PUNJABMAILUSA.COM

ਕੈਪਟਨ ਨੇ ਕਿਹਾ, ਇਕ ਪਰਿਵਾਰ ’ਚੋਂ ਇਕ ਤੋਂ ਵੱਧ ਟਿਕਟ ਨਹੀਂ

ਕੈਪਟਨ ਨੇ ਕਿਹਾ, ਇਕ ਪਰਿਵਾਰ ’ਚੋਂ ਇਕ ਤੋਂ ਵੱਧ ਟਿਕਟ ਨਹੀਂ

ਕੈਪਟਨ ਨੇ ਕਿਹਾ, ਇਕ ਪਰਿਵਾਰ ’ਚੋਂ ਇਕ ਤੋਂ ਵੱਧ ਟਿਕਟ ਨਹੀਂ
February 21
20:16 2016

amrinder
ਨਵੇਂ ਚਿਹਰੇ ਲਿਆੳੁਣ ਦਾ ਵਾਅਦਾ; ਆਮ ਆਦਮੀ ਪਾਰਟੀ ੳੁੱਤੇ ਕੀਤੇ ਤਿੱਖੇ ਹਮਲੇ
ਪਟਿਆਲਾ, 21 ਫਰਵਰੀ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਐਲਾਨ ਕੀਤਾ ਕਿ ਕਾਂਗਰਸੀ ਪਰਿਵਾਰਾਂ ਵਿੱਚੋਂ ਇੱਕ ਮੈਂਬਰ ਨੂੰ ਹੀ ਚੋਣ ਲੜਾਏ ਜਾਣ ਦਾ ਫੈ਼ਸਲਾ ਸਾਰੇ ਆਗੂਆਂ ’ਤੇ ਲਾਗੂ ਹੋਵੇਗਾ| ਇਸ ਤਰਾਂ ਹੁਣ ਕਿਸੇ ਕਾਂਗਰਸੀ ਪਰਿਵਾਰ ਨੂੰ ਦੋ ਟਿਕਟਾਂ ਨਹੀਂ ਮਿਲਣਗੀਆਂ| ਕੈਪਟਨ ਨੇ ਕਾਫ਼ੀ ਗਿਣਤੀ ਵਿੱਚ ਨਵੇਂ ਚਿਹਰੇ ਮੈਦਾਨ ਵਿਚ ਉਤਾਰੇ ਜਾਣ ਦੀ ਗੱਲ ਵੀ ਆਖੀ|
ੳੁਹ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਬ੍ਰਹਮ ਮਹਿੰਦਰਾ ਵੱਲੋਂ ਇਥੇ ਆਲੋਵਾਲ ਪਿੰਡ ਵਿੱਚ ਕਰਵਾਈ ਗਈ ਰੈਲੀ ਵਿੱਚ ਪੁੱਜੇ ਹੋਏ ਸਨ ਜਿਸ ਦੌਰਾਨ ਇਨ੍ਹਾਂ ਸਮੇਤ ਆਦਿ ਨੇ ਵੀ ਸੰਬੋਧਨ ਕੀਤਾ| ਇਸ ਮੌਕੇ ਬੁਲਾਰਿਆਂ ਨੇ ਅਕਾਲੀ ਦਲ ਨਾਲੋਂ ‘ਆਪ’ ੳੁੱਤੇ ਵੱਧ ਤਵਾ ਰੱਖਿਆ| ਕੈਪਟਨ ਦਾ ਕਹਿਣਾ ਸੀ ਕਿ ਚਿੱਟੀ ਟੋਪੀ ਵਾਲਿਆਂ ਸਮੇਤ ਚਿੱਟੀ ਮੱਖੀ ਅਤੇ ‘ਚਿੱੱਟੇ’ ਵਾਲਿਆਂ ਨੂੰ ਤਾਂ ਲੋਕ ਅਜਿਹਾ ਸਬਕ ਸਿਖਾੳੁਣਗੇ ਕਿ ਉਹ ਮੁੜ ਤੋਂ ਲੋਕਾਂ ਨਾਲ ਧਰੋਹ ਕਮਾੳੁਣ ਦੀ ਹਿੰਮਤ ਨਹੀਂ ਕਰ ਸਕਣਗੇ| ਉਨ੍ਹਾਂ ਕਿਹਾ ਕਿ ‘ਆਪ’ ਕੋਲ ਕੋਈ ਢੁਕਵਾਂ ਪੰਜਾਬੀ ਨੇਤਾ ਨਾ ਹੋਣ ਦਾ ਹੀ ਸਿੱਟਾ ਹੈ ਕਿ ਬਾਹਰੀ ਰਾਜਾਂ ਦੇ ਲੋਕ ਪੰਜਾਬ ਵਿਚ ਆ ਕੇ ‘ਆਪ’ ਦੀਆਂ ਸਰਗਰਮੀਆਂ ਚਲਾ ਰਹੇ ਹਨ ਪਰ ਪੰਜਾਬ ਦੇ ਸੂਝਵਾਨ ਲੋਕ ਬਾਹਰਲਿਆਂ ਨੂੰ ਸੱਤਾ ਕਦੇ ਵੀ ਨਹੀਂ ਬਖਸ਼ਣਗੇ| ਕੈਪਟਨ ਨੇ ਕਿਹਾ ਕਿ ਬਾਦਲਾਂ ਸਮੇਤ ਜਿਨ੍ਹਾਂ ਨੇ ਵੀ ਇਸ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਕੀਤਾ ਹੈ, ਨੂੰ ਕਾਂਗਰਸ ਸਰਕਾਰ ਆੳੁਣ ’ਤੇ ਜੇਲ੍ਹ ਯਾਤਰਾ ਜ਼ਰੂਰ ਕਰਾਵਾਂਗੇ| ਭਰਵੇਂ ਇਕੱਠ ਤੋਂ ਖੁਸ਼ ਹੋਏ ਕੈਪਟਨ ਨੇ ਸ੍ਰੀ ਮਹਿੰਦਰਾ ਦੀ ਟਿਕਟ ਪੱਕੀ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਸੁਲਝੇ ਹੋਏ ਆਗੂਆਂ ਦਾ ਵਿਧਾਨ ਸਭਾ ਵਿਚ ਜਾਣਾ ਜ਼ਰੂਰੀ ਹੈ। ਰੈਲੀ ਨੂੰ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ, ਲਾਲ ਸਿੰਘ, ਪ੍ਰਨੀਤ ਕੌਰ, ਸਾਧੂ ਸਿੰਘ ਧਰਮਸੋਤ, ਰਾਜਿੰਦਰ ਸਿੰਘ ਟੌਹੜਾ, ਬਹਾਦਰ ਖ਼ਾਨ ਨੇ ਵੀ ਸੰਬੋਧਨ ਕੀਤਾ ਤੇ ਇਸ ਮੌਕੇ ਮਦਨ ਭਾਰਦਵਾਜ ਆਲੋਵਾਲ, ਮਹੰਤ ਹਰਵਿੰਦਰ ਖਨੌੜਾ, ਨਿਰਮਲ ਭੱਟੀਆਂ, ਧਰਮ ਸਿੰਘ ਪਹਾੜਪੁਰ, ਗੁਰਕੀਰਤ ਥੂਹੀ, ਪ੍ਰੋ. ਧਰਮਿੰਦਰ ਸਪੋਲੀਆ, ਲਾਭ ਸਿੰਘ ਭਟੇੜੀ ਤੇ ਦੀਦਾਰ ਸਿੰਘ ਦੌਣਕਲਾਂ ਆਦਿ ਹਾਜ਼ਰ ਸਨ|

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article