PUNJABMAILUSA.COM

ਕੈਪਟਨ ਨੇ ਖੋਲਿਆ ਮਜੀਠੀਆ ਖਿਲਾਫ ਮੋਰਚਾ

ਕੈਪਟਨ ਨੇ ਖੋਲਿਆ ਮਜੀਠੀਆ ਖਿਲਾਫ ਮੋਰਚਾ

ਕੈਪਟਨ ਨੇ ਖੋਲਿਆ ਮਜੀਠੀਆ ਖਿਲਾਫ ਮੋਰਚਾ
August 10
21:38 2017

ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅਕਾਲੀ ਦਲ ਤੇ ਖਾਸਕਰ ਬਿਕਰਮ ਸਿੰਘ ਮਜੀਠੀਆ ‘ਤੇ ਜੰਮ ਕੇ ਵਰ੍ਹੇ ਹਨ। ਕੈਪਟਨ ਨੇ ਕਿਹਾ ਹੈ ਕਿ ਅਕਾਲੀਆਂ ਦੇ ਕਹਿਣ ’ਤੇ ਕਿਸੇ ਵੀ ਐਸ.ਐਚ.ਓ. ਜਾਂ ਪੁਲਿਸ ਅਫਸਰ ਨੂੰ ਨਹੀਂ ਬਦਲਿਆ ਜਾਏਗਾ। ਉਨ੍ਹਾਂ ਨੇ ਅੱਜ ਇਸ ਮੁੱਦੇ ’ਤੇ ਬਿਕਰਮ ਮਜੀਠੀਆ ਦੀ ਡੀ.ਜੀ.ਪੀ. ਨਾਲ ਮੀਟਿੰਗ ਨੂੰ ਅਕਾਲੀ ਸਰਕਾਰ ਦੌਰਾਨ ਝੂਠੇ ਪਰਚੇ ਦਰਜ ਕਰਨ ਵਿੱਚ ਉਸ ਦੀ ਸ਼ਮੂਲੀਅਤ ਦਾ ਭਾਂਡਾ ਭੱਜਣ ਦੇ ਡਰੋਂ ਧਿਆਨ ਹਟਾਉਣ ਦਾ ਕੋਝਾ ਯਤਨ ਕਰਾਰ ਦਿੱਤਾ ਹੈ।
ਮਜੀਠੀਆ ਵੱਲੋਂ ਡੀ.ਜੀ.ਪੀ. ਨਾਲ ਮੀਟਿੰਗ ਦੌਰਾਨ ਗੁਰਦਾਸਪੁਰ ਦੇ ਸੱਤ ਥਾਣਾ ਮੁਖੀਆਂ ਨੂੰ ਬਦਲਣ ਦੀ ਮੰਗ ਸਬੰਧੀ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਰਿਪੋਰਟਾਂ ’ਤੇ ਸਖਤ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਝੂਠੇ ਪੁਲਿਸ ਮਾਮਲਿਆਂ ਦੀ ਜਾਂਚ ਕਰ ਰਹੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆੳਣ ’ਤੇ ਮਜੀਠੀਆ ਨੂੰ ਆਪਣਾ ਅਸਲ ਚਿਹਰਾ ਨੰਗਾ ਹੋ ਜਾਣ ਦਾ ਖੌਫ਼ ਸਤਾ ਰਿਹਾ ਹੈ ਕਿਉਂਕਿ ਉਸ ਦੇ ਆਪਣੇ ਹਲਕੇ ਵਿੱਚ ਅਜਿਹੇ ਮਾਮਲਿਆਂ ਦੀ ਗਿਣਤੀ ਕਿਤੇ ਵੱਧ ਹੈ। ਮਜੀਠੀਆ ਵੱਲੋਂ ਅਕਾਲੀ ਵਰਕਰਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਾਂਗਰਸੀ ਵਰਕਰਾਂ ਦੀ ਸਿਫਾਰਸ਼ ’ਤੇ ਇਨ੍ਹਾਂ ਥਾਣਾ ਮੁਖੀਆਂ ਦੀ ਤਾਇਨਾਤੀ ਕਰਨ ਦੇ ਲਾਏ ਦੋਸ਼ਾਂ ਨੂੰ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਪੁਲਿਸ ਜਾਂ ਪ੍ਰਸ਼ਾਸਨਿਕ ਨਿਯੁਕਤੀਆਂ ਵਿੱਚ ਸਿਆਸੀ ਦਖਲਅੰਦਾਜ਼ੀ ਨੂੰ ਰੱਦ ਕਰ ਦਿੱਤਾ। ਅੱਜ ਇੱਥੋਂ ਜਾਰੀ ਬਿਆਨ ਵਿੱਚ ਉਨ੍ਹਾਂ ਆਖਿਆ ਕਿ ਨਾ ਤਾਂ ਕੋਈ ਤਾਇਨਾਤੀ ਸਿਆਸੀ ਦਬਾਅ ਹੇਠ ਕੀਤੀ ਗਈ ਹੈ ਤੇ ਨਾ ਹੀ ਕਿਸੇ ਸਿਆਸਤਦਾਨ ਦੇ ਕਹਿਣ ’ਤੇ ਕਿਸੇ ਦੀ ਬਦਲੀ ਕੀਤੀ ਜਾਵੇਗੀ। ਕੈਪਟਨ ਨੇ ਆਖਿਆ ਕਿ ਮਜੀਠੀਆ ਦੀ ਡੀ.ਜੀ.ਪੀ. ਨਾਲ ਮੀਟਿੰਗ ਦਾ ਸਵਾਗਤ ਹੈ ਪਰ ਉਸ ਦੇ ਚਾਹੁਣ ’ਤੇ ਐਸ.ਐਚ.ਓ. ਦੀ ਬਦਲੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਮਜੀਠੀਆ ਭਲੀਭਾਂਤ ਜਾਣੂ ਹੈ ਕਿ ਅਕਾਲੀਆਂ ਦੇ ਜਾਬਰ ਰਾਜ ਵਿੱਚ ਸਭ ਤੋਂ ਵੱਧ ਝੂਠੇ ਪੁਲਿਸ ਮਾਮਲੇ ਉਸ ਦੇ ਹੁਕਮਾਂ ’ਤੇ ਦਰਜ ਹੋਏ ਹਨ ਤੇ ਹੁਣ ਉਹ ਆਪਣੀ ਸ਼ਮੂਲੀਅਤ ਦਾ ਪਰਦਾਫਾਸ਼ ਹੋ ਜਾਣ ਦੇ ਡਰੋਂ ਆਪਣਾ ਬਚਾਅ ਕਰਨ ਲਈ ਤਰਲੋਮੱਛੀ ਹੋ ਰਿਹਾ ਹੈ। ਮੁੱਖ ਮੰਤਰੀ ਨੇ ਅਕਾਲੀ-ਭਾਜਪਾ ਸਰਕਾਰ ਦੌਰਾਨ ਝੂਠੇ ਕੇਸਾਂ ਵਿੱਚ ਫਸਾਏ ਹਜ਼ਾਰਾਂ ਬੇਕਸੂਰ ਲੋਕਾਂ ਲਈ ਨਿਆਂ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਕਿਉਂ ਜੋ ਮਜੀਠੀਆ ਤੇ ਹੋਰ ਅਕਾਲੀ ਲੀਡਰਾਂ ਵੱਲੋਂ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਫੈਲਾਈ ਗਈ ਸੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਜਾਂਚ ਦੌਰਾਨ ਝੂਠੇ ਪਰਚੇ ਦਰਜ ਕਰਨ ਵਿੱਚ ਜੇਕਰ ਕੋਈ ਕਸੂਰਵਾਰ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸ਼ਾਸਨ ਵਿੱਚ ਪਾਰਦਰਸ਼ਤਾ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬਿਨਾ ਕਿਸੇ ਦਬਾਅ ਦੇ ਕਾਨੂੰਨ ਮੁਤਾਬਕ ਕੰਮ ਕਰਨ ਦੀ ਖੁੱਲੀ ਛੁੱਟੀ ਦਿੱਤੀ ਹੋਈ ਹੈ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਬਿਨਾ ਕਿਸੇ ਦਬਾਅ ਤੋਂ ਪੁਲਿਸ ਫੋਰਸ ਦਾ ਕੰਮ-ਕਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article