PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਸਾਰੇ ਪੰਜਾਬੀਆਂ ਨੂੰ ਸਹਾਇਤਾਂ ਦੇਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਸਾਰੇ ਪੰਜਾਬੀਆਂ ਨੂੰ ਸਹਾਇਤਾਂ ਦੇਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ ‘ਚ ਸਾਰੇ ਪੰਜਾਬੀਆਂ ਨੂੰ ਸਹਾਇਤਾਂ ਦੇਣ ਦੀ ਅਪੀਲ
August 21
16:54 2018

ਪੰਜਾਬ ਸਰਕਾਰ ਵਲੋਂ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ ਚਾਰ ਜਹਾਜ਼ ਕੇਰਲ ਲਈ ਰਵਾਨਾ
ਚੰਡੀਗੜ੍ਹ, 21 ਅਗਸਤ (ਪੰਜਾਬ ਮੇਲ)- ਹੜ੍ਹਾਂ ਨਾਲ ਪ੍ਰਭਾਵਿਤ ਕੇਰਲਾ ਸੂਬੇ ਨੂੰ ਪਿਛਲੇ 2 ਦਿਨਾਂ ਦੌਰਾਨ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ 4 ਹਵਾਈ ਜਹਾਜ਼ਾਂ ਨੂੰ ਰਵਾਨਾ ਕਰਨ ਅਤੇ ਆਪਣੀ ਸਰਕਾਰ ਦੀਆਂ ਚੱਲ ਰਹੀਆਂ ਕੋਸ਼ਿਸਾਂ ਨੂੰ ਹੁਲਾਰਾ ਦੇਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਣਕਿਆਸੀ ਕੁਦਰਤੀ ਆਫਤ ਨਾਲ ਜੂਝ ਰਹੇ ਕੇਰਲ ਦੀ ਮਦਦ ਕਰਨ ਲਈ ਸਾਰੇ ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਰਲ ਦੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸੂਬਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸਾਂ ਵਿੱਚ ਹਰ ਪੰਜਾਬੀ ਨੂੰ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਨਤੀਜੇ ਵਜੋਂ ਕੇਰਲ ਨੂੰ ਇਸ ਸਮੇਂ ਬਹੁਤ ਜ਼ਿਆਦਾ ਮੁਸ਼ਕਲਾਂ ਭਰੇ ਸਮੇਂ ਵਿਚੋਂ ਗੁਜ਼ਰਨਾ ਪੈ ਰਿਹਾ ਹੈ।
ਇਸੇ ਦੌਰਾਨ ਹੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 90 ਲੱਖ ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ ਤਿੰਨ ਹਵਾਈ ਜਹਾਜ਼ ਇੰਡਿਅਨ ਏਅਰ ਫੋਰਸ ਦੇ ਹਲਵਾਰਾ ਸਟੇਸ਼ਨ ਤੋਂ ਰਵਾਨਾ ਕੀਤੇ ਗਏ ਹਨ। ਇਹ ਸਮੱਗਰੀ ਏਅਰ ਫੋਰਸ ਟਰਾਂਸਪੋਰਟ ਏਅਰ ਕਰਾਫਟ ਰਾਹੀਂ ਭੇਜੀ ਗਈ ਹੈ। ਇਸ ਤੋਂ ਇਲਾਵਾ ਤਕਰੀਬਨ 50 ਮੀਟਰਕ ਟਨ ਰਾਹਤ ਸਮੱਗਰੀ ਵਾਲਾ ਇਕ ਸੀ-17 ਏਅਰ ਫੋਰਸ ਟ੍ਰਾਂਸਪਰੋਰਟ ਏਅਰ ਕਰਾਫਟ, ਜਲੰਧਰ ਜਿਲ੍ਹੇ ਦੇ ਆਦਮਪੁਰ ਸਥਿਤ ਭਾਰਤੀ ਹਵਾਈ ਫੌਜ ਦੇ ਏਅਰ ਸਟੇਸ਼ਨ ਤੋਂ ਅੱਜ ਦੁਪਹਿਰ ਰਵਾਨਾ ਕੀਤਾ ਗਿਆ। ਜਲੰਧਰ ਜਿਲ੍ਹਾ ਪ੍ਰਸ਼ਾਸਨ ਵਲੋਂ ਇਕੱਤਰ 50 ਮੀਟਰਕ ਟਨ ਹੋਰ ਰਾਹਤ ਸਮੱਗਰੀ ਨਾਲ ਭਰਿਆ ਜਹਾਜ਼ ਆਦਮਪੁਰ ਤੋਂ 21 ਅਗਸਤ ਨੂੰ ਸਵੇਰੇ ਭੇਜਿਆ ਜਾਵੇਗਾ।
ਬੁਲਾਰੇ ਅਨੁਸਾਰ ਪਟਿਆਲਾ ਜਿਲ੍ਹਾ ਪ੍ਰਸ਼ਾਸਨ ਵਲੋਂ ਵੀ 120 ਮੀਟਰਕ ਟਨ ਰਾਹਤ ਸਮੱਗਰੀ ਭੇਜੇ ਜਾਣ ਵਾਸਤੇ ਪੂਰੀ ਤਰ੍ਹਾਂ ਤਿਆਰ ਹੈ ਜੋ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਭਾਰਤੀ ਹਵਾਈ ਫੌਜ਼ ਦੇ ਸਟੇਸ਼ਨ ਤੋਂ ਰਵਾਨਾ ਕਰ ਦਿੱਤੀ ਜਾਵੇਗੀ। ਕੇਰਲ ਸਰਕਾਰ ਦੀ ਬੇਨਤੀ ‘ਤੇ ਪੰਜਾਬ ਸਰਕਾਰ ਵਲੋਂ ਪੂਰੀ ਤਰ੍ਹਾਂ ਤਿਆਰ ਸਮੱਗਰੀ ਭੇਜੀ ਜਾ ਰਹੀ ਹੈ। ਇਹ ਸਮੱਗਰੀ ਇਕ-ਇਕ ਕਿਲੋ ਦੇ ਪੈਕਟਾਂ ਵਿੱਚ ਹੈ ਜਿਸ ਵਿੱਚ ਪੀਣ ਵਾਲਾ ਪਾਣੀ, ਬਿਸਕੁਟ, ਛੋਲੇ ਅਤੇ ਦੁੱਧ ਦਾ ਪਾਉਡਰ ਪ੍ਰਮੁੱਖ ਹਨ।
ਬੁਲਾਰੇ ਅਨੁਸਾਰ ਸੂਬਾ ਸਰਕਾਰ ਨੇ ਆਈ.ਏ.ਐਸ ਅਧਿਕਾਰੀ ਬਸੰਤ ਗਰਗ ਦੇ ਨਾਲ ਕੁਝ ਹੋਰ ਅਧਿਕਾਰੀਆਂ ਦੀ ਇਕ ਛੋਟੀ ਟੀਮ ਨੂੰ ਥੀਰੂਵੰਨਥਾਪੁਰਮ ਵਿਖੇ ਤਾਇਨਾਤ ਕੀਤਾ ਹੈ ਜੋ ਰਾਹਤ ਕਾਰਜ਼ਾਂ ਦੇ ਲਈ ਵੱਧੀਆ ਤਾਲਮੇਲ ਵਾਸਤੇ ਕੇਰਲ ਸਰਕਾਰ ਦੇ ਨਾਲ ਤਾਲਮੇਲ ਕਰਨਗੇ।
ਬੁਲਾਰੇ ਅਨੁਸਾਰ ਸਥਾਨਕ ਪ੍ਰਸ਼ਾਸਨ ਦੀਆਂ ਵਿਸ਼ੇਸ਼ ਜਰੂਰਤਾਂ ਦੇ ਅਨੁਸਾਰ ਪੰਜਾਬ ਸਰਕਾਰ ਅੱਗੇ ਹੋਰ ਰਾਹਤ ਸਾਮਗਰੀ ਦਾ ਬੰਦੋਬਸਤ ਕਰੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਰਲ ਸਰਕਾਰ ਲਈ 10 ਕਰੋੜ ਰੁਪਏ ਦੀ ਸਹਾਇਤਾ ਦਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਜਿਸ ਵਿੱਚ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸ਼ਾਮਲ ਹੈ ਜੋ ਕਿ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਕੇਰਲ ਮੁੱਖ ਮੰਤਰੀ ਫੰਡ ਵਿੱਚ ਤਬਦੀਲ ਕੀਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article