PUNJABMAILUSA.COM

ਕੈਪਟਨ ਵੱਲੋਂ ਨਸ਼ਾਗ੍ਰਸਤ ਗਰੀਬਾਂ ਨੂੰ ਸਰਕਾਰੀ ਕੇਂਦਰਾਂ ‘ਚ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ

ਕੈਪਟਨ ਵੱਲੋਂ ਨਸ਼ਾਗ੍ਰਸਤ ਗਰੀਬਾਂ ਨੂੰ ਸਰਕਾਰੀ ਕੇਂਦਰਾਂ ‘ਚ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ

ਕੈਪਟਨ ਵੱਲੋਂ ਨਸ਼ਾਗ੍ਰਸਤ ਗਰੀਬਾਂ ਨੂੰ ਸਰਕਾਰੀ ਕੇਂਦਰਾਂ ‘ਚ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ
July 11
10:10 2018

ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਰੇ ਨਸ਼ਾ ਛੁਡਾਊ ਕੇਂਦਰਾਂ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਨਸ਼ੇ ਦੇ ਆਦੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਹੀ ਉਨ੍ਹਾਂ ਨੇ ਪੁਲਿਸ ਨੂੰ ਹੁਕਮ ਦਿੱਤੇ ਕਿ ਨਸ਼ੇ ਦੀ ਗ੍ਰਿਫਤ ‘ਚ ਫਸੇ ਲੋਕਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ।
ਪੰਜਾਬ ਭਵਨ ਵਿਖੇ ਸਿਵਲ ਸਰਜਨਾਂ, ਮੈਡੀਕਲ ਸੁਪਰੀਡੈਂਟਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਾ ਛਡਾਉਣ ਦੇ ਮੁਫ਼ਤ ਇਲਾਜ ਵਾਸਤੇ ਜ਼ਰੂਰੀ ਫੰਡ ਯਕੀਨੀ ਬਣਾਉਣ ਲਈ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਫੰਡ ਤੁਰੰਤ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਅਖ਼ਤਿਆਰ ‘ਤੇ ਰੱਖ ਦਿੱਤੇ ਜਾਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਇਸ ਸਬੰਧ ਵਿਚ ਹੋਰ ਫੰਡਾਂ ਦੀ ਜ਼ਰੂਰਤ ਹੋਈ, ਤਾਂ ਉਹ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਇਸ ਵਾਸਤੇ ਪ੍ਰਵਾਨਗੀ ਦੇਣਗੇ। ਉਨ੍ਹਾਂ ਨੇ ਉੱਘੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਿਹਤ ਸੰਸਥਾਵਾਂ ਤੋਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਵੀ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਸ ਵਾਸਤੇ ਨਸ਼ਿਆਂ ਦੇ ਨਾਲ ਪਹਿਲਾਂ ਹੀ ਨਿਪਟ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਘੋਖਣ ਲਈ ਵੀ ਆਖਿਆ ਹੈ।
ਨਸ਼ਿਆਂ ਦੀ ਤਸਕਰੀ ਨੂੰ ਇਕ ਕੌਮਾਂਤਰੀ ਸਮੱਸਿਆ ਮੰਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਮੁੱਦਾ ਨਿੱਜੀ ਤੌਰ ‘ਤੇ ਪ੍ਰਧਾਨ ਮੰਤਰੀ ਕੋਲ ਉਠਾਉਣਗੇ ਅਤੇ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਰਗੇ ਨਾਲ ਲੱਗਦੇ ਸੂਬਿਆਂ ਤੋਂ ਪੰਜਾਬ ਵਿਚ ਨਸ਼ਿਆਂ ਅਤੇ ਨਸ਼ੀਲੀਆਂ ਦਵਾਈਆਂ ਨੂੰ ਰੋਕਣ ਵਾਸਤੇ ਠੋਸ ਕਦਮ ਚੁੱਕਣ ਲਈ ਕੇਂਦਰ ਵੱਲੋਂ ਕੋਸ਼ਿਸ਼ਾਂ ਤੇਜ਼ ਕੀਤੇ ਜਾਣ ਦੀ ਅਪੀਲ ਕਰਨਗੇ ਕਿਉਂਕਿ ਨਸ਼ਿਆਂ ਦੀ ਤਸਕਰੀ ਨਾਲ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।
ਮੁੱਖ ਮੰਤਰੀ ਨੇ ਕੁਝ ਵਿਦੇਸ਼ੀ ਵਿਦਿਆਰਥੀਆਂ ਖਾਸਕਰ ਅਫਰੀਕੀ ਮੂਲ ਦੇ ਵਿਦਿਆਰਥੀਆਂ ਦੀਆਂ ਘਟੀਆ ਸਰਗਰਮੀਆਂ ‘ਤੇ ਸਖ਼ਤ ਚੌਕਸੀ ਰੱਖਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਹ ਵਿਦਿਆਰਥੀ ਨਿੱਜੀ ਸੰਸਥਾਵਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਪੜ੍ਹ ਰਹੇ ਹਨ ਅਤੇ ਇਨ੍ਹਾਂ ਦੇ ਨਸ਼ਾ ਤਸਕਰੀ ਵਿਚ ਵੀ ਸ਼ਾਮਲ ਹੋਣ ਦੀਆਂ ਰਿਪੋਰਟਾਂ ਹਨ। ਉਨ੍ਹਾਂ ਨੇ ਇਨ੍ਹਾਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਆਖਿਆ ਹੈ ਕਿ ਉਹ ਅਜਿਹੇ ਵਿਦਿਆਰਥੀਆਂ ਵਿਰੁੱਧ ਕਰੜੀ ਕਾਰਵਾਈ ਕਰਨ।
ਮੀਟਿੰਗ ਦੌਰਾਨ ਉਠਾਈ ਗਈ ਇੱਕ ਹੋਰ ਮੰਗ ਦੇ ਸਬੰਧ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕੈਂਸਰ ਦੇ ਮਰੀਜ਼ਾਂ ਦੀ ਤਰਜ਼ ‘ਤੇ ਨੇੜੇ ਦੇ ਨਸ਼ਾ ਛੁਡਾਊ ਕੇਂਦਰਾਂ ‘ਚ ਜਾਣ ਵਾਲੇ ਗ਼ਰੀਬ ਲੋਕਾਂ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲੇ ਇੱਕ ਵਿਅਕਤੀ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਯਾਤਰਾ ਕਰਨ ਦੀ ਸੁਵਿਧਾ ਮੁਹੱਈਆ ਕਰਾਉਣ ਲਈ ਸਿਹਤ ਵਿਭਾਗ ਨੂੰ ਟਰਾਂਸਪੋਰਟ ਵਿਭਾਗ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਰੂਪ ਰੇਖਾ ਤਿਆਰ ਕਰਨ ਲਈ ਆਖਿਆ ਹੈ, ਤਾਂ ਜੋ ਇਨ੍ਹਾਂ ਨੂੰ ਇਹ ਸਹੂਲਤ ਦਿੱਤੀ ਜਾ ਸਕੇ।
ਨਸ਼ਾ ਛੁਡਾਊ ਕੇਂਦਰਾਂ ਵਿੱਚ ਆਉਣ ਵਾਲੇ ਨਸ਼ੇ ਦੇ ਆਦੀਆਂ ਦੇ ਸਬੰਧ ਵਿੱਚ ਪੁਲਿਸ ਵੱਲੋਂ ਇਕਦਮ ਜਾਂਚ ਸ਼ੁਰੂ ਕਰਨ ਸਬੰਧੀ ਆ ਰਹੀਆਂ ਰਿਪੋਰਟਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲਿਆ। ਉਨ੍ਹਾਂ ਨੇ ਇਨ੍ਹਾਂ ਕੇਂਦਰਾਂ ਵਿੱਚ ਕਿਸੇ ਵੀ ਪੁਲਿਸ ਮੁਲਾਜ਼ਮ ਦੇ ਦਾਖ਼ਲੇ ਵਿਰੁੱਧ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਸਖ਼ਤ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article