PUNJABMAILUSA.COM

ਕੈਪਟਨ ਦੇ ਪੁੱਤਰ ਰਣਇੰਦਰ ਖਿਲਾਫ ਸੰਮਨ ਜਾਰੀ

ਕੈਪਟਨ ਦੇ ਪੁੱਤਰ ਰਣਇੰਦਰ ਖਿਲਾਫ ਸੰਮਨ ਜਾਰੀ

ਕੈਪਟਨ ਦੇ ਪੁੱਤਰ ਰਣਇੰਦਰ ਖਿਲਾਫ ਸੰਮਨ ਜਾਰੀ
June 05
19:35 2016

ran
ਚੰਡੀਗੜ੍ਹ, 5 ਜੂਨ (ਪੰਜਾਬ ਮੇਲ)- ਗਰਸ ਦੇ ਸੂਬਾ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਮਨ ਜਾਰੀ ਕਰਕੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ। ਈਡੀ ਦੇ ਅਸਿਸਟੈਂਟ ਡਾਇਰੈਕਟਰ ਅਜਾਏ ਸਿੰਘ ਨੇ ਇਹ ਸੰਮਨ ਜਾਰੀ ਕੀਤੇ ਹਨ। ਰਣਇੰਦਰ ਸਿੰਘ ਤੋਂ ਯੂਕੇ ਦੇ ਜਾਕਾਰੰਦਾ ਟਰੱਸਟ ਕੇਸ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਟਰੱਸਟ ਵਿਚ ਰਣਇੰਦਰ ਸਿੰਘ ਦੀ ਭਾਈਵਾਲੀ ਦਾ ਦੋਸ਼ ਹੈ, ਜਦਕਿ ਫਾਰੇਨ ਐਕਸਚੇਂਜ ਮੈਨੇਜਮੈਂਟ ਐਕਟ ਤਹਿਤ ਵਿਦੇਸ਼ੀ ਲੈਣ-ਦੇਣ ਨੂੰ ਲੈ ਕੇ ਵੀ ਪੁੱਛਗਿੱਛ ਕੀਤੀ ਜਾਵੇਗੀ। ਬਿ੍ਰਟੇਨ ਵਿਚ ਇਸ ਟਰੱਸਟ ਵਿਚ ਰਣਇੰਦਰ ਸਿੰਘ ਦੀ ਭਾਈਵਾਲੀ ਨੂੰ ਲੈ ਕੇ ਆਮਦਨ ਕਰ ਵਿਭਾਗ ਨੇ ਲੁਧਿਆਣਾ ਅਦਾਲਤ ਵਿਚ ਰਣਇੰਦਰ ਸਿੰਘ ਖ਼ਿਲਾਫ਼ ਕੇਸ ਦਾਇਰ ਕੀਤਾ ਸੀ, ਜਿਸ ਵਿਚ ਰਣਇੰਦਰ ਸਿੰਘ ਨੂੰ ਅਦਾਲਤ ਨੇ 26 ਜੁਲਾਈ, 2016 ਲਈ ਸੰਮਨ ਜਾਰੀ ਕੀਤਾ ਹੈ। ਉੱਥੇ ਈਡੀ ਨੇ ਵੀ ਇਸ ਕੇਸ ਦੀ ਜਾਂਚ ਸ਼ੁਰੂ ਕਰਦੇ ਹੋਏ 16 ਜੂਨ ਨੂੰ ਰਣਇੰਦਰ ਸਿੰਘ ਨੂੰ ਬੁਲਾਇਆ ਹੈ। ਆਮਦਨ ਕਰ ਵਿਭਾਗ ਨੇ ਸਾਲਾਨਾ ਰਿਟਰਨ ਵਿਚ ਵਿਦੇਸ਼ੀ ਖਾਤਿਆਂ ਦੀ ਗਲਤ ਸੂਚਨਾ ਦੇਣ ਤੇ ਗਲਤ ਸਹੁੰ ਪੱਤਰ ਦੇਣ ਦੇ ਮਾਮਲੇ ਵਿਚ ਸ਼ਿਕਾਇਤ ਦਾਇਰ ਕੀਤੀ ਸੀ। ਆਮਦਨ ਕਰ ਵਿਭਾਗ ਸਾਹਮਣੇ ਰਣਇੰਦਰ ਸਿੰਘ ਨੇ ਵਿਦੇਸ਼ੀ ਕੰਪਨੀ ਵਿਚ ਭਾਈਵਾਲੀ ਜਾਂ ਵਿਦੇਸ਼ੀ ਬੈਂਕ ਖਾਤਿਆਂ ਬਾਰੇ ਇਨਕਾਰ ਕਰ ਦਿੱਤਾ ਸੀ। ਬਾਅਦ ਵਿਚ ਆਮਦਨ ਕਰ ਵਿਭਾਗ ਦੇ ਹੱਥ ਅਜਿਹੀ ਸੂਚਨਾ ਲੱਗੀ, ਜਿਸ ਤਹਿਤ ਵਿਦੇਸ਼ੀ ਟਰੱਸਟ ਵਿਚ ਰਣਇੰਦਰ ਸਿੰਘ ਦੀ ਭਾਈਵਾਲੀ ਵੀ ਹੈ, ਨਾਲ ਹੀ ਵਿਦੇਸ਼ ਵਿਚ ਬੈਂਕ ਖਾਤੇ ਵੀ ਹਨ। ਇਸ ਤੋਂ ਇਲਾਵਾ ਸਵਿਸ ਬੈਂਕ ਵਿਚ ਵੀ ਖਾਤੇ ਬਾਰੇ ਸੂਚਨਾ ਮਿਲੀ ਹੈ। ਇਸੇ ਆਧਾਰ ‘ਤੇ ਆਮਦਨ ਕਰ ਵਿਭਾਗ ਨੇ ਲੁਧਿਆਣਾ ਅਦਾਲਤ ਵਿਚ ਰਣਇੰਦਰ ਸਿੰਘ ਖ਼ਿਲਾਫ਼ ਕੇਸ ਦਾਖ਼ਲ ਕੀਤਾ। ਈਡੀ ਨੇ 16 ਜੂਨ ਨੂੰ ਸਵੇੇਰ 10 ਵਜੇ ਰਣਇੰਦਰ ਸਿੰਘ ਨੂੰ ਪੇਸ਼ ਹੋਣ ਲਈ ਕਿਹਾ ਹੈ।
ਬਾਕਸ
ਕੈਪਟਨ ਨੂੰ ਵੀ ਸੰਮਨ ਦੀ ਤਿਆਰੀ
ਈਡੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੰਮਨ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਸੰਮਨ ਸਿਟੀ ਸੈਂਟਰ ਘੁਟਾਲੇ ਵਿਚ ਈਡੀ ਵੱਲੋਂ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ ਤਹਿਤ ਚੱਲ ਰਹੀ ਜਾਂਚ ਵਿਚ ਜਾਰੀ ਹੋ ਸਕਦੇ ਹਨ। ਹਾਲਾਂਕਿ ਵਿਜੀਲੈਂਸ ਬਿਊਰੋ ਨੇ ਈਡੀ ਨੂੰ ਕੇਸ ਦੀ ਚਾਰਜਸ਼ੀਟ ਦੀ ਕਾਪੀ ਮੁਹੱਈਆ ਨਹੀਂ ਕਰਵਾਈ। ਉੱਥੇ ਟਰਾਇਲ ਕੋਰਟ ਨੇ ਵੀ ਈਡੀ ਨੂੰ ਚਾਰਜਸ਼ੀਟ ਦੀ ਕਾਪੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਇਸ ਕੇਸ ਦੀ ਜਾਂਚ ਹੌਲੀ ਹੋ ਗਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article