ਕੈਪਟਨ ਵੱਲੋਂ ਕਣਕ ਬੀਜ ਸਬਸਿਡੀ ਨੀਤੀ 2020-21 ਨੂੰ ਪ੍ਰਵਾਨਗੀ

272
Uttar Pradesh, Mar 29 (ANI): Women farmers cover their face and harvest the wheat crop as the harvest period of Rabi crops is going on, in Mathura on Sunday. (ANI Photo)
Share

ਚੰਡੀਗੜ੍ਹ, 1 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ‘ਤੇ ਪ੍ਰਮਾਣਿਤ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2020-21 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਕਰੀਬ 2.5 ਲੱਖ ਕਿਸਾਨਾਂ ਨੂੰ ਉਪਲੱਬਧ ਕਰਵਾਏ ਜਾਣਗੇ। ਇਸ ਲਈ 18.50 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਏਗੀ। ਬਿਆਨ ਵਿਚ ਕਿਹਾ ਗਿਆ ਹੈ ਕਿ ਬੀਜਾਂ ਦੀ ਕੁੱਲ ਲਾਗਤ ਦੇ 50 ਪ੍ਰਤੀਸ਼ਤ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਬਰਾਬਰ ਸਬਸਿਡੀ ਸਿੱਧੇ ਬਿਨੈਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਤਬਦੀਲ ਕੀਤੀ ਜਾਏਗੀ। ਵੱਧ ਤੋਂ ਵੱਧ ਪੰਜ ਏਕੜ ਵਾਲਿਆਂ ਲਈ ਕਣਕ ਦੇ ਬੀਜ ਲਈ ਸਬਸਿਡੀ ਦਿੱਤੀ ਜਾਏਗੀ। ਮੁੱਖ ਮੰਤਰੀ ਨੇ ਸਬਸਿਡੀ ਵਾਲੇ ਬੀਜਾਂ ਲਈ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ।


Share