PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੌਜੂਦਾ ਪੰਜਾਬ ਸੇਵਾ ਦੇ ਅਧਿਕਾਰ ਐਕਟ ਨੂੰ ਮਨਸੂਖ ਕਰਨ ਦੇ ਪੀ.ਜੀ.ਆਰ.ਈ.ਸੀ ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨੂੰ ਨਿਰਦੇਸ਼

September 25
16:32 2017

ਚੰਡੀਗੜ੍ਹ, 25 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਪੰਜਾਬ ਸੇਵਾ ਦੇ ਅਧਿਕਾਰ ਐਕਟ, 2011 ਨੂੰ ਮਨਸੂਖ ਕਰਨ ਸਬੰਧੀ ਪੰਜਾਬ ਗਵਰਨੈਂਸ ਰਿਫੌਰਮਜ਼ ਐਂਡ ਐਥਿਕਸ ਕਮਿਸ਼ਨ (ਪੀ.ਜੀ.ਆਰ.ਈ.ਸੀ) ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਅਤੇ ਵਧੀਕ ਮੁੱਖ ਸਕੱਤਰ ਗਵਰਨੈਂਸ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਇਹ ਨਿਰਦੇਸ਼ ਪੀ.ਜੀ.ਆਰ.ਈ.ਸੀ ਦੇ ਚੇਅਰਮੈਨ ਕੇ.ਆਰ. ਲਖਣਪਾਲ ਵੱਲੋਂ ਭੇਜੇ ਗਏ ਇਕ ਪ੍ਰਸਤਾਵ ਉੱਤੇ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਹਨ। ਸ੍ਰੀ ਲਖਣਪਾਲ ਨੇ ਮੁੱਖ ਮੰਤਰੀ ਤੋਂ ਇਸ ਅਧਾਰ ਉੱਤੇ ਇਹ ਮੌਜੂਦਾ ਕਾਨੂੰਨ ਤੁਰੰਤ ਮਨਸੂਖ ਕਰਨ ਦੀ ਮੰਗ ਕੀਤੀ ਹੈ ਕਿ ‘ਇਕ ਚੇਅਰਮੈਨ ਅਤੇ ਦਸ ਮੈਂਬਰਾਂ ਵਾਲੇ ਸੇਵਾ ਦਾ ਅਧਿਕਾਰ ਕਮਿਸ਼ਨ ਦੇ ਹੇਠ ਬਣਾਈ ਗਈ ਵਿਸਤ੍ਰਿਤ ਪ੍ਰਸ਼ਾਸ਼ਕੀ ਮਸ਼ੀਨਰੀ ਬਹੁਤ ਘੱਟ ਮਕਸਦ ਪੂਰੇ ਕਰਦੀ ਹੈ ਬਜਾਏ ਫਜੂਲ ਖਰਚਿਆਂ ਦੇ।’
ਗੌਰਤਲਬ ਹੈ ਕਿ ਮੰਤਰੀ ਮੰਡਲ ਨੇ ਆਪਣੀ 18 ਮਾਰਚ, 2017 ਦੀ ਮੀਟਿੰਗ ਦੌਰਾਨ ਮੌਜੂਦਾ ਪੰਜਾਬ ਸੇਵਾ ਦੇ ਅਧਿਕਾਰ ਐਕਟ ਨੂੰ ਨਵਾਂ ਰੂਪ ਦੇਣ ਅਤੇ ਪੁਰਾਣੇ ਐਕਟ ਨੂੰ ਮਨਸੂਖ ਕਰਨ ਦਾ ਫੈਸਲਾ ਲਿਆ ਸੀ। ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਇਸ ਸਬੰਧ ਵਿਚ ਇੱਕ ਨਵਾਂ ਖਰੜਾ ਵੀ ਤਿਆਰ ਕੀਤਾ ਹੈ ਜਿਸ ਬਾਰੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਦੌਰਾਨ ਇਸ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਹੈ।
ਮੀਟਿੰਗ ਦੌਰਾਨ ਇਹ ਮਹਿਸੂਸ ਕੀਤਾ ਗਿਆ ਹੈ ਕਿ ਨਵਾਂ ਖਰੜਾ ਕਾਨੂੰਨ ਮੌਜੂਦਾ ਕਾਨੂੰਨ ਵਿਚ ਬਹੁਤ ਸਾਰੀਆਂ ਘਾਟਾ-ਕਮਜ਼ੋਰੀਆਂ ਨੂੰ ਸੰਬੋਧਿਤ ਨਹੀਂ ਹੁੰਦਾ ਅਤੇ ਇਸ ਵਿਚ ਪ੍ਰਭਾਵੀ ਸੁਧਾਰ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਜਨਤਕ ਸੇਵਾਵਾਂ ਸਮੇਂ ਸਿਰ ਦਿੱਤੇ ਜਾਣ ਤੋਂ ਇਲਾਵਾ ਇਸ ਸਬੰਧ ਵਿਚ ਜਵਾਬਦੇਹੀ ਤੈਅ ਕੀਤੀ ਜਾ ਸਕੇ ਅਤੇ ਇਸ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾ ਸਕੇ। ਬੁਲਾਰੇ ਅਨੁਸਾਰ ਨਵਾਂ ਪ੍ਰਸਤਾਵਿਤ ਕਾਨੂੰਨ ਅਜੇ ਵੀ ਵਿਚਾਰ ਵਟਾਂਦਰੇ ਅਧੀਨ ਹੈ।
ਮੁੱਖ ਮੰਤਰੀ ਨੂੰ ਭੇਜੇ ਇੱਕ ਪੱਤਰ ਵਿਚ ਸ੍ਰੀ ਲਖਣਪਾਲ ਨੇ ਮੌਜੂਦਾ ਕਾਨੂੰਨ ਵਿਚ ਵੱਡੀਆਂ ਕਮਜ਼ੋਰੀਆਂ ਗਿਣਾਈਆਂ ਸਨ। ਇਸ ਵਿਚੋਂ ਮੁੱਖ ਜਨਤਕ ਸੇਵਾਵਾਂ ਨੂੰ ਬਾਹਰ ਰੱਖਿਆ ਗਿਆ ਹੈ ਜਦਕਿ ਸਿਰਫ ਆਮ ਸੇਵਾਵਾਂ ਹੀ ਇਸ ਦੇ ਘੇਰੇ ਵਿਚ ਲਿਆਂਦੀਆਂ ਹਨ। ਇਨ੍ਹਾਂ ਸ਼ਿਕਾਇਤਾਂ ਦੇ ਨਿਵਾਰਨ ਦੇ ਵਿਧੀ ਵਿਧਾਨ, ਸਮੇਂ ਸੀਮਾ ਵਿਚ ਵੀ ਕੁਝ ਨੁਕਸ ਦਰਸਾਏ ਗਏ ਹਨ।
ਸ੍ਰੀ ਲਖਣਪਾਲ ਨੇ ਇਹ ਵੀ ਕਿਹਾ ਹੈ ਕਿ ਲੋਕਾਂ ਦੀਆਂ ਸੇਵਾਵਾਂ ਦੇ ਵਾਸਤੇ ਬੇਨਤੀਆਂ ਪ੍ਰਾਪਤ ਕਰਨ ਲਈ ਡਿਜਿਟਲ ਪ੍ਰਣਾਲੀ ਦੀ ਅਣਹੋਂਦ ਹੈ। ਇਸ ਦੇ ਨਾਲ ਹੀ ਸਿਹਤਮੰਦ ਪ੍ਰਣਾਲੀ ਦੀ ਅਣਹੋਂਦ ਅਤੇ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਏਜੰਸੀਆਂ ਦੀ ਪਰਖ ਕਰਨ ਲਈ ਵਿਧੀ ਵਿਧਾਨ ਦੀ ਵੀ ਕਮੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article