PUNJABMAILUSA.COM

ਕੈਪਟਨ ਨੇ ਸਿੱਖ ਗੁਰੂਆਂ ਦੇ ਚੈਪਟਰ ਕਿਤਾਬਾਂ ‘ਚੋਂ ਹਟਾਉਣ ਦੇ ਦੋਸ਼ਾਂ ਨੂੰ ਨਕਾਰਿਆ

ਕੈਪਟਨ ਨੇ ਸਿੱਖ ਗੁਰੂਆਂ ਦੇ ਚੈਪਟਰ ਕਿਤਾਬਾਂ ‘ਚੋਂ ਹਟਾਉਣ ਦੇ ਦੋਸ਼ਾਂ ਨੂੰ ਨਕਾਰਿਆ

ਕੈਪਟਨ ਨੇ ਸਿੱਖ ਗੁਰੂਆਂ ਦੇ ਚੈਪਟਰ ਕਿਤਾਬਾਂ ‘ਚੋਂ ਹਟਾਉਣ ਦੇ ਦੋਸ਼ਾਂ ਨੂੰ ਨਕਾਰਿਆ
April 29
06:35 2018

ਜਲੰਧਰ, 29 ਅਪ੍ਰੈਲ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ 12ਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਗੁਰੂ ਸਾਹਿਬਾਨ ਬਾਰੇ ਚੈਪਟਰ ਹਟਾਉਣ ਨੂੰ ਲੈ ਕੇ ਅਕਾਲੀ ਦਲ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ਧਾਰਮਿਕ ਮਾਮਲੇ ਵਿਚ ਗਲਤਫਹਿਮੀਆਂ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਗੱਲ ਇਹ ਹੈ ਕਿ ਇਨ੍ਹਾਂ ਕੋਰਸਾਂ ਦਾ ਸਿਰਫ ਐੱਨ. ਸੀ. ਈ. ਆਰ. ਟੀ. ਦੇ ਸਿਲੇਬਸ ਨਾਲ ਮੁੜ ਸੰਗਠਨ ਕੀਤਾ ਗਿਆ ਹੈ ਤਾਂ ਜੋ ਪੰਜਾਬ ਦੇ ਵਿਦਿਆਰਥੀ ਰਾਸ਼ਟਰ ਪੱਧਰ ਦੇ ਮੁਕਾਬਲਿਆਂ ਵਿਚ ਹੋਰ ਸੂਬਿਆਂ ਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰ ਸਕਣ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਕਿਸੇ ਵੀ ਚੈਪਟਰ ਜਾਂ ਸ਼ਬਦ ਨੂੰ ਹਟਾਇਆ ਨਹੀਂ ਗਿਆ ਹੈ। ਮਾਹਿਰਾਂ ਦੀ ਕਮੇਟੀ ਦੀਆਂ ਸਿਫਾਰਸ਼ਾਂ ‘ਤੇ 12ਵੀਂ ਜਮਾਤ ਦੇ ਇਤਿਹਾਸ ਨਾਲ ਸਬੰਧਤ ਚੈਪਟਰਾਂ ਨੂੰ ਸਿਲੇਬਸ ਦਾ ਹਿੱਸਾ ਬਣਾਇਆ ਗਿਆ ਹੈ। ਇਸ ਕਮੇਟੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੈਂਬਰ ਵੀ ਸ਼ਾਮਲ ਸੀ। ਕਮੇਟੀ ਦੀਆਂ ਸਿਫਾਰਸ਼ਾਂ ‘ਤੇ ਬੋਰਡ ਨੇ ਪਹਿਲਾਂ ਐੱਨ. ਸੀ. ਈ. ਆਰ. ਟੀ. ਦੀਆਂ ਸਿਫਾਰਸ਼ਾਂ ‘ਤੇ ਫਿਜ਼ਿਕਸ ਤੇ ਕੈਮਿਸਟਰੀ ਦੇ ਕੋਰਸਾਂ ਅਤੇ ਹੁਣ ਇਤਿਹਾਸ ਦੀਆਂ ਕਿਤਾਬਾਂ ਨੂੰ ਵੀ ਨਵਾਂ ਰੂਪ ਦਿੱਤਾ ਤਾਂ ਜੋ ਕੋਰਸ ਦੀ ਸਾਰਥਿਕਤਾ ਹੋਰ ਵੀ ਵਧਾਈ ਜਾ ਸਕੇ। ਇਸ ਕਮੇਟੀ ਨੇ ਇਸ ਨੁਕਤੇ ‘ਤੇ ਵਿਚਾਰ ਕੀਤਾ ਕਿ ਵਿਦਿਆਰਥੀਆਂ ਨੂੰ 11ਵੀਂ ਜਮਾਤ ਤੋਂ ਹੀ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ, ਜਿਸ ਕਾਰਨ ਪੰਜਾਬ ਅਤੇ ਸਿੱਖ ਇਤਿਹਾਸ ਬਾਰੇ ਚੈਪਟਰ 11ਵੀਂ ਦੇ ਸਿਲੇਬਸ ਦਾ ਹਿੱਸਾ ਬਣਾ ਦਿੱਤਾ ਗਿਆ ਹੈ, ਜਦਕਿ ਭਾਰਤ ਅਤੇ ਆਧੁਨਿਕ ਸਿੱਖ ਇਤਿਹਾਸ ਨੂੰ 12ਵੀਂ ਜਮਾਤ ਦੇ ਸਿਲੇਬਸ ਨਾਲ ਜੋੜ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੋਰਡ ਨੇ ਸਿੱਖ ਗੁਰੂ ਸਾਹਿਬਾਨ ਬਾਰੇ ਇਕ ਵੀ ਚੈਪਟਰ ਨਹੀਂ ਹਟਾਇਆ, ਸਗੋਂ ਚਾਰ ਸਾਹਿਬਜ਼ਾਦਿਆਂ ਬਾਰੇ ਚੈਪਟਰ ਸਕੂਲ ਸਿੱਖਿਆ ਬੋਰਡ ਦੀਆਂ ਕਿਤਾਬਾਂ ਵਿਚ ਸ਼ਾਮਲ ਕਰਵਾਇਆ ਹੈ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਿੱਖ ਗੁਰੂ ਸਾਹਿਬਾਨ ਦੇ ਮਹਾਨ ਇਤਿਹਾਸ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article