PUNJABMAILUSA.COM

ਕੈਪਟਨ ਦੇ ਸਿਪਾਹਸਲਾਰਾਂ ਦੀ ਕਾਰਗੁਜ਼ਾਰੀ ਤੋਂ ਰਾਹੁਲ ਨਾਰਾਜ਼

ਕੈਪਟਨ ਦੇ ਸਿਪਾਹਸਲਾਰਾਂ ਦੀ ਕਾਰਗੁਜ਼ਾਰੀ ਤੋਂ ਰਾਹੁਲ ਨਾਰਾਜ਼

ਕੈਪਟਨ ਦੇ ਸਿਪਾਹਸਲਾਰਾਂ ਦੀ ਕਾਰਗੁਜ਼ਾਰੀ ਤੋਂ ਰਾਹੁਲ ਨਾਰਾਜ਼
January 24
10:04 2018

ਜਲੰਧਰ, 24 ਜਨਵਰੀ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਪਾਹਸਲਾਰਾਂ ਭਾਵ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਦੀ ਕਾਰਜ ਪ੍ਰਣਾਲੀ ਤੋਂ ਪਾਰਟੀ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਬੇਹੱਦ ਨਾਰਾਜ਼ ਹਨ। ਸਾਰੇ ਮੰਤਰੀਆਂ ਦੇ ਰਿਪੋਰਟ ਕਾਰਡ ਨੂੰ ਰਾਹੁਲ ਗਾਂਧੀ ਪਹਿਲਾਂ ਹੀ ਤਲਬ ਕਰ ਚੁੱਕੇ ਹਨ। 10 ਮਹੀਨਿਆਂ ਅੰਦਰ ਜਿਸ ਤਰ੍ਹਾਂ ਸਰਕਾਰ ਦੀ ਸਾਖ ਨੂੰ ਜਨਤਾ ਵਿਚ ਢਾਹ ਲੱਗੀ ਹੈ, ਉਸ ਤੋਂ ਰਾਹੁਲ ਗਾਂਧੀ ਬੇਹੱਦ ਨਾਰਾਜ਼ ਹਨ। ਅਗਲੇ ਮਹੀਨੇ ਕੈਪਟਨ ਸਰਕਾਰ ਦਾ ਕੈਬਨਿਟ ਵਾਧਾ ਹੋ ਸਕਦਾ ਹੈ ਅਤੇ ਇਸ ਵਿਚ ਕਈ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਕੀਤਾ ਜਾ ਸਕਦਾ ਹੈ। ਇਹੀ ਨਹੀਂ, ਰਾਹੁਲ ਗਾਂਧੀ ਨੇ ਸਾਫ ਸੰਕੇਤ ਦੇ ਦਿੱਤਾ ਹੈ ਕਿ ਦੋਆਬਾ ਤੋਂ ਦੋ ਕੈਬਨਿਟ ਮੰਤਰੀਆਂ ਨੂੰ ਸਰਕਾਰ ਵਿਚ ਲਿਆ ਜਾਵੇ।
ਅਸਲ ਵਿਚ ਰਾਹੁਲ ਗਾਂਧੀ ਦਾ ਨਿਸ਼ਾਨਾ ਮਿਸ਼ਨ 2019 ਵੱਲ ਹੈ। ਰਾਹੁਲ ਗਾਂਧੀ ਜਾਣਦੇ ਹਨ ਕਿ ਉੱਤਰ ਭਾਰਤ ਵਿਚ ਭਾਜਪਾ ਦੀ ਸਥਿਤੀ ਪਹਿਲਾਂ ਨਾਲੋਂ ਕਮਜ਼ੋਰ ਹੋਈ ਹੈ। ਭਾਵੇਂ ਉੱਤਰ ਭਾਰਤ ਦੇ ਬਹੁਤੇ ਸੂਬੇ ਭਾਜਪਾ ਦੀ ਝੋਲੀ ਵਿਚ ਜਾ ਚੁੱਕੇ ਹਨ ਪਰ ਉਥੋਂ ਦੀ ਐਂਟੀ ਇੰਕਬੈਂਸੀ ਦਾ ਕਾਂਗਰਸ 2019 ‘ਚ ਲਾਹਾ ਲੈਣ ਦੀ ਕੋਸ਼ਿਸ਼ ਕਰੇਗੀ। ਪੰਜਾਬ ਅਤੇ ਹਰਿਆਣਾ ਵਿਚ ਭਾਜਪਾ ਦੀ ਸਥਿਤੀ ਪਹਿਲਾਂ ਹੀ ਕਾਫੀ ਕਮਜ਼ੋਰ ਹੋਈ ਹੈ। ਇਸ ਲਈ ਰਾਹੁਲ ਗਾਂਧੀ ਚਾਹੁੰਦੇ ਹਨ ਕਿ ਪੰਜਾਬ ਵਿਚ ਜ਼ਿਆਦਾਤਰ ਸੀਟਾਂ 2019 ‘ਚ ਜਿੱਤੀਆਂ ਜਾਣ। ਰਾਹੁਲ ਗਾਂਧੀ ਲਗਾਤਾਰ ਪੰਜਾਬ ‘ਤੇ ਨਜ਼ਰ ਰੱਖ ਰਹੇ ਹਨ ਅਤੇ ਸਰਕਾਰ ਦੇ ਕੰਮਕਾਜ ਨੂੰ ਘੋਖਿਆ ਜਾ ਰਿਹਾ ਹੈ। ਅਜੇ ਤੱਕ ਦੇ ਰਿਪੋਰਟ ਕਾਰਡ ਤੋਂ ਰਾਹੁਲ ਗਾਂਧੀ ਪੰਜਾਬ ਸਰਕਾਰ ਦੇ ਕਈ ਕੈਬਨਿਟ ਮੰਤਰੀਆਂ ਤੋਂ ਬੇਹੱਦ ਨਾਰਾਜ਼ ਹਨ। ਇਨ੍ਹਾਂ ਵਿਚ ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਾਜਿੰਦਰ ਬਾਜਵਾ ਅਤੇ ਅਰੁਣਾ ਚੌਧਰੀ ਦੇ ਵਿਭਾਗ ਸਭ ਤੋਂ ਅੱਗੇ ਹਨ। ਇਨ੍ਹਾਂ ਤਿੰਨਾਂ ਕੈਬਨਿਟ ਮੰਤਰੀਆਂ ਦੇ ਕੰੰਮਕਾਜ ਆਪਣੇ ਪੱਧਰ ‘ਤੇ ਨਹੀਂ ਰਹੇ।
ਇਹੀ ਕਾਰਨ ਹੈ ਕਿ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਤਿੰਨਾਂ ਮੰਤਰੀਆਂ ਦਾ ਰੁਤਬਾ ਛੋਟਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪਿਛਲੇ 10 ਮਹੀਨਿਆਂ ਵਿਚ ਜਿਸ ਤਰ੍ਹਾਂ ਆਰਥਿਕ ਪਲੇਟਫਾਰਮ ‘ਤੇ ਲਗਾਤਾਰ ਸਰਕਾਰ ਦੀ ਸਥਿਤੀ ਰਹੀ ਹੈ ਤੇ ਜਨਤਾ ਵਿਚ ਕਿਰਕਿਰੀ ਹੋਈ ਹੈ, ਉਸ ਨਾਲ ਮਨਪ੍ਰੀਤ ਬਾਦਲ ਦਾ ਵਿੱਤ ਵਿਭਾਗ ਵੀ ਨਿਸ਼ਾਨੇ ‘ਤੇ ਹੈ। ਭਾਵੇਂ ਅਜੇ ਇਸ ਗੱਲ ਦੀ ਸੰਭਾਵਨਾ ਘੱਟ ਨਜ਼ਰ ਆਉਂਦੀ ਹੈ ਕਿ ਮਨਪ੍ਰੀਤ ਬਾਦਲ ਦਾ ਵਿਭਾਗ ਬਦਲਿਆ ਜਾ ਸਕਦਾ ਹੈ। ਗੱਲ ਭਾਵੇਂ ਕੁੱਝ ਵੀ ਹੋਵੇ, ਰਾਹੁਲ ਗਾਂਧੀ ਦੇ ਸਰਗਰਮ ਹੁੰਦਿਆਂ ਹੀ ਆਪਣੇ ਕੰਮ ਵਿਚ ਨਹਿਲੇ ਮੰਤਰੀਆਂ ਦੀਆਂ ਰਾਤਾਂ ਦੀ ਨੀਂਦ ਉਡ ਗਈ ਹੈ।
ਇਸ ਤੋਂ ਇਲਾਵਾ ਰਾਹੁਲ ਗਾਂਧੀ ਚਾਹੁੰਦੇ ਹਨ ਕਿ ਦੋਆਬਾ ਹਮੇਸ਼ਾ ਕਾਂਗਰਸ ਦਾ ਗੜ੍ਹ ਰਿਹਾ ਹੈ, ਉਥੋਂ ਦੋ ਕੈਬਨਿਟ ਮੰਤਰੀ ਸਰਕਾਰ ਵਿਚ ਲਏ ਜਾਣ, ਤਾਂ ਜੋ ਇਸ ਦਾ ਫਾਇਦਾ ਲੋਕ ਸਭਾ ਚੋਣਾਂ ਵਿਚ ਲਿਆ ਜਾ ਸਕੇ। ਸੰਭਾਵਨਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਇਕ ਸ਼ਹਿਰੀ ਸਿੱਖ ਆਗੂ ਤੇ ਦਲਿਤ ਆਗੂ ਨੂੰ ਕੈਪਟਨ ਸਰਕਾਰ ਦੀ ਕੈਬਨਿਟ ਵਿਚ ਦੋਆਬਾ ਤੋਂ ਨੁਮਾਇੰਦਗੀ ਦਿੱਤੀ ਜਾ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article