PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਰਿਹਾਇਸ਼ ‘ਤੇ ਬਲਜੀਤ ਸਿੰਘ ਦਾਦੂਵਾਲ ਦੀ ਮੌਜੂਦਗੀ ਬਾਰੇ ਸੁਖਬੀਰ ਦੇ ਦੋਸ਼ਾਂ ਦੀ ਜਾਂਚ ਵਿਧਾਨ ਸਭਾ ਪਾਸੋਂ ਕਰਵਾਉਣ ਦੀ ਮੰਗ

August 27
17:32 2018

ਅਕਾਲੀ ਦਲ ਦੇ ਪ੍ਰਧਾਨ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਭਲਕ ਦੀ ਬਹਿਸ ‘ਚ ਸ਼ਾਮਲ ਹੋਣ ਦੀ ਚੁਣੌਤੀ
ਚੰਡੀਗੜ੍ਹ, 27 ਅਗਸਤ (ਪੰਜਾਬ ਮੇਲ)- ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਮੁੱਖ ਮੰਤਰੀ ਰਿਹਾਇਸ਼ ‘ਤੇ ਉਨ੍ਹਾਂ ਵੱਲੋਂ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਸਬੰਧੀ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਨਿਰਆਧਾਰ ਦੋਸ਼ਾਂ ‘ਤੇ ਸਖ਼ਤ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਬੇਬੁਨਿਆਦ ਦੋਸ਼ਾਂ ਨਾਲ ਸਦਨ ਨੂੰ ਗੁੰਮਰਾਹ ਦੀ ਕੋਸ਼ਿਸ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਰਾਹੀਂ ਸੁਖਬੀਰ ਬਾਦਲ ਦੇ ਝੂਠਾਂ ਦਾ ਪਰਦਾਫਾਸ਼ ਕੀਤਾ ਜਾ ਸਕਦਾ ਹੈ।
ਬੇਅਦਬੀ ਮਾਮਲਿਆਂ ਸਬੰਧੀ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਸਰਕਾਰ ਵੱਲੋਂ ਸਦਨ ਵਿੱਚ ਪੇਸ਼ ਕਰਨ ਤੋਂ ਤੁਰੰਤ ਬਾਅਦ ਸੁਖਬੀਰ ਬਾਦਲ ਨੇ ਇਹ ਦੋਸ਼ ਲਾਏ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਰਿਪੋਰਟ ਨੂੰ ਕਾਰਵਾਈ ਰਿਪੋਰਟ (ਐਕਸ਼ਨ ਟੇਕਨ ਰਿਪੋਰਟ) ਨਾਲ ਪ੍ਰਵਾਨ ਕਰਦਿਆਂ ਇਸ ਨੂੰ ਸਦਨ ਵਿੱਚ ਪੇਸ਼ ਕਰਨ ਦੀ ਸਹਿਮਤੀ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਕਦੀ ਵੀ ਬਲਜੀਤ ਸਿੰਘ ਦਾਦੂਵਾਲ ਨੂੰ ਨਹੀਂ ਮਿਲੇ ਅਤੇ ਨਾ ਹੀ ਉਨ੍ਹਾਂ ਨੂੰ ਪਛਾਣਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੁਲੀਸ ਗੋਲੀਬਾਰੀ ਤੋਂ ਬਾਅਦ ਉਹ ਬਰਗਾੜੀ ਗਏ ਸਨ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਇੱਥੇ ਸਿੱਖ ਪ੍ਰਚਾਰਕ ਵੀ ਬੈਠੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਤਾਂ ਸਿੱਖ ਪ੍ਰਚਾਰਕ ਨੂੰ ਦੇਖਿਆ ਹੈ ਤਾਂ ਨਾ ਹੀ ਨਿੱਜੀ ਤੌਰ ‘ਤੇ ਮਿਲੇ ਹਨ।
ਮੁੱਖ ਮੰਤਰੀ ਰਿਹਾਇਸ਼ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰੇ ਅਧੀਨ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ‘ਚ ਆਖਿਆ ਕਿ ਸੀ.ਸੀ.ਟੀ.ਵੀਜ਼ ਦੀ ਵੀਡੀਓਜ਼ ਰਾਹੀਂ ਸੁਖਬੀਰ ਦੇ ਕੋਰੇ ਝੂਠ ਦਾ ਭਾਂਡਾ ਸੌਖਿਆ ਹੀ ਭੰਨਿਆ ਜਾ ਸਕਦਾ ਹੈ।
ਸੁਖਬੀਰ ਨੇ ਦੋਸ਼ ਲਾਏ ਸਨ ਕਿ ਬੇਅਦਬੀ ਮਾਮਲਿਆਂ ‘ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਦਨ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਾਜ਼ਿਸ਼ ਘੜਨ ਲਈ ਮੁੱਖ ਮੰਤਰੀ ਨੇ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ ਸੀ।
ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਬੇਅਦਬੀ ਘਟਨਾਵਾਂ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ ਜਿਨ੍ਹਾਂ ਘਟਨਾਵਾਂ ਨੇ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਮੁੱਖ ਮੰਤਰੀ ਨੇ ਸਪੀਕਰ ਨੂੰ ਪਵਿੱਤਰ ਸਦਨ ਵਿੱਚ ਝੂਠ ਬੋਲਣ ਲਈ ਵਿਧਾਇਕ ਖਿਲਾਫ਼ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਕੀਤੇ ਮਾੜੇ ਕੰਮਾਂ ਖਾਸ ਕਰਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹਿਣ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਕਾਲੀ ਇਹ ਢਕਵੰਜ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰਾਂ ਨੂੰ ਰਿਪੋਰਟ ‘ਤੇ ਭਲਕੇ ਹੋਣ ਵਾਲੀ ਬਹਿਸ ਤੋਂ ਭੱਜਣ ਦੀ ਬਜਾਏ ਇਸ ਵਿੱਚ ਸ਼ਾਮਲ ਦੀ ਚੁਣੌਤੀ ਦਿੱਤੀ ਹੈ ਕਿਉਂ ਜੋ ਅਕਾਲੀ ਮੁੱਖ ਮੁੱਦਿਆਂ ਤੋਂ ਪਹਿਲਾਂ ਵੀ ਭੱਜਦੇ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article