PUNJABMAILUSA.COM

ਕੈਪਟਨ ਨੇ ਪੰਜਾਬ ‘ਚ ਨਸ਼ਿਆਂ ਲਈ ਅਕਾਲੀਆਂ ਨੂੰ ਦੱਸਿਆ ਜ਼ਿੰਮੇਵਾਰ

ਕੈਪਟਨ ਨੇ ਪੰਜਾਬ ‘ਚ ਨਸ਼ਿਆਂ ਲਈ ਅਕਾਲੀਆਂ ਨੂੰ ਦੱਸਿਆ ਜ਼ਿੰਮੇਵਾਰ

ਕੈਪਟਨ ਨੇ ਪੰਜਾਬ ‘ਚ ਨਸ਼ਿਆਂ ਲਈ ਅਕਾਲੀਆਂ ਨੂੰ ਦੱਸਿਆ ਜ਼ਿੰਮੇਵਾਰ
July 08
09:09 2018

ਚੰਡੀਗੜ੍ਹ,8 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪੈਦਾ ਕਰਨ ਲਈ ਪਿਛਲੀ ਅਕਾਲੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਮੁੱਖ ਮੰਤਰੀ ਨੇ ਐਤਵਾਰ ਸਵੇਰ ਹੀ ਆਪਣੇ ਫੇਸਬੁੱਕ ਖਾਤੇ ‘ਤੇ ਪੋਸਟ ਪਾ ਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਵੱਡੇ ਹਮਲੇ ਬੋਲੇ। ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਤੋਂ ਅਕਾਲੀ ਸਰਕਾਰ ਵਿਰੁੱਧ ਸਿੱਧੀ ਭੜਾਸ ਕੱਢੀ ਹੋਵੇ। ਦਰਅਸ ਮੁੱਖ ਮੰਤਰੀ ਦੀ ਇਹ ਪੋਸਟ ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਮਲੋਟ ਵਿੱਚ ਆਉਂਦੀ 11 ਜੁਲਾਈ ਨੂੰ ਹੋਣ ਵਾਲੀ ਰੈਲੀ ‘ਚ ਜਾ ਕੇ ਧੰਨਵਾਦ ਕਰਨ ਦੀ ਅਪੀਲ ਤੋਂ ਬਾਅਦ ਆਈ ਹੈ।
ਕੈਪਟਨ ਨੇ ਆਪਣੀ ਫੇਸਬੁੱਕ ਉੱਪਰ ਲਿਖਿਆ ਹੈ ਕਿ ਸੁਖਬੀਰ ਬਾਦਲ ਵੱਲੋਂ ਆਪਣੀ ਪਾਰਟੀ ਦੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਨਸ਼ਿਆਂ ਤੇ ਬੇਅਦਬੀ ਵਰਗੇ ਨਾਜ਼ੁਕ ਮਸਲਿਆਂ ਨੂੰ ਵਧਣ-ਫੁਲਣ ਲਈ ਨਿਰਲੱਜਤਾ ਨਾਲ ਇਜਾਜ਼ਤ ਦਿੱਤੀ ਗਈ ਸੀ ਜਿਸ ’ਤੇ ਪਰਦਾ ਪਾਉਣ ਲਈ ਹੁਣ ਲੋਕਾਂ ਦਾ ਧਿਆਨ ਹਟਾਉਣ ਵਾਸਤੇ ਸਿਆਸੀਕਰਨ ਨਾ ਕੀਤੇ ਜਾਣ ਦਾ ਸਿਆਸੀ ਢਕਵੰਜ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪੂਰੀ ਪੀੜ੍ਹੀ ਬਰਬਾਦ ਕਰਨ ਤੋਂ ਬਾਅਦ ਸੁਖਬੀਰ ਬਾਦਲ ਹੁਣ ਇਸ ਅਲਾਮਤ ਖ਼ਿਲਾਫ਼ ਇੱਕਜੁੱਟ ਹੋ ਕੇ ਲੜਣ ਦੀਆਂ ਗੱਲਾਂ ਕਰ ਰਿਹਾ ਹੈ। ਇਹ ਸੂਬੇ ਨੂੰ ਗੰਭੀਰ ਹਾਲਤਾਂ ਵਿੱਚ ਛੱਡ ਕੇ ਜਾਣ ਤੋਂ ਉਭਰਨ ਦੀ ਅਖੀਰਲੀ ਕੋਸ਼ਿਸ਼ ਹੈ। ਆਪਣੀ ਪਿੱਠ ਥਾਪੜਦਿਆਂ ਕੈਪਟਨ ਨੇ ਲਿਖਿਆ ਹੈ ਕਿ ਅਸੀਂ ਸੂਬੇ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਸਫ਼ਲ ਹੋਏ ਹਾਂ ਜੋ ਅਕਾਲੀ-ਭਾਜਪਾ ਸਰਕਾਰ ਦੌਰਾਨ ਕਰਜ਼ੇ ਵਿੱਚ ਡੁੱਬਿਆ ਹੋਇਆ ਸੀ। ਅਸੀਂ ਖ਼ਤਰਨਾਕ ਗੈਂਗਸਟਰਾਂ ਵਿੱਚੋਂ ਕੁਝ ਕੁ ਦਾ ਖਾਤਮਾ ਕਰਨ ਵਿੱਚ ਵੀ ਸਫ਼ਲ ਹੋਏ ਹਾਂ ਜੋ ਅਕਾਲੀ ਰਾਜ ਦੌਰਾਨ ਖੁੱਲ੍ਹੇਆਮ ਦਨਦਨਾਉਂਦੇ ਫਿਰਦੇ ਸਨ।
ਕੈਪਟਨ ਨੇ ਲਿਖਿਆ ਹੈ ਕਿ ਅਸੀਂ ਅਮਨ ਕਾਨੂੰਨ ਦੀ ਸਥਿਤੀ ਨੂੰ ਸਥਿਰ ਕਰਨ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਵਿੱਚ ਵੀ ਕਾਮਯਾਬ ਹੋਏ ਹਾਂ ਜਦਕਿ ਅਕਾਲੀ ਦਲ ਦੇ ਕੁਸ਼ਾਸਨ ਦੌਰਾਨ ਇਹ ਦੋਵੇਂ ਸਮੱਸਿਆਵਾਂ ਨੇ ਵੱਡੇ ਪੱਧਰ ’ਤੇ ਸਿਰ ਚੁੱਕ ਲਿਆ ਸੀ। ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਨੂੰ ਤਾਕੀਦ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ, ਅਸੀਂ ਇਹ ਸਭ ਕੁਝ ਤੁਹਾਡੀ ਸਲਾਹ ਜਾਂ ਮਦਦ ਤੋਂ ਬਿਨਾਂ ਕੀਤਾ ਹੈ| ਉਨ੍ਹਾਂ ਕਿਹਾ ਕਿ ਮੈਂ ਆਪਣੇ ਕਾਬਲ ਕੈਬਨਿਟ ਸਾਥਿਆਂ ਅਤੇ ਅਫ਼ਸਰਾਂ ਦੀ ਮਦਦ ਨਾਲ ਆਪਣੇ ਪੱਧਰ ’ਤੇ ਹੀ ਸਥਿਤੀ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰਥ ਹਾਂ ਅਤੇ ਅਕਾਲੀ ਦਲ ਮਨਘੜਤ ਗੱਲਾਂ ਨਾਲ ਪੰਜਾਬ ਦੇ ਲੋਕਾਂ ਨੂੰ ਹੋਰ ਮੂਰਖ ਨਹੀਂ ਬਣਾ ਸਕਦੇ।
ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕੈਪਟਨ ਨੂੰ ਮੋਦੀ ਸਰਕਾਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨ ਦੀ ਨਸੀਹਤ ਦਿੱਤੀ ਸੀ। ਸੁਖਬੀਰ ਬਾਦਲ ਨੇ ਆਪਣੀ ਫੇਸਬੁੱਕ ਪੋਸਟ ‘ਤੇ ਕਿਹਾ ਸੀ ਕਿ ਐਮਐਸਪੀ ਵਾਧੇ ਤਹਿਤ ਝੋਨੇ ਵਿੱਚ 200 ਰੁਪਏ ਪ੍ਰਤੀ ਕੁਇੰਟਲ ਵਾਧੇ ਦੇ ਨਤੀਜੇ ਵਜੋਂ ਹਰ ਕਿਸਾਨ ਨੂੰ ਪ੍ਰਤੀ ਏਕੜ 6000 ਤੋਂ 8000 ਰੁਪਏ ਦਾ ਵਿਅਕਤੀਗਤ ਮੁਨਾਫ਼ਾ ਹਾਸਲ ਹੋਵੇਗਾ। ਇਕੱਲੇ ਇਸ ਸੀਜ਼ਨ ਦੌਰਾਨ ਹੀ ਪੰਜਾਬ ਸੇ ਕਿਸਾਨਾਂ ਨੂੰ ਲੱਗਭੱਗ 4500 ਕਰੋੜ ਦੀ ਵਾਧੂ ਆਮਦਨ ਹਾਸਲ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article