PUNJABMAILUSA.COM

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

 Breaking News

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ
December 04
10:20 2019

-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ : 916-320-9444
9 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦੀ ਦੂਰ-ਅੰਦੇਸ਼ ਅਤੇ ਦਰਿਆਦਿਲ ਸੋਚ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਸ਼ੁੱਭ ਆਰੰਭ ਹੋਇਆ ਸੀ। ਕਰਤਾਰਪੁਰ ਲਾਂਘੇ ਦਾ ਸ਼ੁੱਭ ਆਰੰਭ ਕਰਨ ਲਈ ਜਿੱਥੇ ਲੱਖਾਂ, ਕਰੋੜਾਂ ਸਿੱਖ ਸੰਗਤਾਂ ਇਸ ਫੈਸਲੇ ਦਾ ਸਵਾਗਤ ਕਰ ਰਹੀਆਂ ਸਨ ਅਤੇ ਲਾਂਘੇ ਨੂੰ ਦੋਵਾਂ ਦੇਸ਼ਾਂ ਦਰਮਿਆਨ ਸਦਭਾਵਨਾ ਵਾਲੇ ਮਾਹੌਲ ਦਾ ਪ੍ਰਤੀਕ ਆਖ ਰਹੀਆਂ ਸਨ, ਉਥੇ ਇਸ ਸਦਭਾਵਨਾ ਭਰੇ ਮਾਹੌਲ ਨੂੰ ਹੋਰ ਵਧੇਰੇ ਖੁਸ਼ਗਵਾਰ ਕਰਨ ਲਈ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਆਪੋ-ਆਪਣੇ ਦੇਸ਼ਾਂ ਵਿਚ ਸਰਹੱਦ ਦੇ ਨਾਲ ਲਾਂਘੇ ਦਾ ਉਦਘਾਟਨ ਕਰ ਰਹੇ ਸਨ। ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਇਸ ਫੈਸਲੇ ਲਈ ਇਕ ਦੂਜੇ ਦੀ ਤਾਰੀਫ ਵੀ ਕੀਤੀ ਅਤੇ ਸਿੱਖ ਸੰਗਤਾਂ ਨੂੰ ਵਧਾਈ ਵੀ ਦਿੱਤੀ। ਪਰ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ ਸਮਾਗਮ ਮੌਕੇ ਪ੍ਰਧਾਨ ਮੰਤਰੀ ਵੱਲੋਂ ਪ੍ਰਗਟਾਏ ਗਏ ਜਜ਼ਬਾਤਾਂ ਦੇ ਐਨ ਉਲਟ ਪੰਜਾਬ ਦੇ ਮੁੱਖ ਮੰਤਰੀ ਨੇ ਲਾਂਘਾ ਖੋਲ੍ਹਣ ਬਾਰੇ ਅਨੇਕ ਤਰ੍ਹਾਂ ਦੇ ਸ਼ੰਕੇ ਖੜ੍ਹੇ ਕਰਕੇ ਦੁੱਧ ਵਿਚ ਕਾਂਜੀ ਘੋਲਣ ਦਾ ਕੰਮ ਕੀਤਾ। ਮੁੱਖ ਮੰਤਰੀ ਦੇ ਅਜਿਹੇ ਵਤੀਰੇ ਦਾ ਸਿੱਖ ਸੰਗਤ ਨੇ ਤਾਂ ਬੁਰਾ ਮਨਾਇਆ ਹੀ ਸੀ, ਪਰ ਰਾਜਸੀ ਲੋਕਾਂ ਨੇ ਵੱਡੇ ਪੱਧਰ ਉੱਤੇ ਇਸ ਨੂੰ ਬਚਕਾਨਾ ਕਾਰਵਾਈ ਦੱਸਦਿਆਂ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰਣ ਵਾਲੀ ਗੱਲ ਕਹੀ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਨਵਾਂ ਬਿਆਨ ਦਾਗ ਕੇ ਆਪਣਾ ਪਹਿਲਾਂ ਵਾਲਾ ਰਾਗ ਅਲਾਪਿਆ ਹੈ ਅਤੇ ਪਾਕਿਸਤਾਨ ਨਾਲ ਟਕਰਾਅ ਵਾਲੇ ਸੰਬੰਧਾਂ ਦੀ ਗੱਲ ਨੂੰ ਕਰਤਾਰਪੁਰ ਲਾਂਘੇ ਨੂੰ ਜੋੜਨਾ ਪੂਰੀ ਤਰ੍ਹਾਂ ਬੇਲੋੜਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਦੇ ਰੇਲ ਮੰਤਰੀ ਦਾ ਇਹ ਬਿਆਨ ਕਿ ਕਰਤਾਰਪੁਰ ਲਾਂਘਾ ਖੋਲ੍ਹਣਾ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਦਿਮਾਗ ਦੀ ਕਾਢ ਹੈ, ਨੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕ ਦਿੱਤਾ ਹੈ। ਕੈਪਟਨ ਨੇ ਇੱਥੋਂ ਤੱਕ ਕਿਹਾ ਹੈ ਕਿ ਇਸ ਬਿਆਨ ਨਾਲ ਉਨ੍ਹਾਂ ਵੱਲੋਂ ਜਤਾਏ ਖਦਸ਼ਿਆਂ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਰਸ਼ੀਦ ਦੀ ਇਹ ਟਿੱਪਣੀ ਭਾਰਤ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਤਾਂ ਇੱਥੋਂ ਤੱਕ ਆਖ ਦਿੱਤਾ ਹੈ ਕਿ ਇਹ ਟਿੱਪਣੀਆਂ ਭਾਰਤ ਦੀ ਸੁਰੱਖਿਆ ਅਤੇ ਅਖੰਡਤਾ ਲਈ ਵੱਡਾ ਖਤਰਾ ਹੈ। ਨਾਲ ਹੀ ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਕਿਸੇ ਤਰ੍ਹਾਂ ਦੀ ਗਲਤਫਹਿਮੀ ਪੈਦਾ ਕਰਨ ਦਾ ਯਤਨ ਨਾ ਕਰੇ। ਮੁੱਖ ਮੰਤਰੀ ਨੇ ਤਾੜਨਾ ਕੀਤੀ ਕਿ ਲਾਂਘਾ ਖੋਲ੍ਹਣ ਲਈ ਸਾਡੇ ਵੱਲੋਂ ਕੀਤੇ ਧੰਨਵਾਦ ਨੂੰ ਕਮਜ਼ੋਰੀ ਸਮਝਣ ਦੀ ਭੁੱਲ ਨਾ ਕੀਤੀ ਜਾਵੇ। ਮੁੱਖ ਮੰਤਰੀ ਨੇ ਲਾਂਘਾ ਖੋਲ੍ਹਣ ਨੂੰ ਰਿਫਰੈਡੰਮ 2020 ਨਾਲ ਜੋੜਨ ਦਾ ਵੀ ਯਤਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਗੁਆਂਢੀ ਮੁਲਕ ਲਾਂਘਾ ਖੋਲ੍ਹ ਕੇ ਸਿੱਖਾਂ ਨੂੰ ਆਈ.ਐੱਸ.ਆਈ. ਦੇ ਏਜੰਡੇ ਰਿਫਰੈਡੰਮ 2020 ਲਈ ਭੜਕਾਉਣ ਦੀ ਕੋਸ਼ਿਸ਼ ਨਾ ਕਰੇ। ਕੈਪਟਨ ਅਮਰਿੰਦਰ ਸਿੰਘ ਨੇ ਜਾਣੇ-ਅਣਜਾਣੇ ਪਾਕਿਸਤਾਨ ਦੇ ਅੰਨ੍ਹੇ ਵਿਰੋਧ ਵਿਚ ਕਰਤਾਰਪੁਰ ਲਾਂਘੇ ਨੂੰ ਨਿਸ਼ਾਨੇ ਉੱਤੇ ਲਿਆਂਦਾ ਹੈ। ਕਦੇ ਉਹ ਆਖਦੇ ਹਨ ਕਿ ਲਾਂਘੇ ਰਾਹੀਂ ਆਈ.ਐੱਸ.ਆਈ. ਆਪਣੇ ਨਾਪਾਕ ਇਰਾਦੇ ਪੂਰੇ ਕਰਨ ਦੇ ਯਤਨ ਕਰ ਰਹੀ ਹੈ। ਕਦੇ ਆਖਦੇ ਹਨ ਕਿ ਪਾਕਿਸਤਾਨ ਸਰਕਾਰ ਲਾਂਘਾ ਖੋਲ੍ਹ ਕੇ ਸਿੱਖਾਂ ਦੇ ਮਨ ਜਿੱਤਣ ਰਾਹੀਂ ਭਾਰਤ ਵਿਰੁੱਧ ਸਾਜ਼ਿਸ਼ ਕਰ ਰਹੀ ਹੈ ਅਤੇ ਹੁਣ ਆਖ ਰਹੇ ਹਨ ਕਿ ਕਰਤਾਰਪੁਰ ਦਾ ਲਾਂਘਾ ਪਾਕਿਸਤਾਨ ਸਰਕਾਰ ਨੇ ‘ਰਿਫਰੈਡੰਮ 2020’ ਦੇ ਹੱਕ ਵਿਚ ਸਿੱਖਾਂ ਨੂੰ ਭੜਕਾਉਣ ਲਈ ਖੋਲ੍ਹਿਆ ਹੈ। ਦੇਖਿਆ ਜਾਵੇ ਤਾਂ ਭਾਰਤ ਦੀ ਪਾਕਿਸਤਾਨ ਨਾਲ ਕਰੀਬ 2200 ਕਿਲੋਮੀਟਰ ਲੰਬੀ ਸਰਹੱਦ ਪੈਂਦੀ ਹੈ। ਪਾਕਿਸਤਾਨ ਇਸ ਸਰਹੱਦ ਰਾਹੀਂ ਕਿਤਿਓਂ ਵੀ ਆਪਣੇ ਨਾਪਾਕ ਇਰਾਦੇ ਪੂਰੇ ਕਰਨ ਲਈ ਯਤਨ ਕਰ ਸਕਦਾ ਹੈ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਤਾ ਨਹੀਂ ਕਿਉਂ ਲਾਂਘੇ ਵਾਲਾ ਕੁੱਝ ਮੀਟਰ ਲੰਬਾ ਫਾਸਲਾ ਹੀ ਇਨ੍ਹਾਂ ਸਾਰੇ ਨਾਪਾਕ ਇਰਾਦਿਆਂ ਦੀ ਜੜ੍ਹ ਲੱਗ ਰਿਹਾ ਹੈ। ਇਕ ਪਾਸੇ 2008 ਵਿਚ ਪਾਕਿਸਤਾਨੀ ਸ਼ਹਿ ਉਪਰ ਵੱਡੇ ਬੰਬ ਧਮਾਕੇ ਹੋਏ ਸਨ। ਮੌਕੇ ਉਪਰ ਪਾਕਿਸਤਾਨੀ ਅੱਤਵਾਦੀ ਵੀ ਫੜੇ ਗਏ ਸਨ। ਇਸ ਵਾਰਦਾਤ ਵਿਚ ਸੈਂਕੜੇ ਲੋਕ ਮਾਰੇ ਗਏ ਸਨ ਅਤੇ ਜ਼ਖਮੀ ਹੋਏ ਸਨ। ਇਸ ਘਟਨਾ ਨੂੰ ਲੈ ਕੇ ਪੂਰੇ ਦੇਸ਼ ਅੰਦਰ ਤਰਥੱਲੀ ਮੱਚ ਗਈ ਸੀ ਪਰ ਮੁੰਬਈ ਦੀ ਵਪਾਰਕ ਲਾਬੀ ਦਾ ਜ਼ੋਰ ਇੰਨਾ ਸੀ ਕਿ ਉਨ੍ਹਾਂ ਨੇ ਮੁੰਬਈ ਤੋਂ ਕਰਾਚੀ ਨਾਲ ਹੋਣ ਵਾਲੇ ਵਪਾਰ ਨੂੰ ਇਕ ਦਿਨ ਲਈ ਵੀ ਰੱਦ ਨਹੀਂ ਕੀਤਾ ਅਤੇ ਨਾ ਹੀ ਉਥੋਂ ਦੇ ਕਿਸੇ ਆਗੂ ਨੇ ਕਿਹਾ ਕਿ ਸਾਡੇ ਹੁੰਦੇ ਵਪਾਰ ਰਾਹੀਂ ਪਾਕਿਸਤਾਨ ਨੇ ਨਾਪਾਕ ਇਰਾਦੇ ਪੂਰੇ ਹੋਣਗੇ। ਪਰ ਸਾਡੇ ਪੰਜਾਬ ਦੀ ਹਾਲਤ ਇਹ ਹੈ ਕਿ ਕੁੱਝ ਕੁ ਮੀਟਰ ਸਰਹੱਦ ਉਪਰ ਸਿਰਫ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਸਤੇ ਖੋਲ੍ਹੇ ਲਾਂਘੇ ਨੂੰ ਹੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਇਹ ਲਾਂਘਾ ਦਿਨ ਵਿਚ ਕੁੱਝ ਘੰਟੇ ਸ਼ਰਧਾਲੂਆਂ ਦੇ ਜਾਣ ਲਈ ਹੀ ਖੋਲ੍ਹਿਆ ਜਾਂਦਾ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਛਾਨਣੀ ‘ਚ ਛੰਡਦਿਆਂ ਆਪਣੇ ਸਾਥੀ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਪਾਕਿਸਤਾਨ ਸਰਕਾਰ ਨਾਲ ਮੇਲ-ਮਿਲਾਪ ਮੌਕੇ ਚੌਕਸ ਰਹਿਣ ਦੀ ਨਸੀਹਤ ਦਿੱਤੀ ਹੈ। ਵਰਣਨਯੋਗ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸਮੇਂ ਪੁੱਜੇ ਸ. ਨਵਜੋਤ ਸਿੰਘ ਸਿੱਧੂ ਨੂੰ ਲਾਂਘਾ ਖੋਲ੍ਹਣ ਦੀ ਤਜਵੀਜ਼ ਬਾਰੇ ਜਨਰਲ ਕਮਰ ਜਾਵੇਦ ਬਾਜਵਾ ਨੇ ਹੀ ਸੂਚਿਤ ਕੀਤਾ ਸੀ ਅਤੇ ਖੁਸ਼ੀ ਵਿਚ ਖੀਵੇ ਹੋਏ ਨਵਜੋਤ ਸਿੰਘ ਸਿੱਧੂ ਦੀ ਜਨਰਲ ਬਾਜਵਾ ਨੂੰ ਪਾਈ ਜੱਫੀ ਉਪਰ ਕੈਪਟਨ ਸਮੇਤ ਬਹੁਤ ਸਾਰੇ ਆਗੂਆਂ ਨੇ ਬੜਾ ਹੋ-ਹੱਲਾ ਵੀ ਮਚਾਇਆ ਸੀ। ਉਸ ਸਮੇਂ ਵੀ ਕਰਤਾਰਪੁਰ ਲਾਂਘੇ ਲਈ ਸਿੱਖ ਸੰਗਤਾਂ ਦੀ ਤਾਂਘ ਅਤੇ ਇਸ ਸੁੱਚੇ ਕੰਮ ਲਈ ਨਵਜੋਤ ਸਿੰਘ ਸਿੱਧੂ ਦੀ ਅਰਾਧਨਾ ਦੀ ਕਦਰ ਤਾਂ ਕੈਪਟਨ ਸਮੇਤ ਹੋਰ ਆਗੂਆਂ ਨੇ ਕੀ ਪਾਉਣੀ ਸੀ, ਸਗੋਂ ਉਲਟਾ ਜਨਰਲ ਬਾਜਵਾ ਨੂੰ ਪਾਈ ਜੱਫੀ ਦਾ ਬਹਾਨਾ ਬਣਾ ਕੇ ਰਾਜਸੀ ਕਿੜ ਕੱਢਣ ਲਈ ਸਿੱਧੂ ਉਪਰ ਦੇਸ਼ ਧਰੋਹੀ ਹੋਣ ਵਰਗੇ ਦੋਸ਼ ਵੀ ਲਾਏ ਜਾਂਦੇ ਰਹੇ। ਹੁਣ ਵੀ ਲੱਗਦਾ ਹੈ ਕਿ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਭੰਡਣ ਸਮੇਂ ਮੁੱਖ ਮੰਤਰੀ ਨੂੰ ਹਮੇਸ਼ਾ ਨਵਜੋਤ ਸਿੰਘ ਸਿੱਧੂ ਜ਼ਰੂਰ ਯਾਦ ਆਉਂਦਾ ਹੈ। ਲੱਗਦਾ ਹੈ ਕਿ ਉਹ ਆਪਣੀ ਸਿਆਸੀ ਕਿੜ ਕੱਢਣ ਦੀ ਸੋਚ ਤਹਿਤ ਇਸ ਮਾਮਲੇ ਵਿਚ ਸਿੱਧੂ ਨੂੰ ਵਲੇਟਣ ਤੋਂ ਕਦੇ ਵੀ ਨਹੀਂ ਖੁੰਝਦੇ। ਲਾਂਘੇ ਦੇ ਉਦਘਾਟਨ ਵਾਲੇ ਦਿਨ ਸਿੱਧੂ ਦੀ ਭੂਮਿਕਾ ਨੂੰ ਧਿਆਨ ਵਿਚ ਰੱਖਦਿਆਂ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਉਦਘਾਟਨੀ ਸਮਾਗਮ ਲਈ ਵਿਸ਼ੇਸ਼ ਸੱਦਾ ਭੇਜਿਆ ਸੀ। ਯਾਦ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਪਾਕਿਸਤਾਨ ਜਾਣ ਲਈ ਸਿਆਸੀ ਪ੍ਰਵਾਨਗੀ ਦੇਣ ਦਾ ਮਾਮਲਾ ਵੀ ਵਿਚੇ ਹੀ ਲਟਕਾ ਦਿੱਤਾ ਸੀ। ਆਖਰ ਸ. ਨਵਜੋਤ ਸਿੰਘ ਸਿੱਧੂ ਵੱਲੋਂ ਵਿਦੇਸ਼ ਮੰਤਰੀ ਨੂੰ ਚਿਤਾਵਨੀ ਭਰੇ ਪੱਤਰ ਲਿਖੇ ਜਾਣ ਬਾਅਦ ਹੀ ਸਿਰਫ 9 ਨਵੰਬਰ ਵਾਲੇ ਦਿਨ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਜਾਣ ਦੀ ਇਜਾਜ਼ਤ ਦਿੱਤੀ ਗਈ। ਕਰਤਾਰਪੁਰ ਸਾਹਿਬ ਦੇ ਉਦਘਾਟਨ ਮੌਕੇ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਵਿਖੇ ਹੋਏ ਸਮਾਗਮ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਉਨ੍ਹਾਂ ਦਾ ਜਿਸ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ ਅਤੇ ਫਿਰ ਸ. ਸਿੱਧੂ ਵੱਲੋਂ ਇਸ ਅਹਿਸਾਨਮੰਦੀ ਦਾ ਜਿਸ ਦਰਿਆਦਿਲੀ ਨਾਲ ਸਵਾਗਤ ਕੀਤਾ, ਉਹ ਆਪਣੇ ਆਪ ਵਿਚ ਇਕ ਮਿਸਾਲ ਸੀ। ਉਸ ਤੋਂ ਬਾਅਦ ਨਵਜੋਤ ਸਿੱਧੂ ਦੇ ਵਾਪਸ ਪਰਤਣ ਉੱਤੇ ਜਿੱਥੇ ਬਾਕੀ ਭਾਰਤੀ ਆਗੂ ਸਮੇਤ ਕੈਪਟਨ ਦਾ ਕਿਸੇ ਨੇ ਕੋਈ ਨੋਟਿਸ ਨਹੀਂ ਲਿਆ, ਉਥੇ ਸਿੱਧੂ ਨੂੰ ਉਥੇ ਖੜ੍ਹੀ ਸੰਗਤ ਵੱਲੋਂ ਇਕ ਹੀਰੋ ਵਰਗਾ ਸਨਮਾਨ ਦਿੱਤਾ।
ਸੋ ਲੱਗਦਾ ਹੈ ਕਿ ਸ. ਨਵਜੋਤ ਸਿੰਘ ਸਿੱਧੁ ਨਾਲ ਰਾਜਸੀ ਕਿੜ ਵੀ ਕਿਤੇ ਨਾ ਕਿਤੇ ਕੈਪਟਨ ਨੂੰ ਚੁੱਭਦੀ ਰਹਿੰਦੀ ਹੈ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਅਜਿਹੇ ਖਿੱਤੇ ਦੇ ਮੁੱਖ ਮੰਤਰੀ ਹਨ, ਜਿਸ ਦਾ ਪਾਕਿਸਤਾਨ ਨਾਲ ਸੰਬੰਧਾਂ ਉਪਰ ਸਿੱਧਾ ਅਸਰ ਪੈਂਦਾ ਹੈ। 72 ਸਾਲ ਦੀਆਂ ਅਰਦਾਸਾਂ ਅਤੇ ਯਤਨਾਂ ਨਾਲ ਦੋਵਾਂ ਮੁਲਕਾਂ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਹੈ। ਲਾਂਘੇ ਦੇ ਖੁੱਲ੍ਹਣ ਨਾਲ ਜਿੱਥੇ ਸਿੱਖ ਸੰਗਤ ਨੂੰ ਵਿਛੜੇ ਗੁਰਧਾਮ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਣ ਲੱਗਿਆ ਹੈ, ਉਥੇ ਇਹ ਲਾਂਘਾ ਦੋਵਾਂ ਦੇਸ਼ਾਂ ਵਿਚਕਾਰ ਸਦਭਾਵਨਾ ਦਾ ਪ੍ਰਤੀਕ ਵੀ ਬਣ ਗਿਆ ਹੈ। ਲੋੜ ਇਸ ਵੇਲੇ ਇਸ ਰੁਝਾਨ ਨੂੰ ਅੱਗੇ ਤੋਰਨ ਦੀ ਹੈ। ਬਾਕੀ ਪਾਕਿਸਤਾਨ ਨਾਲ ਟਕਰਾਅ ਅਤੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਬਾਰੇ ਭਾਰਤ ਸਰਕਾਰ, ਇਸ ਦੀ ਫੌਜ ਅਤੇ ਖੂਫੀਆ ਏਜੰਸੀਆਂ ਹਮੇਸ਼ਾ ਵੱਡੇ ਪੱਧਰ ‘ਤੇ ਚੌਕਸ ਹਨ। ਉਨ੍ਹਾਂ ਨੂੰ ਭਾਰਤ ਦੇ ਹਿੱਤਾਂ ਦਾ ਕੈਪਟਨ ਨਾਲੋਂ ਵਧੇਰੇ ਫਿਕਰ ਹੈ। ਸਾਡੀ ਕੈਪਟਨ ਨੂੰ ਇਹੀ ਸਲਾਹ ਹੈ ਕਿ ਉਹ ਅਜਿਹੇ ਗੈਰ ਜ਼ਿੰਮੇਦਾਰ ਬਿਆਨ ਦੇ ਕੇ ਲਾਂਘਾ ਖੋਲ੍ਹਣ ਦੇ ਯਤਨਾਂ ਨੂੰ ਬਦਨਾਮ ਕਰਨ ਦੀ ਬਜਾਏ, ਸੰਗਤਾਂ ਦੀਆਂ ਭਾਵਨਾਵਾਂ ਦਾ ਆਦਰ ਕਰਨ ਅਤੇ ਪੰਜਾਬ ਨੂੰ ਵਿਕਾਸ ਅਤੇ ਤਰੱਕੀ ਦੇ ਰਾਹ ਅੱਗੇ ਤੋਰਨ ਵੱਲ ਵਧੇਰੇ ਧਿਆਨ ਦੇਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article