PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਤਹਿਗੜ੍ਹ ਸਾਹਿਬ ਦੇ ਵਿਕਾਸ ਤੇ ਸੁੰਦਰੀਕਰਨ ਲਈ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦੀਆਂ ਮੁੱਖ ਮੰਗਾਂ ਪ੍ਰਵਾਨ

December 27
18:53 2017

ਬੱਸੀ ਪਠਾਣਾ ਸਬ-ਜੇਲ੍ਹ ਵਿੱਚ ਯਾਦਗਾਰ ਸਥਾਪਤ ਕਰਨ ਲਈ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨੂੰ ਤਜਵੀਜ਼ ਸੌਂਪਣ ਲਈ ਆਖਿਆ
ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਵੱਲੋਂ ਰੱਖੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਦਿਆਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨੂੰ ਬੱਸੀ ਪਠਾਣਾ ਦੀ ਸਬ-ਜੇਲ੍ਹ ਵਿੱਚ ਯਾਦਗਾਰ ਸਥਾਪਤ ਕਰਨ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਦੀ ਹਦਾਇਤ ਕੀਤੀ। ਇਸ ਜੇਲ੍ਹ ਵਿੱਚ ਸਿੱਖਾਂ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਸ ਵੇਲੇ ਦੀ ਮੁਗਲ ਹਕੂਮਤ ਵੱਲੋਂ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਕੈਦ ਰੱਖਿਆ ਗਿਆ ਸੀ।
ਮੁੱਖ ਮੰਤਰੀ ਨੇ ਬੀਤੇ ਦਿਨ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਚੰਡੀਗੜ੍ਹ ਪਰਤਦਿਆਂ ਹੀ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਜਿਸ ਵਿੱਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਮੈਨੇਜਰ ਜਸਬੀਰ ਸਿੰਘ ਵੱਲੋਂ ਯਾਦ ਪੱਤਰ ਰਾਹੀਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ।
ਇਨ੍ਹਾਂ ਮੰਗਾਂ ਵਿੱਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ 10 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੀਆਂ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਬਾਬਾ ਮੋਤੀ ਰਾਮ ਮਹਿਰਾ ਗੇਟ (ਨੇੜੇ ਤਲਾਣੀਆਂ) ਤੋਂ ਬਾਬਾ ਬੰਦਾ ਸਿੰਘ ਬਹਾਦਰ ਗੇਟ ਤੱਕ ਸੜਕ ਜੋ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਕੋਲੋਂ ਗੁਜ਼ਰਦੀ ਹੈ, ਦਾ ਸੁੰਦਰੀਕਰਨ ਕੀਤਾ ਜਾਣਾ ਸ਼ਾਮਲ ਹੈ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਅਮਲ ਵਿੱਚ ਲਿਆਉਣ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਤੇ ਅਨੁਮਾਨ ਲਾਉਣ ਦੇ ਹੁਕਮ ਦਿੱਤੇ।
ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਰੋਪੜ ਵਿੱਚ ਪੈਂਦੇ ਇਤਿਹਾਸਕ ਗੁਰਦੁਆਰਾ ਕੁੰਮਾ ਮਾਸਕੀ ਤੋਂ ਰੋਪੜ ਹੈੱਡਵਰਕਸ ਤੱਕ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਤੋਂ ਇਲਾਵਾ ਇਸ ਸੜਕ ‘ਤੇ ਚਾਰ ਪੁਲਾਂ ਦੀ ਉਸਾਰੀ ਦਾ ਚੱਲ ਰਿਹਾ ਕੰਮ ਨਿਪਟਾਉਣ ਲਈ ਪੰਜ ਕਰੋੜ ਦੀ ਰਾਸ਼ੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਹੁਣ ਤੱਕ ਇਸ ਪ੍ਰੋਜੈਕਟ 6.69 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਬਾਕੀ ਪੰਜ ਕਰੋੜ ਰੁਪਏ ਵੀ ਛੇਤੀ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਂਦੀ ਸੰਗਤ ਦੀ ਸਹੂਲਤ ਲਈ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਜੋ ਬੀਤੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਗਏ ਸਨ, ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਹਿਰ ਦੇ ਸੁੰਦਰੀਕਰਨ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਤਾਂ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਆਉਂਦੀ ਸੰਗਤ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ਼ਹੀਦੀ ਸਭਾ ਮੌਕੇ ਵੱਡੀ ਗਿਣਤੀ ‘ਚ ਜੁੜਦੀ ਸੰਗਤ ਦੀ ਸਹੂਲਤ ਲਈ ਫਤਹਿਗੜ੍ਹ ਸਾਹਿਬ ਦੇ ਨਾਲ ਲਗਦੇ ਖੇਤਰ ਵਿੱਚ ਖੁੱਲ੍ਹੇ-ਡੁੱਲ੍ਹੇ 10 ਬਾਥਰੂਮ ਬਣਾਉਣ ਦੀ ਪ੍ਰਵਾਨਗੀ ਦਿੰਦਿਆਂ ਜਨ ਸਿਹਤ ਮਹਿਕਮੇ ਦੇ ਸਕੱਤਰ ਪਾਸੋਂ ਇਸ ਸਬੰਧੀ ਰਿਪੋਰਟ ਮੰਗੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article