PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ
August 22
12:32 2017

* ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸਿੱਧੂ ਨੇ ਖੁਦ ਘਰ ਜਾ ਕੇ ਸੌਂਪਿਆ ਨਿਯੁਕਤੀ ਪੱਤਰ
* ਡਾ. ਪਾਤਰ ਨੇ ਹਲੀਮੀ ਨਾਲ ਪੰਜਾਬ ਸਰਕਾਰ ਦਾ ਫੈਸਲਾ ਸਵਿਕਾਰਿਆ

ਲੁਧਿਆਣਾ, 22 ਅਗਸਤ (ਪੰਜਾਬ ਮੇਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਸ ਸੰਬੰਧੀ ਡਾ. ਪਾਤਰ ਨੂੰ ਨਿਯੁਕਤੀ ਪੱਤਰ ਅੱਜ ਸੱਭਿਆਚਾਰ ਤੇ ਸੈਰ ਸਪਾਟਾ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਘਰ ਜਾ ਕੇ ਸਤਿਕਾਰ ਸਹਿਤ ਸੌਂਪਿਆ। ਡਾ. ਸੁਰਜੀਤ ਪਾਤਰ ਨੇ ਇਸ ਨਿਯੁਕਤੀ ਲਈ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਉਥੇ ਉਮੀਦ ਜਤਾਈ ਕਿ ਉਹ ਪੰਜਾਬ ਕਲਾ ਪ੍ਰੀਸ਼ਦ ਨਾਲ ਲੋਕ ਲਹਿਰ ਖੜ੍ਹੀ ਕਰਕੇ ਪੰਜਾਬੀ ਕਲਾ, ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁਲਿੱਤ ਕਰਨ ‘ਚ ਸਮਰਪਿਤ ਹੋ ਕੇ ਯੋਗਦਾਨ ਦੇਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੀ ਉਚ ਦੁਮਾਲੜੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਸਵਿਕਾਰ ਕਰਕੇ ਪੰਜਾਬ ਸਰਕਾਰ ਦਾ ਮਾਣ ਵਧਾਇਆ ਹੈ। ਡਾ. ਪਾਤਰ ਨੂੰ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰੇ ਦਾ ਨਾਮ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਡਾ. ਪਾਤਰ ਆਪਣੀ ਸਕਾਰਾਤਮਕ ਸੋਚ ਨਾਲ ਪੰਜਾਬ ਕਲਾ ਪ੍ਰੀਸ਼ਦ ਨੂੰ ਪਿੰਡ-ਪਿੰਡ ਲੈ ਕੇ ਜਾਣਗੇ ਅਤੇ ਕੋਸ਼ਿਸ਼ ਹੈ ਕਿ ਅਗਲੇ ਕੁਝ ਸਮੇਂ ਵਿਚ ਇੱਕ ਲੱਖ ਸੱਭਿਆਚਾਰ ਅਤੇ ਕਲਾ ਪ੍ਰੇਮੀਆਂ ਨੂੰ ਇਸ ਪ੍ਰੀਸ਼ਦ ਨਾਲ ਸਿੱਧੇ ਤੌਰ ‘ਤੇ ਜੋੜਿਆ ਜਾਵੇ। ਡਾ. ਪਾਤਰ ਦੀ ਨਿਯੁਕਤੀ ਨਾਲ ਪੰਜਾਬ ਕਲਾ ਪ੍ਰੀਸ਼ਦ ਦਾ ਰੁਤਬਾ 10 ਗੁਣਾ ਹੋਰ ਵਧਿਆ ਹੈ, ਜਿਸ ਲਈ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਅਗਲੇ ਇੱਕ ਮਹੀਨੇ ਵਿਚ ਪੰਜਾਬੀ ਕਲਾ ਅਤੇ ਸੱਭਿਆਚਾਰ ਦੀ ਬਕਾਇਦਾ ਪਾਰਲੀਮੈਂਟ ਸਿਰਜੀ ਜਾਵੇ, ਜਿਸ ਵਿਚ ਪੰਜਾਬੀ ਕਲਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸਕਾਰਾਤਮਕ ਵਿਚਾਰਾਂ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਲਾ ਅਤੇ ਸੱਭਿਆਚਾਰ ਨੂੰ ਘਰਾਂ ਅਤੇ ਲੋਕਾਂ ਤੱਕ ਪਹੁੰਚਾਉਣ ਲਈ ਆਧੁਨਿਕ ਸੰਚਾਰ ਸਾਧਨਾਂ (ਜਿਵੇਂ ਕਿ ਇੰਟਰਨੈੱਟ ਅਤੇ ਸੋਸ਼ਲ ਮੀਡੀਆ) ਦਾ ਸਹਾਰਾ ਲਿਆ ਜਾਵੇਗਾ। ਜਿਸ ਲਈ ਕੇਵਲ ਨੀਤੀ ਹੀ ਨਹੀਂ, ਸਗੋਂ ਲੋਕਾਂ ਨੂੰ ਨਾਲ ਲੈ ਕੇ ਅੱਗੇ ਚੱਲਿਆ ਜਾਵੇਗਾ।
ਸ. ਸਿੱਧੂ ਨੇ ਪੱਛਮੀ ਸੱਭਿਆਚਾਰ ਬਾਰੇ ਲੋਕਾਂ ਵੱਲੋਂ ਪਾਏ ਜਾ ਰਹੇ ਰਾਵ-ਰੌਲ਼ੇ ਨੂੰ ਪਾਸੇ ਕਰਦਿਆਂ ਦ੍ਰਿੜ੍ਹਤਾ ਨਾਲ ਕਿਹਾ ਕਿ ਪੰਜਾਬੀ ਕਿਸੇ ਵੀ ਸੱਭਿਆਚਾਰ ਦੇ ਵਿਰੋਧੀ ਨਹੀਂ, ਬਲਕਿ ਆਪਣੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਦੁਨੀਆਂ ਦੇ ਕੋਨੇ-ਕੋਨੇ ਵਿਚ ਪਹੁੰਚਾਉਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਲਾ ਪ੍ਰੀਸ਼ਦ ਦੀ ਅਗਵਾਈ ‘ਚ ਪੰਜਾਬੀ ਕਲਾ, ਸੱਭਿਆਚਾਰ ਅਤੇ ਸਾਹਿਤ ਨੂੰ ਬਾਕੀ ਸੱਭਿਆਚਾਰਾਂ ਦੇ ਮੁਕਾਲਬਤਨ ਹੋਰ ਉਚਾਈਆਂ ‘ਤੇ ਪਹੁੰਚਾਇਆ ਜਾਵੇਗਾ, ਇਸ ਦਿਸ਼ਾ ਵਿਚ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਕਲਾ ਅਤੇ ਸੱਭਿਆਚਾਰ ਦਾ ਨਾਤਾ ਸਕੂਲੀ ਸਿੱਖਿਆ ਨਾਲ ਵੀ ਹੈ, ਜਿਸ ਲਈ ਉਹ ਸਿੱਖਿਆ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨਾਲ ਵੀ ਮੀਟਿੰਗ ਕਰਨਗੇ, ਤਾਂ ਜੋ ਸਕੂਲੀ ਵਿਦਿਆਰਥੀਆਂ ਨੂੰ ਇਸ ਨਾਲ ਜੋੜਿਆ ਜਾ ਸਕੇ।
ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਦਾ ਪੰਜਾਬ ਸਰਕਾਰ ਦਾ ਫੈਸਲਾ ਬੜੀ ਹਲੀਮੀ ਨਾਲ ਸਵੀਕਾਰ ਕਰਦਿਆਂ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੱਭਿਆਚਾਰ ਅਤੇ ਸੈਰ ਸਪਾਟਾ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਪੰਜਾਬੀ ਕਲਾ ਅਤੇ ਸੱਭਿਆਚਾਰ ਪ੍ਰੇਮੀਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਕਲਾ ਪ੍ਰੀਸ਼ਦ ਨਾਲ ਲੋਕ ਲਹਿਰ ਖੜ੍ਹੀ ਕਰਕੇ ਪੰਜਾਬੀ ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁਲਿੱਤ ਕਰਨ ‘ਚ ਸਮਰਪਿਤ ਹੋ ਕੇ ਯੋਗਦਾਨ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਦੇ ਕੋਨੇ-ਕੋਨੇ ਵਿਚ ਸੰਗੀਤ, ਕਵਿਤਾ ਅਤੇ ਗਾਇਨ ਆਦਿ ਮੁਕਾਬਲੇ ਕਰਵਾ ਕੇ ਲੋਕਾਂ ਨੂੰ ਕਲਾ ਅਤੇ ਸੱਭਿਆਚਾਰ ਨਾਲ ਜੋੜਿਆ ਜਾਵੇ, ਤਾਂ ਜੋ ਇਸ ਦਾ ਦਾਇਰਾ ਹੋਰ ਵਿਸ਼ਾਲ ਹੋ ਸਕੇ।
ਇਸ ਮੌਕੇ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਵਿਧਾਇਕ ਸ਼੍ਰੀ ਭਾਰਤ ਭੂਸ਼ਣ ਆਸ਼ੂ ਤੇ ਸ਼੍ਰੀ ਸੁਰਿੰਦਰ ਡਾਬਰ, ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਨਗਰ ਨਿਗਮ ਦੇ ਕਮਿਸ਼ਨਰ ਸ. ਜਸਕਿਰਨ ਸਿੰਘ, ਲੋਕ ਗਾਇਕ ਪੰਮੀ ਬਾਈ, ਐੱਸ.ਡੀ.ਐੱਮ. ਸ. ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ. ਕੁਲਪ੍ਰੀਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਟਿੱਕਾ, ਐਡਵੋਕੇਟ ਸ. ਹਰਪ੍ਰੀਤ ਸਿੰਘ ਸੰਧੂ ਅਤੇ ਹੋਰ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article