PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਾਮੀ ਲੋਕ ਸਭਾ ਚੋਣਾਂ ‘ਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਸਾਂਝੇ ਗੱਠਜੋੜ ਦਾ ਉਮੀਦਵਾਰ ਬਣਾਉਣ ਦਾ ਸਮਰਥਨ

July 22
16:35 2018

ਹੋਰਨਾਂ ਪਾਰਟੀਆਂ ਨਾਲ ਕਾਂਗਰਸ ਦੇ ਵਿਆਪਕ ਗੱਠਜੋੜ ਬਾਰੇ ਚਿਦੰਬਰਮ ਦੇ ਵਿਚਾਰਾਂ ਦਾ ਪੱਖ ਪੂਰਿਆ
ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਵਿਰੋਧੀ ਧਿਰਾਂ ਦੇ ਸਾਂਝੇ ਗੱਠਜੋੜ ਦਾ ਉਮੀਦਵਾਰ ਬਣਾਉਣ ਦੀ ਜ਼ੋਰਦਾਰ ਵਕਾਲਤ ਕੀਤੀ ਹੈ।
ਆਪਣੇ ਪਹਿਲੇ ਸਟੈਂਡ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਦੀ ਅਗਵਾਈ ਕਰਨ ਲਈ ਰਾਹੁਲ ਗਾਂਧੀ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਉਹ ਨਿਸ਼ਚਤ ਤੌਰ ‘ਤੇ ਸਫਲ ਪ੍ਰਧਾਨ ਮੰਤਰੀ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਗਲੇ ਵਰ੍ਹੇ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਵਿਰੋਧੀਆਂ ਧਿਰਾਂ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਅਤੇ ਰਾਹੁਲ ਗਾਂਧੀ ਨੂੰ ਵਿਰੋਧੀ ਪਾਰਟੀਆਂ ਦੇ ਸਾਂਝੇ ਫਰੰਟ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਸੱਤਾ ‘ਤੋਂ ਲਾਂਭੇ ਕੀਤਾ ਜਾ ਸਕੇ।
ਅੱਜ ਇੱਥੇ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਊ.ਸੀ.) ਦੇ ਸੈਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਪਾਰਟੀ ਵੱਲੋਂ ਕੌਮੀ ਪੱਧਰ ‘ਤੇ ਫੈਸਲਾ ਲਿਆ ਜਾਵੇਗਾ ਅਤੇ ਪਾਰਟੀ ਦੀਆਂ ਸੂਬਾਈ ਇਕਾਈਆਂ ਉਸੇ ਫੈਸਲੇ ਨੂੰ ਅਪਨਾਉਣਗੀਆਂ। ਉਨ੍ਹਾਂ ਕਿਹਾ,”ਵਿਰੋਧੀ ਧਿਰਾਂ ਦਰਿਮਆਨ ਗੱਠਜੋੜ ਕੌਮੀ ਪੱਧਰ ਦੇ ਅਨੁਕੂਲ ਹੋਣਾ ਹੈ ਅਤੇ ਜੋ ਵੀ ਫੈਸਲਾ ਲਿਆ ਜਾਵੇਗਾ, ਉਹੀ ਸੂਬਿਆਂ ‘ਤੇ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਗੱਠਜੋੜ ਕੇਂਦਰੀ ਲੀਡਰਸ਼ਿਪ ‘ਤੇ ਨਿਰਭਰ ਹੋਵੇਗਾ ਅਤੇ ਉਹ ਸਾਨੂੰ ਜਿੱਥੇ ਕਹਿਣਗੇ, ਅਸੀਂ ਉਸ ਮੁਤਾਬਕ ਚੱਲਾਂਗੇ।
ਜਦੋਂ ਪੁੱਛਿਆ ਗਿਆ ਕਿ ਇਸ ਦਾ ਇਹ ਮਤਲਬ ਹੈ ਕਿ ਉਨ੍ਹਾਂ (ਮੁੱਖ ਮੰਤਰੀ) ਨੇ ਆਮ ਆਦਮੀ ਪਾਰਟੀ (ਆਪ) ਨਾਲ ਗੱਠਜੋੜ ਦੀ ਵੀ ਗੱਲ ਕੀਤੀ ਹੈ ਜਿਸ ਪਾਰਟੀ ਨੂੰ ਕਾਂਗਰਸ ਨੇ ਪੰਜਾਬ ਵਿੱਚ ਕਰਾਰੀ ਹਾਰ ਦਿੱਤੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਸ਼ਬਦ ਉਨ੍ਹਾਂ ਦੇ ਮੂੰਹ ਵਿੱਚ ਪਾਉਣ ਤੋਂ ਗੁਰੇਜ਼ ਕੀਤਾ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਵੀ ਹਮਾਇਤ ਕੀਤੀ ਜਿਨ੍ਹਾਂ ਨੇ ਕਿਹਾ ਕਿ ਸਾਲ 2019 ਦੀਆਂ ਚੋਣਾਂ ਜਿੱਤਣ ਲਈ ਵਿਆਪਕ ਪੱਧਰ ‘ਤੇ ਗੱਠਜੋੜ ਕੀਤਾ ਜਾਵੇ। ਉਨ੍ਹਾਂ ਕਿਹਾ, ”ਜੋ ਸ੍ਰੀ ਚਿਚੰਬਰਮ ਨੇ ਆਖਿਆ, ਮੈਂ ਉਸ ਦਾ ਸਮਰਥਨ ਕੀਤਾ। ਮੇਰਾ ਮੰਨਣਾ ਹੈ ਕਿ ਉਨ੍ਹਾਂ ਨੇ ਬਹੁਤ ਵਧੀਆ ਨੁਕਤਾ ਪੇਸ਼ ਕੀਤਾ ਹੈ ਕਿ ਸਾਨੂੰ ਵੱਧ ਤੋਂ ਵੱਧ ਵਿਰੋਧੀ ਪਾਰਟੀਆਂ ਨੂੰ ਇਕ ਪਲੇਟਫਾਰਮ ‘ਤੇ ਇਕੱਠੇ ਕਰਨਾ ਚਾਹੀਦਾ ਹੈ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਦੇ ਧਰਮ ਨਿਰਪੱਖਤਾ ਅਤੇ ਇਕਸਾਰਤਾ ਵਾਲੇ ਸ਼ਾਨਦਾਰ ਚਰਿੱਤਰ ਦੀ ਬਹਾਲੀ ਲਈ ਸਰਗਰਮ ਸਾਰੀਆਂ ਹਮਖਿਆਲ ਪਾਰਟੀਆਂ ਨੂੰ ਆਪਣੇ ਸਾਂਝੇ ਹਿੱਤ ਖਾਸ ਕਰਕੇ ਦੇਸ਼ ਦੇ ਹਿੱਤ ਵਿੱਚ ਵਿੱਚ ਇਕ ਮੰਚ ‘ਤੇ ਆਉਣਾ ਚਾਹੀਦਾ ਹੈ।
Ñਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਲੋਕਾਂ ਦੇ ਮੂਡ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਂਗਰਸ ਦੇ ਹੱਕ ਵਿੱਚ ਹੈ। ਗੁਰਦਾਸਪੁਰ ਅਤੇ ਸ਼ਾਹਕੋਟ ਦੀਆਂ ਜ਼ਿਮਨੀ ਚੋਣਾਂ ਵਿੱਚ ਰਿਕਾਰਡ ਜਿੱਤ ਹਾਸਲ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤੀ ਕਿ ਕਾਂਗਰਸ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਸੰਸਦੀ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਮੈਂ ਹਾਈ ਕਮਾਂਡ ਨਾਲ ਵਾਅਦਾ ਕੀਤਾ ਹੈ ਕਿ ਪੰਜਾਬ ਉਨ੍ਹਾਂ ਨੂੰ ਜਿੱਤ ਹਾਸਲ ਕਰਕੇ ਦੇਵੇਗਾ।” ਉਨ੍ਹਾਂ ਕਿਹਾ,”ਮੈਂ ਉਨ੍ਹਾਂ ਨੂੰ ਇਹ ਵੀ ਆਖਿਆ ਕਿ ਜੇਕਰ ਤੁਸੀਂ ਪੰਜਾਬ ਤੋਂ ਬਾਹਰ ਵੀ ਪਾਰਟੀ ਲਈ ਕੰਮ ਕਰਨ ਲਈ ਜ਼ਿੰਮੇਵਾਰੀ ਸੌਂਪੋਗੇ ਤਾਂ ਅਸੀਂ ਉਥੇ ਵੀ ਜਾਵਾਂਗੇ।” ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਉਨ੍ਹਾਂ ਦੀ ਮੁੱਖ ਵਿਰੋਧੀ ਪਾਰਟੀ ਹੈ।
ਬਨਾਰਸ ਹਿੰਦੂ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ ਮੈਨੇਜਮੈਂਟ ਸਟੱਡੀਜ਼ ਦੇ ਮੁਖੀ ਅਤੇ ਡੀਨ ਪ੍ਰੋ. ਰਾਜ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਉਪ ਕੁਲਪਤੀ ਨਿਯੁਕਤ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਵਾਂ ਉਪ ਕੁਲਪਤੀ ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਲਿਆਉਣ ਵਿੱਚ ਕੋਈ ਨੁਕਸਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਉਚ ਕੋਟੀ ਦੇ ਵਿਦਵਾਨ ਕਿਸੇ ਵੀ ਸੂਬੇ ਤੋਂ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਹੋਰਨਾਂ ਸੂਬਿਆਂ ਦੀਆਂ ਯੂਨੀਵਰਸਿਟੀਆਂ ਵਿੱਚ ਨਿਯੁਕਤ ਕਰਨ ਵਿੱਚ ਕੁਝ ਵੀ ਗਲਤ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article