PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਂਡਰਾਂ ਜੰਕਸ਼ਨ ਲਈ 23 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਂਡਰਾਂ ਜੰਕਸ਼ਨ ਲਈ 23 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਂਡਰਾਂ ਜੰਕਸ਼ਨ ਲਈ 23 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ
December 18
17:42 2017

ਰਾਜ ਮਾਰਗਾਂ ਦੁਵਾਲਿਓਂ ਦਰਖਤਾਂ ਨੂੰ ਕੱਟਣ ਦਾ ਮਾਮਲਾ ਐਨ.ਜੀ.ਟੀ. ਕੋਲ ਉਠਾਉਣ ਲਈ ਸਹਿਮਤੀ
ਚੰਡੀਗੜ੍ਹ, 18 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਹਾਣਾ-ਲਾਂਡਰਾਂ-ਚੁੰਨੀ ਸੜਕ ਦੇ ਪਸਾਰ ਲਈ ਤੁਰੰਤ 23 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਹਨ। ਇਸੇ ਦੌਰਾਨ ਹੀ ਉਨ੍ਹਾਂ ਨੇ ਸੂਬੇ ਵਿੱਚ ਸਾਰੇ ਲੰਬਿਤ ਪਏ ਵਿਕਾਸ ਪ੍ਰੋਜੈਕਟਾਂ ਨੂੰ ਫੌਰੀ ਮੁਕੰਮਲ ਕਰਨ ਲਈ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਇਮਾਰਤਾਂ ਅਤੇ ਸੜਕਾਂ ਦੇ ਕੰਮ-ਕਾਜ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਭਰੋਸਾ ਦਵਾਇਆ ਕਿ ਵਿਕਾਸ ਕਾਰਜਾਂ ਲਈ ਸਾਰੇ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਨੇ ਵਿੱਤ ਵਿਭਾਗ ਨੂੰ ਲਾਂਡਰਾਂ ਜੰਕਸ਼ਨ ਦੇ ਬਾਰੇ ਲੋੜੀਂਦੇ ਫੰਡ ਉਪਲਬਧ ਕਰਾਉਣ ਲਈ ਆਖਿਆ ਹੈ।
ਇੰਜੀਨੀਅਰਿੰਗ ਵਿਭਾਗ ਨੂੰ ਨਵਿਆਉਣ ਲਈ ਮਿਆਰ ਨਿਯੰਤਰਣ ਵਿਧੀ-ਵਿਧਾਨ ਨੂੰ ਮਜ਼ਬੂਤ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸੂਬੇ ਵਿੱਚ ਸਾਰੀਆਂ ਇੰਜੀਨੀਅਰਿੰਗ ਪ੍ਰਕਿਰਿਆਵਾਂ ਦੀ ਖਰੀਦੋ-ਫਰੋਖਤ ਅਤੇ ਸੰਗਠਿਤੀਕਰਨ ਵਿੱਚ ਵਾਧਾ ਕਰਨ ਲਈ ਸਮਰੱਥਾ ਨਿਰਮਾਣ ਬਾਰੇ ਵਿਸ਼ਵ ਬੈਂਕ ਦੀ ਧਾਰਨਾ ਰਿਪੋਰਟ ਦੀਆਂ ਕੁਝ ਸੰਭਾਵਨਾਵਾਂ ਦਾ ਅਧਿਅਨ ਕਰਨ ਲਈ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਹੈ।
ਮੁੱਖ ਮੰਤਰੀ ਨੇ ਰਾਜ ਮਾਰਗਾਂ ‘ਤੇ ਦਰਖਤਾਂ ਨੂੰ ਕੱਟਣ ਸਬੰਧੀ ਸੂਬੇ ਦੇ ਨੋਟੀਫਿਕੇਸ਼ਨ ‘ਤੇ ਵੀ ਮੁੜ ਝਾਤ ਮਾਰਨ ਲਈ ਸਹਿਮਤੀ ਪ੍ਰਗਟਾਈ ਜਿਸ ਦੇ ਕਾਰਨ ਸੜਕੀ ਪ੍ਰੋਜੈਕਟਾਂ ਵਿੱਚ ਰੁਕਾਵਟ ਆਉਂਦੀ ਹੈ। ਸੂਬਾ ਸਰਕਾਰ ਇਹ ਮਾਮਲਾ ਐਨ.ਜੀ.ਟੀ. ਦੇ ਕੋਲ ਉਠਾਵੇਗੀ। ਇਸ ਤੋਂ ਪਹਿਲਾਂ ਪੀ.ਡਬਲਯੂ.ਡੀ. ਦੇ ਸਕੱਤਰ ਹੁਸਨ ਲਾਲ ਨੇ ਮੁੱਖ ਮੰਤਰੀ ਨੂੰ ਜਲੰਧਰ-ਹੁਸ਼ਿਆਰਪੁਰ ਚਾਰ ਮਾਰਗੀ ਸੜਕ ਦੇ ਲੰਬਿਤ ਪਏ ਪ੍ਰੋਜੈਕਟ ਬਾਰੇ ਦੱਸਿਆ ਕਿਉਂਕਿ ਰਾਸ਼ਟਰੀ ਗ੍ਰੀਨ ਟ੍ਰਿਬਯੂਨਲ (ਐਨ.ਜੀ.ਟੀ.) ਵੱਲੋਂ ਸੜਕ ਦੇ ਦੋਵੇਂ ਪਾਸੇ ਦਰਖਤਾਂ ਦੇ ਕੱਟਣ ‘ਤੇ ਪਾਬੰਦੀ ਲਾਈ ਹੈ।
ਸੂਬੇ ਦੇ ਮੌਜੂਦਾ ਸੜਕੀ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਦੀ ਫੌਰੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਉੱਚ ਪਾਏਦਾਰ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਯਾਤਰੀਆਂ ਨੂੰ ਸਹੂਲਤ ਮਿਲ ਸਕੇ। ਮੁੱਖ ਮੰਤਰੀ ਨੇ ਪ੍ਰੋਜੈਕਟਾਂ ਦੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਕਲੀਪਨ ਨੂੰ ਰੋਕਣ ਲਈ ਸਾਰੀਆਂ ਇੰਜਨੀਅਰਿੰਗ ਪ੍ਰਕਿਰਿਆਵਾਂ ਨੂੰ ਦਰੁਸਤ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਵਿੱਤ ਸਕੱਤਰ ਨੂੰ ਵੀ ਹੁਕਮ ਜਾਰੀ ਕੀਤੇ ਹਨ।
ਮੁੱਖ ਮੰਤਰੀ ਨੇ ਸਰਕਾਰੀ ਇਮਾਰਤਾਂ ਸਬੰਧੀ ਸਾਰੇ ਪ੍ਰੋਜੈਕਟਾਂ ਦੇ ਡਿਜ਼ਾਇਨ ਦੇ ਢਾਂਚੇ ਸਬੰਧੀ ਸਾਰੇ ਇੰਜਨੀਅਰਿੰਗ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਦੇ ਵੀ ਨਿਰਦੇਸ਼ ਦਿੱਤੇ ਅਤੇ ਇਨ੍ਹਾਂ ਨੂੰ ਭੂਚਾਲ ਵਰਗੀਆਂ ਆਪਤਾਂ ਤੋਂ ਬਚਾਉਣ ਨੂੰ ਯਕੀਨੀ ਬਣਾਉਣ ਵਾਸਤੇ ਆਖਿਆ।
ਪੰਜਾਬ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਨੂੰ ਰਿੰਗ ਰੋਡਾਂ ਨਾਲ ਜੋੜਨ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਇਕ ਯੋਜਨਾ ਤਿਆਰ ਕਰਨ ਅਤੇ ਇਸ ਬਾਰੇ ਪ੍ਰਸਤਾਵ ਪੇਸ਼ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਸੰਪਰਕ ਸੂਬੇ ਵਿੱਚ ਵਪਾਰ ਅਤੇ ਉਦਯੋਗ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਵੇਗਾ।
ਮੁੱਖ ਮੰਤਰੀ ਨੇ ਜ਼ੀਰਕਪੁਰ-ਪਟਿਆਲਾ, ਪਟਿਆਲਾ-ਸੰਗਰੂਰ-ਬਠਿੰਡਾ, ਸੰਗਰੂਰ-ਪਾਤਰਾਂ, ਅੰਮ੍ਰਿਤਸਰ-ਹਰੀਕੇ-ਫਰੀਦਕੋਟ-ਬਠਿੰਡਾ ਸਣੇ ਚੱਲ ਰਹੇ ਚਾਰ ਮਾਰਗੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਪੀ.ਡਬਲਯੂ.ਡੀ. ਦੇ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 840 ਕਿਲੋਮੀਟਰ ਦੀਆਂ ਪਲਾਨ ਸੜਕਾਂ ਦੇ ਵਿਸ਼ੇਸ਼ ਮੁਰੰਮਤ ਦੇ 86 ਕੰਮ ਅਤੇ 219 ਕਰੋੜ ਰੁਪਏ ਦੀ ਲਾਗਤ ਨਾਲ 1838 ਕਿਲੋਮੀਟਰ ਸੰਪਰਕ ਸੜਕਾਂ ਦੇ ਮੁਰੰਮਤ ਦਾ ਕੰਮ 92 ਫੀਸਦੀ ਤੋਂ ਵੱਧ ਮੁਕੰਮਲ ਹੋ ਚੁੱਕਾ ਹੈ।
ਇਸ ਮੌਕੇ ਹਾਜ਼ਰ ਹੋਰਨਾਂ ਸ਼ਖਸੀਅਤਾਂ ਵਿੱਚ ਪੀ.ਡਬਲਯੂ.ਡੀ. ਰਾਜ ਮੰਤਰੀ ਰਜ਼ੀਆ ਸੁਲਤਾਨਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਤਕਨੀਕੀ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਬੀ.ਐਸ. ਧਾਲੀਵਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਵਿਸ਼ੇਸ਼ ਸਕੱਤਰ ਪੀ.ਡਬਲਯੂ.ਡੀ. ਮਾਧਵੀ ਕਟਾਰੀਆ, ਸਕੱਤਰ ਪੀ.ਡਬਲਯੂ.ਡੀ. ਹੁਸਨ ਲਾਲ, ਚੀਫ ਆਰਕੀਟੈਕਟ ਪੰਜਾਬ ਸਪਨਾ, ਚੀਫ ਇੰਜਨੀਅਰ ਅਸ਼ੋਕ ਸਿੰਗਲਾ, ਅਰਵਿੰਦਰ ਸਿੰਘ, ਵਿਜੇ ਚੋਪੜਾ, ਜਸਵਿੰਦਰ ਸਿੰਘ ਮਾਨ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article