PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੁਹਿੰਮ ਵਿੱਚ ਸੈਨਿਕਾਂ ਦੀਆਂ ਤਸਵੀਰਾਂ ਦੀ ਵਰਤੋਂ ਵਿਰੁੱਧ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦਾ ਸਵਾਗਤ

March 10
17:49 2019

ਹਥਿਆਰਬੰਦ ਸੈਨਾਵਾਂ ਦੇ ਸਿਆਸੀਕਰਨ ਵਿਰੁੱਧ ਚਿਤਾਵਨੀ
ਚੰਡੀਗੜ੍ਹ, 10 ਮਾਰਚ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੌਰਾਨ ਰੱਖਿਆ ਸੈਨਿਕਾਂ ਨਾਲ ਸਬੰਧਤ ਤਸਵੀਰਾਂ ਦੀ ਵਰਤੋਂ ਵਿਰੁੱਧ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਲਾਹਾ ਖੱਟਣ ਲਈ ਰੱਖਿਆ ਸੈਨਾਵਾਂ ਦੇ ਸਿਆਸੀਕਰਨ ਦਾ ਅੰਤ ਕਰਨ ਦਾ ਸੱਦਾ ਦਿੱਤਾ ਹੈ।
ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਫੌਜ ਦੇ ਸਿਆਸੀਕਰਨ ਰਾਹੀਂ ਸ਼ੋਹਰਤ ਖੱਟਣੀ ਉਨ੍ਹੀਂ ਹੀ ਗਲਤ ਹੈ, ਜਿੰਨੀ ਸਿਆਸੀ ਲਾਹਾ ਖੱਟਣ ਲਈ ਰੱਖਿਆ ਸੈਨਾਵਾਂ ਦੀਆਂ ਤਸਵੀਰਾਂ ਵਰਤਣਾ ਹੈ।
ਚੋਣ ਕਮਿਸ਼ਨ ਨੇ ਸ਼ਨਿਚਰਵਾਰ ਨੂੰ ਮੁਲਕ ਦੀਆਂ ਸਾਰੀਆਂ ਕੌਮੀ ਤੇ ਖੇਤਰੀ ਪਾਰਟੀਆਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਆਖਿਆ ਸੀ ਕਿ ਆਪਣੇ ਚੋਣ ਪ੍ਰਚਾਰ ਜਾਂ ਮੁਹਿੰਮ ਦੌਰਾਨ ਇਸ਼ਤਿਹਾਰਾਂ ਜਾਂ ਹੋਰ ਕਿਸੇ ਵੀ ਤਰ੍ਹਾਂ ਰੱਖਿਆ ਸੈਨਾਵਾਂ ਦੀਆਂ ਤਸਵੀਰਾਂ ਜਾਂ ਰੱਖਿਆ ਸੈਨਾਵਾਂ ਦੀ ਸ਼ਮੂਲੀਅਤ ਵਾਲੇ ਸਮਾਗਮਾਂ ਵਾਲੀਆਂ ਤਸਵੀਰਾਂ ਛਾਪਣ ਤੋਂ ਸੰਕੋਚ ਵਰਤਿਆ ਜਾਵੇ।
ਸਿਆਸੀ ਪਾਰਟੀਆਂ ਨੂੰ ਰੱਖਿਆ ਸੈਨਾਵਾਂ ਦੇ ਸਿਆਸੀਕਰਨ ਦੀ ਕਿਸੇ ਵੀ ਕੋਸ਼ਿਸ਼ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਚੋਣ ਕਮਿਸ਼ਨ ਨੇ ਕੰਟਰੋਲ ਰੇਖਾ ਤੋਂ ਪਾਰ ਹਾਲ ਹੀ ਵਿੱਚ ਭਾਰਤੀ ਹਵਾਈ ਫੌਜ ਦੀ ਸਰਜੀਕਲ ਸਟਰਾਈਕ ਦੇ ਮੱਦੇਨਜ਼ਰ ਸਿਆਸੀ ਲਾਹਾ ਖੱਟਣ ਲਈ ਅਜਿਹੀਆਂ ਫੋਟੋਆਂ ਵਰਤਣ ਦੇ ਸ਼ਰਮਨਾਕ ਅਮਲ ਦਾ ਨੋਟਿਸ ਲਿਆ ਹੈ।
ਮੁੱਖ ਮੰਤਰੀ ਜੋ ਖੁਦ ਸਾਬਕਾ ਫੌਜੀ ਹਨ, ਨੇ ਕਿਹਾ ਕਿ ਫੌਜ ਜਾਤ, ਧਰਮ ਅਤੇ ਸਿਆਸੀ ਵਿਚਾਰਧਾਰਾਵਾਂ ਵਰਗੀਆਂ ਸੌੜੀਆਂ ਵਲਗਣਾਂ ਤੋਂ ਉਪਰ ਹੁੰਦੀ ਹੈ ਅਤੇ ਜੇਕਰ ਭਾਰਤ ਨੇ ਪ੍ਰਭੂਸੱਤਾ ਸੰਪੰਨ ਮੁਲਕ ਰਹਿਣਾ ਹੈ ਤਾਂ ਫੌਜ ਦਾ ਮੌਜੂਦਾ ਸਰੂਪ ਬਰਕਰਾਰ ਰੱਖਣਾ ਵੀ ਜ਼ਰੂਰੀ ਹੈ। ਉਨ੍ਹਾਂ ਨੇ ਸਰਹੱਦ ‘ਤੇ ਨਾਜ਼ੁਕ ਸਥਿਤੀ ਮੌਕੇ ਫੌਜ ਜਿਵੇਂ ਚਾਹੇ, ਉਸੇ ਤਰ੍ਹਾਂ ਨਜਿੱਠਣ ਲਈ ਖੁੱਲ੍ਹ ਦੇਣ ਦੀ ਜ਼ੋਰਦਾਰ ਵਕਾਲਤ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫੌਜ ਦੇ ਕੰਮਕਾਜ ਵਿੱਚ ਕਿਸੇ ਤਰ੍ਹਾਂ ਦੀ ਸਿਆਸੀ ਦਖ਼ਲਅੰਦਾਜ਼ੀ ਸੁਰੱਖਿਆ ਅਤੇ ਮੁਲਕ ਤੇ ਇੱਥੋਂ ਦੇ ਲੋਕਾਂ ਲਈ ਬਹੁਤ ਘਾਤਕ ਹੈ।
ਮੁੱਖ ਮੰਤਰੀ ਨੇ ਰੱਖਿਆ ਸੈਨਾਵਾਂ ‘ਤੇ ਸਿਆਸੀ ਕੰਟਰੋਲ ਮੁਲਕ ਅਤੇ ਇਸ ਦੇ ਭਵਿੱਖ ਲਈ ਓਨ੍ਹਾਂ ਹੀ ਘਾਤਕ ਹੋ ਸਕਦਾ ਹੈ, ਜਿੰਨਾ ਸਿਆਸਤ ਵਿੱਚ ਫੌਜ ਦੇ ਦਖਲ ਨਾਲ ਹੋ ਸਕਦਾ ਹੈ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਇਹ ਗਲਤੀ ਨਾ ਕਰਨ ਚਿਤਾਵਨੀ ਦਿੱਤੀ ਕਿਉਂ ਜੋ ਅਜਿਹੀ ਭੁੱਲ ਨੇ ਕਈ ਮੁਲਕਾਂ ਨੂੰ ਸੰਕਟ ਵਿੱਚ ਪਾਇਆ ਹੈ। ਉਨ੍ਹਾਂ ਨੇ ਸੁਚੇਤ ਕਰਦਿਆਂ ਕਿਹਾ ਕਿ ਫੌਜ ਸਾਡੇ ਮੁਲਕ ਦੀ ਅਹਿਮ ਸੰਸਥਾ ਹੈ ਅਤੇ ਉਨ੍ਹਾਂ ਦੇ ਅਥਾਰਟੀ ਨੂੰ ਕਿਸੇ ਤਰ੍ਹਾਂ ਦੀ ਢਾਹ ਲੱਗਣ ਨਾਲ ਸਾਡੇ ਲੋਕਾਂ ਦੀ ਸਰੁੱਖਿਆ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article