PUNJABMAILUSA.COM

ਕੈਪਟਨ ਤੇ ਸਿੱਧੂ ਨੇ ਪੰਜਾਬ ਸਰਕਾਰ ਖਿਲਾਫ ਖੁੱਲ ਕੇ ਕੱਢੀ ਭੜਾਸ

ਕੈਪਟਨ ਤੇ ਸਿੱਧੂ ਨੇ ਪੰਜਾਬ ਸਰਕਾਰ ਖਿਲਾਫ ਖੁੱਲ ਕੇ ਕੱਢੀ ਭੜਾਸ

ਕੈਪਟਨ ਤੇ ਸਿੱਧੂ ਨੇ ਪੰਜਾਬ ਸਰਕਾਰ ਖਿਲਾਫ ਖੁੱਲ ਕੇ ਕੱਢੀ ਭੜਾਸ
January 19
21:50 2017

captin
ਕੈਪਟਨ ਤੇ ਸਿੱਧੂ ’ਚ ਬਣੀ ਪਿਓ-ਪੁੱਤ ਵਾਲੀ ਸਾਂਝ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਵਿੱਚ ਸ਼ਾਮਲ ਹੋਏ ਨਵਜੋਤ ਸਿੰਘ ਸਿੱਧੂ ਨੇ ਆਪਣਾ ਰਿਸ਼ਤਾ ਪਿਓ-ਪੁੱਤਰ ਵਾਲਾ ਦੱਸਿਆ ਹੈ। ਅੱਜ ਇਨ੍ਹਾਂ ਦੋਵਾਂ ਆਗੂਆਂ ਵੱਲੋਂ ਇੱਥੇ ਇੱਕ ਸਾਂਝਾ ਪੱਤਰਕਾਰ ਸੰਮੇਲਨ ਸੱਦਿਆ ਗਿਆ ਸੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੱਤਾ ਵਿੱਚ ਆਉਣ ਮਗਰੋਂ ਨਸ਼ਿਆਂ ਦੇ ਕਾਰੋਬਾਰ ਮਾਮਲੇ ’ਚ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਦਿੱਤੀ ਕਲੀਨ ਚਿੱਟ ਦੀ ਮੁੜ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਸ੍ਰੀ ਸਿੱਧੂ ਦੀ ਕਾਂਗਰਸ ਵਿੱਚ ਸ਼ਮੂਲੀਅਤ ਮਗਰੋਂ ਇੱਥੇ ਕਾਂਗਰਸ ਵੱਲੋਂ ਪਹਿਲੀ ਵਾਰ ਇਹ ਸਾਂਝਾ ਪੱਤਰਕਾਰ ਸੰਮੇਲਨ ਸੱਦਿਆ ਗਿਆ ਸੀ, ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੋਵੇਂ ਸ਼ਾਮਲ ਸਨ।
ਪੱਤਰਕਾਰ ਸੰਮੇਲਨ ਦੌਰਾਨ ਜਦੋਂ ਦੋਵਾਂ ਦੇ ਆਪਸੀ ਸਬੰਧ ਬਾਰੇ ਸਵਾਲ ਕੀਤਾ ਗਿਆ ਤਾਂ ਕਾਂਗਰਸੀ ਪ੍ਰਧਾਨ ਨੇ ਸ੍ਰੀ ਸਿੱਧੂ ਨੂੰ ਆਪਣੇ ਬੇਟੇ ਅਤੇ ਸ੍ਰੀ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਪਿਤਾ ਸਮਾਨ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਿੱਧੂ ਪਰਿਵਾਰ ਨਾਲ ਉਨ੍ਹਾਂ ਦਾ ਪੁਰਾਣਾ ਸਬੰਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਸਿੱਧੂ ਕਾਂਗਰਸ ਵਿੱਚ ਬਿਨਾਂ ਕਿਸੇ ਸ਼ਰਤ ਸ਼ਾਮਲ ਹੋਏ ਹਨ। ਇਸ ਮੌਕੇ ਸ੍ਰੀ ਸਿੱਧੂ ਨੇ ਵੀ ਕਾਂਗਰਸ ਵਿੱਚ ਅਹੁਦਾ ਲੈਣ ਦੀਆਂ ਕਿਆਸਅਰਾਈਆਂ ਨੂੰ ਖਾਰਜ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਕੋਲੋਂ ਜਦੋਂ ਇਹ ਪੁੱਛਿਆ ਗਿਆ ਕਿ ਕੀ ਉਹ ਕਾਂਗਰਸ ਸਰਕਾਰ ਆਉਣ ‘ਤੇ ਸ੍ਰੀ ਸਿੱਧੂ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਕਰਨਗੇ ਤਾਂ ਪੱਤਰਕਾਰ ਨੂੰ ਟੋਕਦਿਆਂ ਸ੍ਰੀ ਸਿੱਧੂ ਨੇ ਇਸ ਸਵਾਲ ਦਾ ਜਵਾਬ ਜੁਮਲੇ ਵਿੱਚ ਦਿੱਤਾ। ਕਾਂਗਰਸੀ ਪ੍ਰਧਾਨ ਨੇ ਸ੍ਰੀ ਸਿੱਧੂ ਦੀ ਕਾਂਗਰਸ ਵਿੱਚ ਸ਼ਮੂਲੀਅਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਖੁਦ ਨੂੰ ਸਾਬਕਾ ਕ੍ਰਿਕਟਰ ਦਾ ਵਿਕਟ ਕੀਪਰ ਦੱਸਿਆ ਜਦਕਿ ਕੋਲ ਬੈਠੀ ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਖ਼ੁਦ ਨੂੰ ਅੰਪਾਇਰ ਆਖਿਆ। ਪੱਤਰਕਾਰ ਸੰਮੇਲਨ ਵਿੱਚ ਵਧੇਰੇ ਤੌਰ ‘ਤੇ ਸ੍ਰੀ ਸਿੱਧੂ ਚੁੱਪ ਰਹੇ ਅਤੇ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਪੱਤਰਕਾਰਾਂ ਨਾਲ ਗੱਲ ਕਰਨ ਦਾ ਮੌਕਾ ਦਿੱਤਾ ਤੇ ਪੁੱਛੇ ਕਈ ਸਵਾਲਾਂ ਨੂੰ ਟਾਲ ਵੀ ਦਿੱਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਆਉਣ ‘ਤੇ ਵੱਖ-ਵੱਖ ਸ਼ਹਿਰਾਂ ਵਿੱਚ ਵਿਕਾਸ ਅਥਾਰਟੀਆਂ ਮੁੜ ਬਹਾਲ ਹੋਣਗੀਆਂ ਅਤੇ ਉਨ੍ਹਾਂ ਨੂੰ ਸ਼ਹਿਰੀ ਵਿਕਾਸ ਲਈ ਵੱਡੇ ਫੰਡ ਵੀ ਦਿੱਤੇ ਜਾਣਗੇ। ਬਾਦਲਾਂ ਖ਼ਿਲਾਫ਼ ਨਰਮ ਰੁਖ ਅਖ਼ਤਿਆਰ ਕਰਨ ਦੇ ਲੱਗ ਰਹੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਾਂਗਰਸੀ ਆਗੂ ਨੇ ਆਖਿਆ ਕਿ ਮੀਡੀਆ ਇਹ ਚਾਹੁੰਦਾ ਹੈ ਕਿ ਹੁਣ ਬਾਦਲਾਂ ਨੂੰ ਕੁੱਟਿਆ ਜਾਵੇ। ਉਨ੍ਹਾਂ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਸਤੇ ਹੀ ਉਹ ਲੰਬੀ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੰਬੀ ਹਲਕੇ ਦੇ ਪਿੰਡਾਂ ਵਿੱਚ ਅਕਾਲੀਆਂ ਪ੍ਰਤੀ ਭਾਰੀ ਰੋਸ ਹੈ ਅਤੇ ਲੋਕ ਇਸ ਵਾਰ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਗੇ। ‘ਆਪ’ ਅਤੇ ਅਰਵਿੰਦ ਕੇਜਰੀਵਾਲ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਉਹ ਅਸਪੱਸ਼ਟ ਵਿਅਕਤੀ ਹਨ ਜੋ ਪੰਜਾਬ ਚੋਣਾਂ ਵਿੱਚ ਬੌਖਲਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਸਨਅਤ ਨੂੰ ਭਾਰੀ ਢਾਹ ਲੱਗੀ ਹੈ ਜਿਸਨੂੰ ਕਾਂਗਰਸੀ ਸਰਕਾਰ ਆਉਣ ‘ਤੇ ਮੁੜ ਪੈਰਾਂ ਸਿਰ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

Read Full Article
    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article