PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਦਾਰ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਦਾਰ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਦਾਰ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ
March 23
08:40 2018

ਨਵਾਂਸ਼ਹਿਰ/ਖਟਕੜ ਕਲਾਂ, 23 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ‘ਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸਰਦਾਰ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਵਿਲੱਖਣ ਯਾਦਗਾਰ ਪੰਜਾਬੀਆਂ ਦੀ ਲਾਸਾਨੀ ਬਹਾਦਰੀ ਅਤੇ ਦੇਸ਼ ਭਗਤੀ ਨੂੰ ਮੂਰਤੀਮਾਨ ਕਰਦੀ ਹੈ। ਸ਼ਹੀਦ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਕੈਪਟਨ ਨੇ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਸਾਨੂੰ ਆਪਣੇ ਮਹਾਨ ਦੇਸ਼ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ।
ਸ਼ਹੀਦਾਂ ਨੂੰ ਯਾਦ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਸੀ ਕਿ ਭਾਰਤ ਇਕ ਵਧੀਆ ਮੁਲਕ ਬਣੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਮੁਸ਼ਕਿਲਾਂ ‘ਚ ਪਏ ਲੋਕਾਂ ਦੀ ਮਦਦ ਕੀਤੀ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਵਜੋਤ ਸਿੱਧੂ ਵੀ ਮੌਜੂਦ ਸਨ। ਇਸ ਦੌਰਾਨ ਇਥੇ ਉਨ੍ਹਾਂ ਨੇ ਨਸ਼ਾ ਰੋਕੂ ਮੁਹਿੰਮ ਦਾ ਆਗਾਜ਼ ਕੀਤਾ ਅਤੇ ਲੋਕਾਂ ਨੂੰ ਨਸ਼ੇ ਖਿਲਾਫ ਸਹੁੰ ਚੁੱਕਵਾਈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੀ ਰੋਕਥਾਮ ਲਈ ਪੰਜਾਬ ਸਰਕਾਰ ਨਵੀਆਂ ਨੀਤੀਆਂ ਦੀ ਯੋਜਨਾ ਬਣਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਦੇ ਦਿਨ ਨੂੰ ‘ਯੁਵਾ ਸ਼ਕਤੀਕਰਨ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ।
ਤੁਹਾਨੂੰ ਦੱਸ ਦਈਏ ਇਸ ਮਿਊਜ਼ੀਅਮ ‘ਚ 8 ਅਪ੍ਰੈਲ ਨੂੰ 1929 ਨੂੰ ਦਿੱਲੀ ਦੇ ਅਸੈਂਬਲੀ ਹਾਲ ‘ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਬਟੁਕੇਸ਼ਵਰ ਦੱਤ ਵੱਲੋਂ ਅੰਗਰੇਜ਼ ਸਰਕਾਰ ਦੇ ਕੰਨ ਖੋਲ੍ਹਣ ਲਈ ਸੁੱਟੇ ਗਏ ਬੰਬ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਮਿਊਜ਼ੀਅਮ ‘ਚ ਅੰਦਰ ਆਉਂਦੇ ਹੀ ਲਾਈਟ ਅਤੇ ਸਾਊਂਡ ਦੇ ਜ਼ਰੀਏ ਬੰਬ ਧਮਾਕਿਆਂ ਦਾ ਅਹਿਸਾਸ ਹੋਣ ਲੱਗਦਾ ਹੈ। ਬਿਲਕੁਲ ਉਂਝ ਹੀ ਜਿਵੇਂ ਅਪ੍ਰੈਲ 1929 ਨੂੰ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੇ ਕੀਤਾ ਸੀ। ਸ਼ਹੀਦ ਭਗਤ ਸਿੰਘ ਦੇ ਜੇਲ ‘ਚ ਬਿਤਾਏ ਗਏ ਦਿਨ ਅਤੇ ਟ੍ਰਾਇਲ ਦੇ ਦੌਰਾਨ ਦੀ ਕਹਾਣੀ ਵੀ ਦਰਸਾਈ ਜਾਵੇਗੀ। ਕੰਪਨੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਿਊਜ਼ੀਅਮ ਦਾ ਜ਼ਿਆਦਾਤਰ ਕੰਮ ਪੂਰਾ ਹੋ ਚੁੱਕਾ ਹੈ, ਜੋ ਥੋੜ੍ਹਾ ਰਹਿ ਗਿਆ ਹੈ, ਉਹ ਵੀ ਜਲਦੀ ਖਤਮ ਹੋ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article