PUNJABMAILUSA.COM

ਕੈਪਟਨ ਅਮਰਿੰਦਰ ਸਿੰਘ 7 ਅਕਤੂਬਰ ਨੂੰ ਬਾਦਲ ਦੇ ਹਲਕਾ ਲੰਬੀ ‘ਚ ਕਿੱਲਿਆਂਵਾਲੀ ਵਿਖੇ ਕਰਨਗੇ ਰੈਲੀ

ਕੈਪਟਨ ਅਮਰਿੰਦਰ ਸਿੰਘ 7 ਅਕਤੂਬਰ ਨੂੰ ਬਾਦਲ ਦੇ ਹਲਕਾ ਲੰਬੀ ‘ਚ ਕਿੱਲਿਆਂਵਾਲੀ ਵਿਖੇ ਕਰਨਗੇ ਰੈਲੀ

ਕੈਪਟਨ ਅਮਰਿੰਦਰ ਸਿੰਘ 7 ਅਕਤੂਬਰ ਨੂੰ ਬਾਦਲ ਦੇ ਹਲਕਾ ਲੰਬੀ ‘ਚ ਕਿੱਲਿਆਂਵਾਲੀ ਵਿਖੇ ਕਰਨਗੇ ਰੈਲੀ
September 23
16:29 2018

ਚੰਡੀਗੜ੍ਹ, 23 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 7 ਅਕਤੂਬਰ ਨੂੰ ਲੰਬੀ ਵਿਧਾਨ ਸਭਾ ਹਲਕੇ ਵਿੱਚ ਕਿੱਲਿਆਂਵਾਲੀ ਵਿਖੇ ਰੈਲੀ ਕਰਕੇ ਬੇਅਦਬੀ ਮਾਮਲਿਆਂ ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਗੁੰਮਰਾਹਕੁਨ ਪ੍ਰਚਾਰ ਦਾ ਜਵਾਬ ਦੇਣਗੇ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਇਕ ਵਫ਼ਦ ਨੇ ਅੱਜ ਇਸ ਪ੍ਰਸਤਾਵਿਤ ਰੈਲੀ ਲਈ ਕਿਲਿਆਂਵਾਲੀ ਦੀ ਅਨਾਜ ਮੰਡੀ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਵਫ਼ਦ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਗੁਰਪ੍ਰੀਤ ਸਿੰਘ ਕਾਂਗੜ, ਸੁਖਜਿੰਦਰ ਸਿੰਘ ਰੰਧਾਵਾ, ਰਾਜਾ ਵੜਿੰਗ ਅਤੇ ਕੈਪਟਨ ਸੰਦੀਪ ਸੰਧੂ ਸ਼ਾਮਲ ਸਨ।
ਮੁੱਖ ਮੰਤਰੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਤੋਂ ਬਾਅਦ ਬਾਦਲ ਦੇ ਵਿਧਾਨ ਸਭਾ ਹਲਕਾ ਲੰਬੀ ਵਿੱਚ ਰੈਲੀ ਕਰਨ ਦਾ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਵੱਡੇ ਪੱਧਰ ‘ਤੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਕਾਇਮ ਕੀਤੇ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ‘ਤੇ ਬਾਦਲ ਵੱਲੋਂ ਝੂਠੇ ਬਿਆਨਾਂ ਰਾਹੀਂ ਸੂਬੇ ਵਿੱਚ ਫਿਰਕੂ ਬੇਚੈਨੀ ਪੈਦਾ ਕਰਨ ਦੀਆਂ ਕੋਝੀਆਂ ਚਾਲਾਂ ਚੱਲਣ ਦਾ ਸਖ਼ਤ ਨੋਟਿਸ ਲਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਚੋਣਾਂ ਦਾ ਸਮਾਂ ਨੇੜੇ ਆਉਂਦਾ ਹੈ ਤਾਂ ਹਰ ਵਾਰ ਧਰਮ ਦੀ ਦੁਰਵਰਤੋਂ ਕਰਕੇ ਅਤੇ ਝੂਠ ਦਾ ਸਹਾਰਾ ਲੈ ਕੇ ਫਿਰਕੂ ਭਾਵਨਾਵਾਂ ਭੜਕਾਉਣਾ ਬਾਦਲ ਦੀ ਪੁਰਾਣੀ ਆਦਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਸਾਹਮਣੇ ਇਸ ਅਕਾਲੀ ਲੀਡਰ ਦੇ ਅਸਲੀ ਚਿਹਰੇ ਨੂੰ ਬੇਨਕਾਬ ਕਰਨ ਦਾ ਤਹੱਈਆ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਹੋਈ ਹੈ, ਉਸ ਵੇਲੇ ਤੋਂ ਹੀ ਸਾਬਕਾ ਮੁੱਖ ਮੰਤਰੀ ਬਰਗਾੜੀ ਤੇ ਹੋਰ ਬੇਅਦਬੀ ਮਾਮਲਿਆਂ ਦੇ ਨਾਲ-ਨਾਲ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨਿਹੱਥੇ ਲੋਕਾਂ ‘ਤੇ ਪੁਲੀਸ ਵੱਲੋਂ ਗੋਲੀ ਚਲਾਉਣ ਦੀ ਘਟਨਾਵਾਂ ਬਾਰੇ ਗੁੰਮਰਾਹਕੁਨ ਮੁਹਿੰਮ ਚਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਵਿਧਾਨ ਸਭਾ ‘ਚ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਬਾਦਲ ਵੱਲ ਉਂਗਲ ਉੱਠੀ ਹੈ ਜਿਸ ਕਰਕੇ ਇਨ੍ਹਾਂ ਮਾਮਲਿਆਂ ਵਿੱਚ ਆਪਣੀ ਭੂਮਿਕਾ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਉਹ ਅਜਿਹੇ ਕੋਝੇ ਯਤਨ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਵੱਲੋਂ ਆਪਣੇ ਹਿੱਤ ਪੂਰਨ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ‘ਤੇ ਉਸ ਦੀ ਸਖ਼ਤ ਅਲੋਚਨਾ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article