PUNJABMAILUSA.COM

ਕੈਪਟਨ ਨੇ ਸਿੱਖ ਕੈਦੀਆਂ ਦੀ ਰਿਹਾਈ ਲਈ ਵਿੱਢੀ ਮੁਹਿੰਮ

ਕੈਪਟਨ ਨੇ ਸਿੱਖ ਕੈਦੀਆਂ ਦੀ ਰਿਹਾਈ ਲਈ ਵਿੱਢੀ ਮੁਹਿੰਮ

ਕੈਪਟਨ ਨੇ ਸਿੱਖ ਕੈਦੀਆਂ ਦੀ ਰਿਹਾਈ ਲਈ ਵਿੱਢੀ ਮੁਹਿੰਮ
July 19
10:02 2018

ਚੰਡੀਗੜ੍ਹ, 19 ਜੁਲਾਈ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਥਕ ਪੈਂਤੜਾ ਮਾਰਦਿਆਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਚਾਰਾਜੋਈ ਕੀਤੀ ਹੈ। ਸਜ਼ਾ ਪੂਰੀ ਕਰ ਚੁੱਕੇ ਇਨ੍ਹਾਂ ਕੈਦੀਆਂ ਦੀ ਰਿਹਾਈ ਲਈ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਬਰਗਾੜੀ ਵਿੱਚ ਮੋਰਚਾ ਖੋਲ੍ਹਿਆ ਹੋਇਆ ਹੈ। ਕੈਪਟਨ ਅਮਰਿੰਦਰ ਨੇ ਧਰਨਾਕਾਰੀਆਂ ਨਾਲ ਵੀ ਗੱਲਬਾਤ ਚਲਾਈ ਹੋਈ ਹੈ।
ਇਸੇ ਤਹਿਤ ਕੈਪਟਨ ਅਮਰਿੰਦਰ ਨੇ ਖਾਲਿਸਤਾਨੀ ਗੁਰਦੀਪ ਸਿੰਘ ਖੇੜਾ ਨੂੰ ਉਸ ਦੇ ਚੰਗੇ ਵਿਹਾਰ ਦੇ ਆਧਾਰ ’ਤੇ ਅਗਾਊਂ ਰਿਹਾਅ ਕਰਨ ਲਈ ਕਰਨਾਟਕ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਰਨਾਟਕ ਦੇ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਨੂੰ ਖੇੜਾ ਦਾ ਕੇਸ ਹਮਦਰਦੀ ਦੇ ਆਧਾਰ ’ਤੇ ਵਿਚਾਰਨ ਲਈ ਆਖਿਆ ਹੈ। ਖੇੜਾ ਨੂੰ ਸਾਲ 2015 ਵਿੱਚ ਕਰਨਾਟਕ ਦੀ ਗੁਲਬਰਗਾ ਜੇਲ੍ਹ ਤੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ ਜੋ ਇੱਥੇ ਦੂਹਰੀ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਨੇ ਗੁਰਦੀਪ ਸਿਘ ਉਰਫ ਦੀਪ ਪੁੱਤਰ ਬੰਤਾ ਸਿੰਘ ਦੇ ਮਾਮਲੇ ਨੂੰ ਵਿਚਾਰਨ ਲਈ ਕਰਨਾਟਕ ਦੇ ਜੇਲ੍ਹ ਵਿਭਾਗ ਨੂੰ ਸਲਾਹ ਦੇਣ ਵਾਸਤੇ ਕੁਮਾਰਾਸਵਾਮੀ ਦੇ ਸਹਿਯੋਗ ਦੀ ਮੰਗ ਕੀਤੀ ਹੈ। ਖੇੜਾ ਦਿੱਲੀ ਤੇ ਬਿਦਰ ਬੰਬ ਧਮਾਕਿਆਂ ਦੇ ਮਾਮਲਿਆਂ ਵਿੱਚ ਦੋਸ਼ੀ ਸਿੱਧ ਹੋਣ ‘ਤੇ ਵੱਖ-ਵੱਖ ਧਾਰਾਵਾਂ ਅਧੀਨ ਪਿਛਲੇ 25 ਸਾਲਾਂ ਤੋਂ ਸਜ਼ਾ ਭੁਗਤ ਰਿਹਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੀ ਕਰਨਾਟਕ ਸਰਕਾਰ ਕੋਲ ਇਸ ਮਾਮਲੇ ਨੂੰ ਉਠਾਇਆ ਸੀ ਜਿਸ ਨੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਧੀਨ ਆਪਣੀ ਅਸਮਰੱਥਾ ਜ਼ਾਹਰ ਕੀਤੀ ਸੀ।
ਇਸ ਦੌਰਾਨ ਕੈਪਟਨ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭੱਪ ਪੁੱਤਰ ਤਾਰਾ ਸਿੰਘ ਨੂੰ ਕੇਂਦਰੀ ਜੇਲ੍ਹ ਜੈਪੁਰ ਤੋਂ ਪੰਜਾਬ ਦੀ ਕਿਸੇ ਢੁਕਵੀਂ ਜੇਲ੍ਹ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਨੂੰ ਵੀ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਰਾਜਸਥਾਨ ਦੇ ਪੁਲਿਸ ਮੁਖੀ ਨੇ ਇਸ ਸਾਲ ਜੂਨ ਮਹੀਨੇ ਵਿੱਚ ਗ੍ਰਹਿ ਵਿਭਾਗ ਨੂੰ ਆਪਣੀ ਸਿਫਾਰਸ਼ ਪਹਿਲਾਂ ਹੀ ਭੇਜੀ ਹੋਈ ਹੈ ਤੇ ਅੰਤਿਮ ਪ੍ਰਵਾਨਗੀ ਦੀ ਉਡੀਕ ਹੈ।
ਦਰਅਸਲ ਬਰਗਾੜੀ ਵਿੱਚ ਸਾਬਕਾ ਲੋਕ ਸਭਾ ਮੈਂਬਰ ਧਿਆਨ ਸਿੰਘ ਮੰਡ ਤੇ ਸੰਤ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਧਰਨਾ ਦੇ ਰਹੇ ਸਿੱਖਾਂ ਨੇ ਇਸ ਸਬੰਧੀ ਪਿਛਲੇ ਦਿਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਆਪਣੀਆਂ ਮੰਗਾਂ ਰੱਖੀਆਂ ਸਨ ਤੇ ਕੁਝ ਮੰਗਾਂ ਬਾਰੇ ਸਹਿਮਤੀ ਹੋ ਗਈ ਸੀ। ਮੁੱਖ ਮੰਤਰੀ ਨੇ ਮਸਲੇ ਦੇ ਹੱਲ ਲਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਡਿਊਟੀ ਲਾਈ ਹੋਈ ਹੈ। ਉਹ ਤਿੰਨ ਚਾਰ ਵਾਰ ਗੱਲਬਾਤ ਕਰ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article