PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਘਟਨਾ ਬਾਰੇ ਸਿਆਸੀ ਲਾਹਾ ਲੈਣ ਲਈ ਆਮ ਆਦਮੀ ਪਾਰਟੀ ਤੇ ਹੋਰਾਂ ਆਗੂਆਂ ਦੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਘਟਨਾ ਬਾਰੇ ਸਿਆਸੀ ਲਾਹਾ ਲੈਣ ਲਈ ਆਮ ਆਦਮੀ ਪਾਰਟੀ ਤੇ ਹੋਰਾਂ ਆਗੂਆਂ ਦੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਘਟਨਾ ਬਾਰੇ ਸਿਆਸੀ ਲਾਹਾ ਲੈਣ ਲਈ ਆਮ ਆਦਮੀ ਪਾਰਟੀ ਤੇ ਹੋਰਾਂ ਆਗੂਆਂ ਦੀ ਆਲੋਚਨਾ
June 02
17:34 2018

ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਬਾਰੇ ਰਣਜੀਤ ਸਿੰਘ ਕਮਿਸ਼ਨ ਨੇ ਸ਼ਾਨਦਾਰ ਜਾਂਚ ਕੀਤੀ, ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ-ਮੁੱਖ ਮੰਤਰੀ
ਚੰਡੀਗੜ੍ਹ, 2 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਬਾਰੇ ਆਪਣੀ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲਾ ਕਮਿਸ਼ਨ ਬੇਅਦਬੀ ਦੀਆਂ ਵੱਖ ਵੱਖ ਘਟਨਾਵਾਂ ਜਾਂਚ ਕਰ ਰਿਹਾ ਹੈ ਜਿਨ੍ਹਾਂ ਵਿੱਚ ਫਰੀਦਕੋਟ ਜਿਲ੍ਹੇ ਦੇ ਕੋਟਕਪੂਰਾ ਦੀ ਉਹ ਘਟਨਾ ਵੀ ਸ਼ਾਮਲ ਹੈ ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਸਨ।
ਇਸ ਮੁੱਦੇ ਤੋਂ ਸਿਆਸੀ ਫਾਇਦਾ ਲੈਣ ਦੀ ਕੋਸ਼ਿਸ਼ ਕਰ ਰਹੇ ਆਮ ਆਦਮੀ ਪਾਰਟੀ ਅਤੇ ਹੋਰਨਾਂ ਆਗੂਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਾ ਕੇਵਲ ਕਮਿਸ਼ਨ ਨੇ ਬੇਅਦਬੀ ਦੇ ਪਹਿਲੇ ਕੇਸਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਹੈ ਸਗੋਂ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਦੀਆਂ ਨਵੀਂਆਂ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਵੀ ਸਰਕਾਰ ਵੱਲੋਂ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਅਪ੍ਰੈਲ 2017 ਵਿੱਚ ਕੀਤੀ ਗਈ ਸੀ ਅਤੇ ਇਸ ਨੇ ਬਰਗਾੜੀ ਅਤੇ ਬਹਿਬਲ ਕਲਾਂ ਕਾਂਡਾਂ ਦੇ ਨਾਲ ਨਾਲ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਡੂੰਘਿਆਈ ਵਿੱਚ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਵੇਲੇ ਸਬੂਤਾਂ ਨੂੰ ਇਕੱਤਰ ਕਰਨ ਲਈ ਘਟਨਾ ਵਾਲੀਆਂ ਥਾਵਾਂ ਦਾ ਦੌਰਾ ਕਰ ਰਹੇ ਹਨ। ਤਿੰਨ ਹੋਰ ਕੇਸ ਜੋ ਸਾਰੇ 2015 ਨਾਲ ਸਬੰਧਿਤ ਹਨ, ਸੀ ਬੀ ਆਈ ਕੋਲ ਲੰਬਿਤ ਪਏ ਹਨ ਜਿਨ੍ਹਾਂ ਦੀ ਉਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਸ੍ਰੋਮਣੀ ਅਕਾਲੀ ਦਲ ਨੇ ਕਮਿਸ਼ਨ ਨੂੰ ਸਹਿਯੋਗ ਦੇਣ ਦੀ ਥਾਂ ਇਸ ਨੂੰ ਖਤਮ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਸਪਸ਼ਟ ਹੈ ਕਿ ਬਾਦਲਾਂ ਦੀ ਅਗਵਾਈ ਵਿੱਚ ਅਕਾਲੀਆਂ ਨੂੰ ਕਮਿਸ਼ਨ ਦੀ ਜਾਂਚ ਦਾ ਡਰ ਹੈ ਕਿਉਂਕਿ ਇਹ ਕਮਿਸ਼ਨ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਪਿਛਲੀਆਂ ਸਾਜਿਸ਼ਾਂ ਦੀ ਬਹੁਤ ਡੁੰਘਿਆਈ ਵਿੱਚ ਜਾ ਕੇ ਜਾਂਚ ਕਰ ਰਿਹਾ ਹੈ ਜੋ ਸੂਬੇ ਨੂੰ ਅਸਥਿਰ ਕਰਨ ਲਈ ਰਚੀਆਂ ਗਈਆਂ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਆਮ ਆਦਮੀ ਪਾਰਟੀ ਦਾ ਸਮਰਥਨ ਪ੍ਰਾਪਤ ਕੁਝ ਪੰਥਿਕ ਆਗੂ ਪੀੜਤਾਂ ਨੂੰ ਨਿਆਂ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਕਮਿਸ਼ਨ ਅਤੇ ਸਰਕਾਰ ਦੇ ਯਤਨਾਂ ਨੂੰ ਕਮਜ਼ੋਰ ਕਰਨ ਦੀਆਂ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ 1 ਮਾਰਚ 2017 ਤੋਂ ਸੂਬੇ ਵਿੱਚ ਬੇਅਦਬੀ ਦੇ 69 ਮਾਮਲੇ ਦਰਜ ਕੀਤੇ ਗਏ ਅਤੇ 57 ਦਾ ਪਹਿਲਾਂ ਹੀ ਖੁਰਾਖੋਜ ਨੱਪ ਲਿਆ ਹੈ ਜਦਕਿ ਕਿ 12 ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਦੀ ਘਟਨਾ ਉਨ੍ਹਾਂ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਹੋਈ ਸੀ ਜਿਸ ਕਰਕੇ ਪਿਛਲੀਆਂ ਘਟਨਾਵਾਂ ਦੀ ਜਾਂਚ ਕਰਨਾ ਕੁਦਰੀ ਔਖਾ ਕੰਮ ਹੈ ਪਰ ਰਣਜੀਤ ਸਿੰਘ ਕਮਿਸ਼ਨ ਇਸ ਸਾਜਿਸ਼ ਨੂੰ ਨੰਗਾ ਕਰਨ ਲਈ ਬਹੁਤ ਹੀ ਧਿਆਨਪੂਰਵਕ ਅਤੇ ਵਧੀਆ ਤਰੀਕੇ ਨਾਲ ਲੱਗਾ ਰਿਹਾ। ਉਨ੍ਹਾਂ ਕਿਹਾ ਕਿ ਕਮਿਸਨ ਵੱਲੋਂ ਜਾਂਚ ਮੁਕੰਮਲ ਕੀਤੇ ਜਾਣ ਅਤੇ ਆਪਣੀ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਯਕੀਨੀ ਤੌਰ ‘ਤੇ ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹੇ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਪੰਜਾਬ ਦੀ ਸਖਤ ਜੱਦੋ ਜਹਿਦ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਇਨ੍ਹਾਂ ਮਾਮਲਿਆਂ ਵਿੱਚ ਸ਼ਾਮਲ ਕਿਸੇ ਨੂੰ ਨਾ ਬਖਸ਼ਣ ਦੀ ਆਪਣੀ ਵਚਨਬੱਧਤਾ ਦੁਹਰਾਈ ਕਿਉਂਕਿ ਸੂਬੇ ਨੇ ਪਹਿਲਾ ਹੀ ਇਸ ਦਾ ਬਹੁਤ ਨੁਕਸਾਨ ਉਠਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article