂਬੇ ‘ਚ ਬਣਾਏ ਜਾ ਰਹੇ ਫੂਡ ਪਾਰਕ ਨੂੰ ਦੇਖਦੇ ਹੋਏ ਉਪਰੋਕਤ ਕੇਂਦਰ ਕਾਫੀ ਸਹਾਇਕ ਸਿੱਧ ਹੋਣਗੇ।
ਇਹ ਚਾਰ ਮੁਢਲੇ ਕੇਂਦਰ ਫੂਡ ਪਾਰਕ ਨੂੰ ਸਹਿਯੋਗ ਕਰਨਗੇ। ਹਰੇਕ ਕੇਂਦਰ ‘ਤੇ ਲਗਭਗ 4 ਤੋਂ 5 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਨ੍ਹਾਂ ਕੇਂਦਰਾਂ ਤੋਂ ਕੱਚੇ ਮਾਲ ਦੀ ਸਪਲਾਈ ਫੂਡ ਪਾਰਕ ‘ਚ ਸਥਾਪਤ ਹੋਣ ਵਾਲੇ ਉਦਯੋਗਾਂ ਨੂੰ ਕੀਤੀ ਜਾਵੇਗੀ। ਕੁਝ ਕੇਂਦਰਾਂ ‘ਚ ਵੇਅਰ ਹਾਊਸ ਅਤੇ ਪੈਕੇਜਿੰਗ ਸਹੂਲਤ ਵੀ ਦਿੱਤੀ ਜਾਵੇਗੀ। ਕੁਝ ‘ਚ ਗ੍ਰੇਡਿੰਗ, ਵਾਸ਼ਿੰਗ ਤੇ ਹੋਰ ਸਹੂਲਤਾਂ ਵੀ ਮੌਜੂਦ ਰਹਿਣਗੀਆਂ। ਖੇਤੀ ਆਧਾਰਿਤ ਉਦਯੋਗਾਂ ਨਾਲ ਸਬੰਧਤ ਕੇਂਦਰਾਂ ਦੀ ਸਥਾਪਨਾ ਨਾਲ ਸੂਬੇ ‘ਚ ਕਿਸਾਨਾਂ ਨੂੰ ਕਾਫੀ ਲਾਭ ਹੋਵੇਗਾ।
ਸਰਕਾਰੀ ਹਲਕਿਆਂ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਲਈ ਮਸ਼ੀਨਰੀ ਤੇ ਸਿਵਲ ਵਰਗ ਲਈ ਜਲਦ ਹੀ ਟੈਂਡਰ ਮੰਗੇ ਜਾਣਗੇ। ਅਬੋਹਰ ਕੇਂਦਰ ਬਣਾਉਣ ਦਾ ਪ੍ਰਸਤਾਵ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਰੱਖਿਆ ਗਿਆ ਸੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ। ਅਬੋਹਰ ਦੇ ਕੇਂਦਰ ‘ਚ ਕਿਨੂੰ, ਮਟਰ, ਅਮਰੂਦ, ਲੀਚੀ ਆਦਿ ਫਲਾਂ ਨੂੰ ਸਾਫ ਕਰਨ ਅਤੇ ਸਟੋਰ ਕਰਨ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤਰ੍ਹਾਂ ਨਾਲ ਹੁਸ਼ਿਆਰਪੁਰ ‘ਚ ਡ੍ਰਾਈ ਵੇਅਰ ਹਾਊਸ ਸਥਾਪਤ ਕੀਤਾ ਜਾਵੇਗਾ। ਤਲਵੰਡੀ ਸਾਬੋ ਕੇਂਦਰ ਵਿਚ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਇਹ ਕੇਂਦਰ ਉਨ੍ਹਾਂ ਖੇਤਰਾਂ ਦੇ ਨੇੜੇ ਸਥਿਤ ਹਨ, ਜਿੱਥੇ ਫਸਲਾਂ ਤੇ ਫਲਾਂ ਦੇ ਵਿਕਸਿਤ ਹੋਣ ਦੀਆਂ ਅਪਾਰ ਸੰਭਾਵਨਾਵਾਂ ਮੌਜੂਦ ਹਨ। ਅੰਮ੍ਰਿਤਸਰ ਦੀ ਚੋਣ ਤਾਜ਼ੀਆਂ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ ਕੀਤੀ ਗਈ ਹੈ ਜਦਕਿ ਅਬੋਹਰ ਕੇਂਦਰ ਦੀ ਚੋਣ ਖੱਟੇ ਫਲਾਂ ਤੇ ਹੁਸ਼ਿਆਰਪੁਰ ਦੀ ਚੋਣ ਫਲਾਂ ਤੇ ਸਬਜ਼ੀਆਂ ਲਈ ਹੋਈ ਹੈ। ਗੋਦਰੇਜ ਟਾਈਸ ਫੂਡਸ ਲਿਮਟਿਡ ਨੇ 55 ਕਰੋੜ ਦੀ ਰਾਸ਼ੀ ਦਾ ਨਿਵੇਸ਼ ਕਰਨ ਬਾਰੇ ਹਰੀ ਝੰਡੀ ਦੇ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article