PUNJABMAILUSA.COM

ਕੈਪਟਨ ਕੋਲ ਪੁੱਜੀ ਬੇਅਦਬੀ ਮਾਮਲਿਆਂ ਬਾਰੇ ਸਾਰੀ ਰਿਪੋਰਟ

ਕੈਪਟਨ ਕੋਲ ਪੁੱਜੀ ਬੇਅਦਬੀ ਮਾਮਲਿਆਂ ਬਾਰੇ ਸਾਰੀ ਰਿਪੋਰਟ

ਕੈਪਟਨ ਕੋਲ ਪੁੱਜੀ ਬੇਅਦਬੀ ਮਾਮਲਿਆਂ ਬਾਰੇ ਸਾਰੀ ਰਿਪੋਰਟ
August 16
22:26 2018

ਚੰਡੀਗੜ੍ਹ, 16 ਅਗਸਤ (ਪੰਜਾਬ ਮੇਲ)- ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਜਾਂਚ ਕਰ ਰਹੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਵੀਰਵਾਰ ਨੂੰ ਆਪਣੀ ਸੰਪੂਰਨ ਜਾਂਚ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਮੁੱਖ ਮੰਤਰੀ ਨੇ ਰਿਪੋਰਟ ਆਪਣੇ ਅਧੀਨ ਹੀ ਆਉਂਦੇ ਗ੍ਰਹਿ ਵਿਭਾਗ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ ਹੈ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ 30 ਅਗਸਤ, 2018 ਨੂੰ ਮਿਆਦ ਪੂਰੀ ਹੋਣ ਤੋਂ ਪਹਿਲਾਂ ਤੈਅ ਸਮੇਂ ਚਾਰ ਭਾਗਾਂ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਤੇ ਗੋਲ਼ੀਕਾਂਡਾਂ ਸਬੰਧੀ ਜਾਂਚ ਰਿਪੋਰਟ ਤਿਆਰ ਕਰ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ। ਰਣਜੀਤ ਸਿੰਘ ਦੀ ਰਿਪੋਰਟ ਨੇ ਬੀਤੀ 30 ਜੂਨ ਨੂੰ ਆਪਣੀ ਜਾਂਚ ਦਾ ਪਹਿਲਾ ਹਿੱਸਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਸਿਫਾਰਸ਼ ਕੀਤੀ ਸੀ। ਪਹਿਲੇ ਭਾਗ ਵਿੱਚ ਪਿੰਡ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਤੇ ਮੱਲ੍ਹਕੇ ਵਿੱਚ ਹੋਈ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਚੱਲੀ ਗੋਲ਼ੀ ਦੀਆਂ ਘਟਨਾਵਾਂ ਦੀ ਜਾਂਚ ਸ਼ਾਮਲ ਹੈ। ਪਹਿਲੇ ਭਾਗ ਦੀ ਰਿਪੋਰਟ ਸੌਂਪਣ ਤੋਂ ਬਾਅਦ ਲੀਕ ਹੋ ਗਈ ਸੀ ਤੇ ਇਸ ਵਿੱਚ ਡੇਰਾ ਸਿਰਸਾ ਦੀ ਸ਼ਮੂਲੀਅਤ ਬਾਰੇ ਪਤਾ ਲੱਗਾ ਸੀ। ਭਾਗ ਦੂਜੇ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਦੱਸਿਆ ਗਿਆ ਹੈ। ਇਵੇਂ ਹੀ ਭਾਗ ਤਿੰਨ ਵਿੱਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਅਤੇ ਚੌਥੇ ਭਾਗ ਵਿੱਚ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸੰਗਰੂਰ, ਮੁਕਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਸ਼ਾਮਲ ਹੈ। ਚਾਰੇ ਹਿੱਸਿਆਂ ਵਿੱਚ ਤਿਆਰ ਜਾਂਚ ਰਿਪੋਰਟ ਨੂੰ ਕਾਰਵਾਈ ਦੀਆਂ ਸਿਫ਼ਾਰਸ਼ਾਂ (ਐਕਸ਼ਨ ਟੇਕਨ ਰਿਪੋਰਟ) ਸਮੇਤ ਪੂਰੇ ਰਿਪੋਰਟ ਵਿਧਾਨ ਸਭਾ ਦੇ ਆਉਣ ਵਾਲੇ ਇਜਲਾਸ ਵਿੱਚ ਪੇਸ਼ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਾਲ 2015 ‘ਚ ਬਹਿਬਲ ਕਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਉਸ ਵੇਲੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਦੀਆਂ ਗੋਲੀਆਂ ਨਾਲ ਦੋ ਸਿੱਖਾਂ ਦੀ ਮੌਤ ਵੀ ਹੋ ਗਈ ਸੀ। ਇਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਤਹਿ ਤਕ ਜਾਣ ਲਈ ਅਕਾਲੀ-ਭਾਜਪਾ ਸਰਕਾਰ ਵੱਲੋਂ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਬਣਾਇਆ ਗਿਆ ਸੀ। ਜਦਕਿ ਕੈਪਟਨ ਸਰਕਾਰ ਨੇ ਇਸਨੂੰ ਰੱਦ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਨਵਾਂ ਕਮਿਸ਼ਨ ਬਣਾਇਆ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਰਿਪੋਰਟ ‘ਤੇ ਮੁੱਖ ਮੰਤਰੀ ਕਿਵੇਂ ਤੇ ਕੀ ਕਾਰਵਾਈ ਕਰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article