PUNJABMAILUSA.COM

ਕੈਪਟਨ ਅਮਰਿੰਦਰ ਸਿੰਘ ਵੱਲੋਂ 90:10 ਦੀ ਹਿੱਸੇਦਾਰੀ ਮੁੜ ਬਹਾਲ ਕਰਨ ਲਈ ਪੰਜਾਬ ਨੂੰ ‘ਵਿਸ਼ੇਸ਼ ਸ਼੍ਰੇਣੀ’ ਦੀ ਸੂਚੀ ਵਿਚ ਸ਼ਾਮਲ ਕਰਨ ਦੀ ਮੰਗ

February 22
17:24 2018

ਸਰਹੱਦੀ ਖੇਤਰਾਂ ਅਤੇ ਸੂਬੇ ਦੇ ਵਿਕਾਸ ਲਈ ਵਿੱਤੀ ਸਹਾਇਤਾ ਵਾਸਤੇ ਵਿਸ਼ੇਸ਼ ਪੈਕੇਜ ਦੇਣ ਦੀ ਨੀਤੀ ਆਯੋਗ ਨੂੰ ਅਪੀਲ
ਚੰਡੀਗੜ੍ਹ, 22 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਪ੍ਰਯੋਜਿਤ ਸਕੀਮਾਂ ਲਈ 90:10 ਦੀ ਹਿੱਸੇਦਾਰੀ ਦੀ ਮੁੜ ਬਹਾਲੀ ਵਾਸਤੇ ਪੰਜਾਬ ਨੂੰ ‘ਵਿਸ਼ੇਸ਼ ਸ਼੍ਰੇਣੀ’ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਸੂਬਾ ਆਪਣੇ ਵਿਕਾਸ ਪ੍ਰੋਗਰਾਮਾਂ ਵਿੱਚ ਤੇਜ਼ੀ ਲਿਆ ਸਕੇ।
ਨੀਤੀ ਆਯੋਗ ਦੇ ਵਾਈਸ ਚੇਅਰਮੈਨ ਡਾ. ਰਾਜੀਵ ਕੁਮਾਰ ਨਾਲ ਅੱਜ ਇੱਥੇ ਹੋਈ ਇਕ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਅਤੇ ਸਰਹੱਦ ਦੇ ਨਾਲ ਨਾਲ ਦਰਿਆਈ ਸੁਰੱਖਿਆ ਸਮੇਤ ਸੂਬੇ ਦੇ ਵਿਕਾਸ ਦੇ ਮੁੱਖ ਖੇਤਰਾਂ ਵਿੱਚ ਕੇਂਦਰੀ ਸਹਾਇਤਾ ਦੀ ਮੰਗ ਨੂੰ ਦੁਹਰਾਇਆ ਹੈ।
ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸੂਬੇ ਦੀ ਸਰਗਰਮ ਸਰਹੱਦੀ ਹੱਦ ਦੇ ਮੱਦੇਨਜ਼ਰ ਸੂਬੇ ਨਾਲ ਵੱਖਰਾ ਵਰਤਾਅ ਕੀਤੇ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ ਕਿਉਂਕਿ ਸਰਹੱਦ ਪਾਰਲੇ ਗੁਆਂਢੀ ਵੱਲੋਂ ਨਫ਼ਰਤ ਵਾਲਾ ਵਤੀਰਾ ਅਪਣਾਇਆ ਹੋਇਆ ਹੈ ਅਤੇ ਇੱਥੋਂ ਦੀ ਸੰਘਣੀ ਆਬਾਦੀ ਹੈ। ਪੰਜਾਬ ਨਾਲ ਹਿੱਸੇਦਾਰੀ ਦੇ ਰੂਪ ਵਿਚ 50:50 ਦੇ ਹਿਸਾਬ ਨਾਲ ਤਬਦੀਲੀ ਲਿਆਉਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ 90:10 ਦੀ ਮੂਲ ਹਿੱਸੇਦਾਰੀ ਮੁੜ ਬਹਾਲ ਕਰਨ ਲਈ ਕਿਹਾ ਹੈ, ਜੋ ਇਸ ਵੇਲੇ ਕੇਵਲ ‘ਵਿਸ਼ੇਸ਼ ਸ਼੍ਰੇਣੀ’ ਵਾਲੇ ਸੂਬਿਆਂ ਲਈ ਲਾਗੂ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਸੂਬੇ ਦੀ ਅਸਥਿਰ ਸਰਹੱਦ ਦੇ ਕਾਰਨ ਪੰਜਾਬ ਨੂੰ ‘ਵਿਸ਼ੇਸ਼ ਸ਼੍ਰੇਣੀ’ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ।
ਪੰਜਾਬ ਦੇ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ ਕਰਨ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜੇ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਕੇਂਦਰੀ ਸਹਾਇਤਾ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਸਿੰਚਾਈ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਇਕ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿਚ ਟਿਕਾਊ ਖੇਤੀ ਨੂੰ ਉਤਸ਼ਾਹਤ ਕੀਤਾ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਸਤਹਿ ਪਾਣੀ ਦੀ ਹੋਰ ਕੁਸ਼ਲ ਤਰੀਕੇ ਨਾਲ ਸੰਭਾਲ ਅਤੇ ਵਰਤੋਂ ਲਈ ਕੇਂਦਰੀ ਸਹਾਇਤਾ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਕਿਉਂਕਿ ਸੂਬੇ ਵਿਚ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਸਿੰਚਾਈ ਦੇ ਉਦੇਸ਼ ਲਈ ਪਾਣੀ ਦੀ ਗੰਭੀਰ ਕਮੀ ਪੈਦਾ ਹੋ ਰਹੀ ਹੈ।
ਫਿਰੋਜ਼ਪੁਰ ਵਿਖੇ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੇ ਚੱਲਣ ਵਿਚ ਹੋ ਰਹੀ ਬਹੁਤ ਲੰਮੇ ਸਮੇਂ ਤੋਂ ਦੇਰੀ ਦੇ ਮੁੱਦੇ ਨੂੰ ਵੀ ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਉਠਾਇਆ। ਕੈਪਟਨ ਅਮਰਿੰਦਰ ਸਿੰਘ ਨੇ ਡਾ. ਰਾਜੀਵ ਨੂੰ ਦੱਸਿਆ ਕਿ ਚਾਰ ਸਾਲ ਪਹਿਲਾਂ ਇਸ ਪ੍ਰਾਜੈਕਟ ਨੂੰ ਪ੍ਰਵਾਨਗੀ ਮਿਲੀ ਸੀ ਪਰ ਇਹ ਅਜੇ ਤੱਕ ਵੀ ਨਹੀਂ ਚਲ ਸਕਿਆ ਜਿਸ ਕਾਰਨ ਲੋਕਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਮਨਰੇਗਾ ਤਹਿਤ ਪੇਂਡੂ ਜਲ ਸਪਲਾਈ ਸਕੀਮ ਨੂੰ ਚਲਾਉਣ ਅਤੇ ਰੱਖ-ਰਖਾਓ ਲਈ ਵੀ ਕੇਂਦਰ ਦੀ ਸਹਾਇਤਾ ਦੀ ਮੰਗ ਕੀਤੀ ਤਾਂ ਜੋ ਸੂਬਾ ਸਰਕਾਰ ਪਿੰਡਾਂ ਨੂੰ ਇਸ ਮਹੱਤਵਪੂਰਨ ਸਰੋਤ ਦੀ ਸਪਲਾਈ ਤੇਜ਼ੀ ਨਾਲ ਯਕੀਨੀ ਬਣਾ ਸਕੇ।
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਨੀਤੀ ਆਯੋਗ ਦੇ ਮੈਂਬਰ ਪ੍ਰੋਫੈਸਰ ਰਮੇਸ਼ ਚੰਦ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article