PUNJABMAILUSA.COM

ਕੈਪਟਨ ਨੇ ਕੇਂਦਰ ਕੋਲ ਚੁਕਿਆ ਕਾਲੀ ਸੂਚੀ ਦਾ ਮੁੱਦਾ

ਕੈਪਟਨ ਨੇ ਕੇਂਦਰ ਕੋਲ ਚੁਕਿਆ ਕਾਲੀ ਸੂਚੀ ਦਾ ਮੁੱਦਾ

ਕੈਪਟਨ ਨੇ ਕੇਂਦਰ ਕੋਲ ਚੁਕਿਆ ਕਾਲੀ ਸੂਚੀ ਦਾ ਮੁੱਦਾ
April 22
21:25 2017

kali
ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਕੇ ਸਿੱਖਾਂ ਦੀ ਕਾਲੀ ਸੂਚੀ ਦਾ ਮਾਮਲਾ ਉਠਾਇਆ। ਉਨ੍ਹਾਂ ਇਸ ਸੂਚੀ ਵਿੱਚ ਸ਼ਾਮਲ ਸਿੱਖ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਇਹ ਸੂਚੀ ਧਾਰਮਿਕ ਆਧਾਰ ’ਤੇ ਨਾ ਬਣਾਉਣ ਦਾ ਸੁਝਾਅ ਦਿੱਤਾ।
ਸ੍ਰੀ ਰਾਜਨਾਥ ਸਿੰਘ ਨੇ ਇਸ ਸੂਚੀ ਉਪਰ ਨਜ਼ਰਸਾਨੀ ਕਰਨ ਦੀ ਸਹਿਮਤੀ ਪ੍ਰਗਟਾਈ ਤੇ ਸੂਚੀ ਵਿੱਚ ਸ਼ਾਮਲ ਸਿੱਖਾਂ ਦੇ ਬੱਚਿਆਂ ਨੂੰ ਭਾਰਤ ਆਉਣ ਦੀ ਇਜਾਜ਼ਤ ਦੇਣ ਦੀ ਮੁੱਖ ਮੰਤਰੀ ਦੀ ਅਪੀਲ ਨਾਲ ਸਹਿਮਤੀ ਪ੍ਰਗਟਾਈ। ਗ੍ਰਹਿ ਮੰਤਰੀ ਨੇ ਮੰਨਿਆ ਕਿ ਮੌਜੂਦਾ ਪ੍ਰਣਾਲੀ ਨਾਲ ਸਿੱਖ ਨੌਜਵਾਨਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪੁੱਜੀ। ਇਸ ਸੂਚੀ ਵਿੱਚ ਕਈਆਂ ਦੇ ਨਾਂ ਦਹਾਕਿਆਂ ਤੋਂ ਦਰਜ ਹਨ। ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੀਟਿੰਗ ਦੌਰਾਨ ਵੀ ਕਾਲੀ ਸੂਚੀ ਦਾ ਮੁੱਦਾ ਉਠਾਇਆ ਸੀ। ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਮਿੱਥ ਕੇ ਕੀਤੇ ਕਤਲ ਦੇ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਜਾਣ। ਉਨ੍ਹਾਂ ਬੀਐਸਐਫ ਦੀਆਂ ਪੰਜ ਵਾਧੂ ਕੰਪਨੀਆਂ ਲਾਉਣ ਦੀ ਮੰਗ ਕਰਦੇ ਹੋਏ ਸਰਹੱਦ ਉੱਤੇ ਦੂਜੀ ਕਤਾਰ ਦੀ ਰੱਖਿਆ ਪ੍ਰਣਾਲੀ ਸਥਾਪਤ ਕਰਨ ‘ਤੇ ਜ਼ੋਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਆਈਆਰਬੀ ਦੀਆਂ ਦੋ ਬਟਾਲੀਅਨਾਂ ਲਈ ਸਾਲਾਨਾ ਖਰਚੇ ਵਾਸਤੇ ਫੰਡ ਮੁਹੱਈਆ ਕਰਾਉਣ ਲਈ ਵੀ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ। ਇਨ੍ਹਾਂ ਲਈ 51.19 ਕਰੋੜ ਰੁਪਏ ਪ੍ਰਵਾਨ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਅਤਿਵਾਦੀਆਂ ਵੱਲੋਂ ਆਰਐਸਐਸ ਦੀਆਂ ਸ਼ਾਖਾਵਾਂ, ਡੇਰਾ ਸਿਰਸਾ ਦੇ ਨਾਮ ਚਰਚਾ ਘਰਾਂ, ਧਾਰਮਿਕ ਸਥਾਨਾਂ ਅਤੇ ਮਿਥ ਕੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਵੱਲ ਇਸ਼ਾਰਾ ਕਰਦੀਆਂ ਹਨ। ਮੁੱਖ ਮੰਤਰੀ ਨੇ ਸ੍ਰੀ ਰਾਜਨਾਥ ਸਿੰਘ ਨੂੰ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਲਈ ਸੀਆਈਐਸਐਫ/ ਸੀਆਰਪੀਐਫ ਬਲ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਪੁਲੀਸ ਫੋਰਸ ਦੇ ਆਧੁਨਿਕੀਕਰਨ ਲਈ ਪੰਜਾਬ ਨੂੰ ਸ਼੍ਰੇਣੀ-1 ਵਜੋਂ ਨੋਟੀਫਾਈ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਗ੍ਰਹਿ ਮੰਤਰਾਲੇ ਪਾਸੋਂ ਹੋਮਲੈਂਡ ਸਿਕਿਉਰਿਟੀ ਲਈ ਇਸਰਾਈਲ ਨਾਲ ਸਾਂਝਾ ਵਰਕਿੰਗ ਗਰੁੱਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸੂਬੇ ਦੇ ਪੁਲੀਸ ਮੁਖੀ ਸੁਰੇਸ਼ ਅਰੋੜਾ ਹਾਜ਼ਰ ਸਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article