PUNJABMAILUSA.COM

ਕੈਪਟਨ ਦੇ ਦਫਤਰ ‘ਚ ਸੁਨੀਲ ਜਾਖੜ ਦਾ ਹੋਇਆ ਅਪਮਾਨ

ਕੈਪਟਨ ਦੇ ਦਫਤਰ ‘ਚ ਸੁਨੀਲ ਜਾਖੜ ਦਾ ਹੋਇਆ ਅਪਮਾਨ

ਕੈਪਟਨ ਦੇ ਦਫਤਰ ‘ਚ ਸੁਨੀਲ ਜਾਖੜ ਦਾ ਹੋਇਆ ਅਪਮਾਨ
April 12
05:37 2018

ਜਲੰਧਰ/ਚੰਡੀਗੜ੍ਹ, 12 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੰਮ ਕਰਨ ਦੇ ਢੰਗ ਨੂੰ ਲੈ ਕੇ ਸੂਬੇ ਦੇ ਵਿਧਾਇਕਾਂ ਅਤੇ ਵਰਕਰਾਂ ਵਿਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਕੈਪਟਨ ਆਪਣੇ ਕੈਂਪ ਵਿਚ ਹੀ ਹੋ ਰਹੀ ਲੀਕੇਜ ਤੋਂ ਇੰਨੇ ਪ੍ਰੇਸ਼ਾਨ ਹਨ ਕਿ ਉਹ ਆਪਣੇ ਦਫਤਰ ਅਤੇ ਨਿਵਾਸ ਵਿਖੇ ਖੁਫੀਆ ਗੱਲਾਂ ਨੂੰ ਬਾਹਰ ਜਾਣ ਤੋਂ ਰੋਕਣ ਨੂੰ ਲੈ ਕੇ ਅਤਿਅੰਤ ਚੌਕਸ ਰਹਿਣ ਲੱਗ ਪਏ ਹਨ। ਮੁੱਖ ਮੰਤਰੀ ਦੇ ਕੁਝ ਹੁਕਮਾਂ ਤੋਂ ਲੱਗਦਾ ਹੈ ਕਿ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੱਕ ਉੱਤੇ ਯਕੀਨ ਨਹੀਂ ਰਿਹਾ।
ਬੁੱਧਵਾਰ ਅਜਿਹੀ ਹੀ ਵਾਪਰੀ ਇਕ ਘਟਨਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਆਪਣੇ ਖਾਸ ਅਤੇ ਸੂਬਾਈ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਐੱਮ. ਪੀ. ਨੂੰ ਵੀ ਨਾਰਾਜ਼ ਕਰ ਬੈਠੇ। ਜਾਖੜ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚੇ ਸਨ ਪਰ ਉਨ੍ਹਾਂ ਨੂੰ ਸੀ. ਐੱਮ. ਦੀ ਸਕਿਓਰਿਟੀ ਵਾਲਿਆਂ ਨੇ ਮੋਬਾਇਲ ਫੋਨ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਕਮਰੇ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ।
ਸੂਤਰਾਂ ਦੀ ਮੰਨੀਏ ਤਾਂ ਉਥੇ ਮੌਜੂਦ ਅਧਿਕਾਰੀਆਂ ਨੇ ਜਾਖੜ ਨੂੰ ਆਪਣਾ ਮੋਬਾਇਲ ਫੋਨ ਬਾਹਰ ਰੱਖ ਕੇ ਅੰਦਰ ਜਾਣ ਲਈ ਕਿਹਾ। ਇਸ ਘਟਨਾ ਤੋਂ ਬੇਹੱਦ ਪ੍ਰੇਸ਼ਾਨ ਹੋਏ ਜਾਖੜ ਨੇ ਸੁਰੱਖਿਆ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਰੋਕੇ ਜਾਣ ਨੂੰ ਆਪਣਾ ਅਪਮਾਨ ਸਮਝਿਆ। ਜਾਖੜ ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਦੇ ਕਮਰੇ ਵਿਚ 10 ਮਿੰਟ ਤੱਕ ਬੈਠੇ ਰਹੇ ਅਤੇ ਫਿਰ ਮੁੱਖ ਮੰਤਰੀ ਨੂੰ ਮਿਲੇ ਬਿਨਾਂ ਹੀ ਵਾਪਸ ਚਲੇ ਗਏ।
ਦੱਸਣਯੋਗ ਹੈ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਬਣੇ ਸਵਾ ਸਾਲ ਹੋ ਗਿਆ ਹੈ। ਮੁੱਖ ਮੰਤਰੀ ਨੇ ਜਿਸ ਤਰ੍ਹਾਂ ਕਾਂਗਰਸੀ ਵਿਧਾਇਕਾਂ ਅਤੇ ਵਰਕਰਾਂ ਤੋਂ ਦੂਰੀ ਬਣਾਈ ਹੋਈ ਹੈ, ਉਸ ਕਾਰਨ ਕਾਂਗਰਸ ਵਿਚ ‘ਤੂਫਾਨ ਤੋਂ ਪਹਿਲਾਂ ਵਾਲੀ ਸ਼ਾਂਤੀ’ ਵਰਗੀ ਹਾਲਤ ਬਣੀ ਹੋਈ ਹੈ। ਕਾਂਗਰਸੀ ਵਰਕਰਾਂ ਦੀ ਤਾਂ ਛੱਡੋ, ਵਿਧਾਇਕਾਂ ਤੱਕ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ। ਜੇ ਮੁੱਖ ਮੰਤਰੀ ਦਫਤਰ ਵਿਚ ਸੂਬਾਈ ਕਾਂਗਰਸ ਦੇ ਪ੍ਰਧਾਨ ਅਤੇ ਐੱਮ. ਪੀ. ਨਾਲ ਅਜਿਹਾ ਰਵੱਈਆ ਅਪਣਾਇਆ ਜਾਂਦਾ ਹੈ ਤਾਂ ਇਹ ਸਵਾਲ ਉਠਦਾ ਹੈ ਕਿ ਕਾਂਗਰਸ ਪਾਰਟੀ ਦੀ ਆਪਣੀ ਹੀ ਸਰਕਾਰ ਵਿਚ ਕੀ ਅਹਿਮੀਅਤ ਹੈ? ਸੂਤਰਾਂ ਦੀ ਮੰਨੀਏ ਤਾਂ ਕੈਪਟਨ ਅਮਰਿੰਦਰ ਨੇ ਜਾਖੜ ਦੀ ਨਾਰਾਜ਼ਗੀ ਦੂਰ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ ਪਰ ਵੇਖਣ ਵਾਲੀ ਗੱਲ ਇਹ ਹੈ ਕਿ ਕਾਂਗਰਸ ਪਾਰਟੀ ਅੰਦਰ ਉਠਿਆ ਨਵਾਂ ਬਵਾਲ ਕੀ ਰੰਗ ਲਿਆਏਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article