PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ
December 26
16:50 2017

* ਪਟਿਆਲਾ ਤੋਂ ਪਨਿਆਲੀ ਤੱਕ ਨਵੇਂ ਕੌਮੀ ਮਾਰਗ ਦਾ ਨਾਂ ਮਾਤਾ ਗੁਜਰੀ ਮਾਰਗ ਰੱਖਣ ਦਾ ਪ੍ਰਸਤਾਵ ਨੈਸ਼ਨਲ ਹਾਈਵੇ ਅਥਾਰਟੀ ਨੂੰ ਭੇਜਿਆ
* ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਸਮਤਕ ਹੋਏ

ਫਤਹਿਗੜ੍ਹ ਸਾਹਿਬ, 26 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਤਹਿਗੜ੍ਹ ਸਾਹਿਬ ਸਬ-ਡਿਵੀਜ਼ਨ ਦੇ 55 ਪਿੰਡਾਂ ‘ਤੇ ਅਧਾਰਿਤ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਪਨਿਆਲੀ ਤੱਕ ਨਵੇਂ ਕੌਮੀ ਮਾਰਗ ਦਾ ਨਾਂ ਮਾਤਾ ਗੁਜਰੀ ਮਾਰਗ ਰੱਖਣ ਦਾ ਪ੍ਰਸਤਾਵ ਵੀ ਨੈਸ਼ਨਲ ਹਾਈਵੇ ਅਥਾਰਟੀ ਨੂੰ ਭੇਜਿਆ ਦਿੱਤਾ ਗਿਆ ਹੈ।
ਮੁੱਖ ਮੰਤਰੀ ਅੱਜ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ਼ਹੀਦੀ ਸਭਾ ਮੌਕੇ ਨਤਮਸਤਕ ਹੋਣ ਲਈ ਆਏ ਸਨ। ਉਨ੍ਹਾਂ ਨੇ ਸਰਹਿੰਦ ਵਿੱਚ ਨਵਾਂ ਬੱਸ ਅੱਡਾ ਬਣਾਉਣ ਦਾ ਵੀ ਐਲਾਨ ਕੀਤਾ ਜਿਸ ਦਾ ਨਿਰਮਾਣ ਪੀ.ਆਰ.ਟੀ.ਸੀ. ਵੱਲੋਂ ਕੀਤਾ ਜਾਵੇਗਾ।
ਫਤਹਿਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੇ ਮੁਗਲ ਹਕੂਮਤ ਦੇ ਜਬਰ-ਜ਼ੁਲਮ ਖਿਲਾਫ਼ ਆਪਣਾ ਬਲਿਦਾਨ ਦਿੱਤਾ ਸੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਫਤਹਿਗੜ੍ਹ ਸਾਹਿਬ ਸ਼ਹਿਰ ਵਿੱਚ ਸਰਹਿੰਦ ਚੋਅ ਦੇ ਕਿਨਾਰੇ ਪੱਕੇ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਇਸ ਲਈ 5.71 ਕਰੋੜ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਉਣ ਬਾਰੇ ਸੂਬਾ ਸਰਕਾਰ ਨੇ ਰੇਲਵੇ ਮੰਤਰਾਲੇ ਨਾਲ ਮਾਮੂਲੀ ਜਿਹੇ ਮਸਲੇ ਨੂੰ ਹੱਲ ਕਰ ਲਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਫਤਹਿਗੜ੍ਹ ਸਾਹਿਬ-ਸਰਹਿੰਦ ਖੇਤਰ ਵਿੱਚ ਸੈਰ ਸਪਾਟੇ ਦੀਆਂ ਇਤਿਹਾਸਕ ਥਾਵਾਂ ਦੇ ਵਿਕਾਸ ਦੇ ਨਾਲ-ਨਾਲ ਇਸ ਦੇ ਸੁੰਦਰੀਕਰਨ ਲਈ ਇਕ ਵਿਸ਼ੇਸ਼ ਯੋਜਨਾ ਵੀ ਤਿਆਰ ਕੀਤੀ ਹੈ।
ਪਟਿਆਲਾ ਤੋਂ ਪਨਿਆਲੀ ਤੱਕ (ਰੋਪੜ-ਫਗਵਾੜਾ ਰੋਡ ‘ਤੇ) ਵਾਇਆ ਸਰਹਿੰਦ-ਫਤਹਿਗੜ੍ਹ ਸਾਹਿਬ-ਬੱਸੀ ਪਠਾਣਾ-ਮੋਰਿੰਡਾ ਜਾਣ ਵਾਲੇ ਨਵੇਂ ਕੌਮੀ ਮਾਰਗ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਬਾਰੇ ਤਜਵੀਜ਼ ਨੈਸ਼ਨਲ ਹਾਈਵੇ ਅਥਾਰਟੀ ਨੂੰ ਪਹਿਲਾਂ ਹੀ ਸੌਂਪੀ ਜਾ ਚੁੱਕੀ ਹੈ।
ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਮੋਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਿਆਸੀ ਸਵਾਲਾਂ ਦਾ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਆਖਿਆ ਕਿ ਉਹ ਅੱਜ ਇੱਥੇ ਸਿਰਫ ਦਸਮ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ ਜੀ ਦੀ ਯਾਦ ਵਿੱਚ ਸ਼ਰਧਾ ਤੇ ਸਤਿਕਾਰ ਭੇਟ ਕਰਨ ਆਏ ਹਨ।
ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਿਰੋਪਾਓ ਬਖਸ਼ਿਸ਼ ਕੀਤਾ। ਮੁੱਖ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਅਕਾਲ ਪੁਰਖ ਦੇ ਚਰਨਾਂ ‘ਚ ਕੀਤੀ ਅਰਦਾਸ ਲਈ ਹੈਡ ਗ੍ਰੰਥੀ ਦਾ ਧੰਨਵਾਦ ਕੀਤਾ।
ਇਸ ਮੌਕੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ, ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ, ਬਲਾਚੌਰ ਤੋਂ ਵਿਧਾਇਕ ਚੌਧਰੀ ਬਲਬੀਰ ਲਾਲ, ਲੁਧਿਆਣਾ ਉੱਤਰੀ ਤੋਂ ਵਿਧਾਇਕ ਰਾਕੇਸ਼ ਕੁਮਾਰ ਪਾਂਡੇ, ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ, ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ, ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ, ਬੱਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵੀ ਹਾਜ਼ਰ ਸਨ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਮੁੱਖ ਮੰਤਰੀ ਨੂੰੰ ਇਕ ਯਾਦ ਪੱਤਰ ਵੀ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article