PUNJABMAILUSA.COM

ਕੈਪਟਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕੇਂਦਰ ਸਰਕਾਰ ਤੋਂ 2150 ਕਰੋੜ ਰੁਪਏ ਦੀ ਮੰਗ

ਕੈਪਟਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕੇਂਦਰ ਸਰਕਾਰ ਤੋਂ 2150 ਕਰੋੜ ਰੁਪਏ ਦੀ ਮੰਗ

ਕੈਪਟਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕੇਂਦਰ ਸਰਕਾਰ ਤੋਂ 2150 ਕਰੋੜ ਰੁਪਏ ਦੀ ਮੰਗ
September 11
11:31 2018

ਸੁਲਤਾਨਪੁਰ ਲੋਧੀ, 11 ਸਤੰਬਰ (ਪੰਜਾਬ ਮੇਲ)- ਸੁਲਤਾਨਪੁਰ ਲੋਧੀ ‘ਚ 2019 ਨੂੰ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਤ ਸਮਾਜ ਨਾਲ ਮੀਟਿੰਗ ਕੀਤੀ ਗਈ। ਸੰਤ ਸਮਾਜ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 11 ਮੈਂਬਰੀ ਕਮੇਟੀ ਬਣਾਈ ਗਈ ਹੈ ਕਿ ਜੋ ਕਿ ਆਪਣੇ ਸੁਝਾਅ ਦੇਵੇਗੀ। ਇਸ ਦੇ ਨਾਲ ਹੀ ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕੇਂਦਰ ਸਰਕਾਰ ਤੋਂ 2150 ਕਰੋੜ ਰੁਪਏ ਦੀ ਮੰਗ ਕੀਤੀ ਹੈ।
2019 ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਲਈ ਪੰਜਾਬ ਸਰਕਾਰ ਨੇ ਹੁਣ ਤੋਂ ਹੀ ਕਮਰ ਕੱਸ ਲਈ ਹੈ। ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਅਤੇ ਸੰਤਾਂ ਦੀ ਸੁਵਿਧਾ ਦੇ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਇਤਿਹਾਸਕ ਸਥਾਨਾਂ ਦਾ ਵਿਕਾਸ ਕਰਵਾਇਆ ਜਾਵੇਗਾ। ਵਿਕਾਸ ਕਾਰਜਾਂ ਦੀ ਸ਼ੁਰੂਆਤ ਇਸੇ ਸਾਲ ਨਵੰਬਰ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ 500 ਬੈੱਡਾਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਖੋਲ੍ਹਿਆ ਜਾਵੇਗਾ, ਜਦਕਿ ਇਤਿਹਾਸਕ ਸ਼ਹਿਰ ਅੰਮ੍ਰਿਤਸਰ ‘ਚ ਗੁਰੂ ਜੀ ਦੇ ਨਾਂ ‘ਤੇ ਨੈਸ਼ਨਲ ਇੰਸਟੀਚਿਊਟ ਆਫ ਇੰਟਰਫੇਥ ਸਟੱਡੀਜ਼ ਅਤੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ‘ਚ 200 ਕਰੋੜ ਰੁਪਏ ਦੀ ਲਾਗਤ ਨਾਲ ਵਿਰਾਸਤੀ ਪਿੰਡ ‘ਪਿੰਡ ਬਾਬੇ ਨਾਨਕ ਦਾ’ ਦੀ ਸਥਾਪਨਾ ਤੋਂ ਇਲਾਵਾ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਤੋਂ ਇਲਾਵਾ 456 ਕਰੋੜ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਖਰਚ ਕੀਤੇ ਜਾਣਗੇ। 155 ਕਰੋੜ ਡੇਰਾ ਬਾਬਾ ਨਾਨਕ ਅਤੇ ਬਟਾਲਾ ਲਈ 203 ਕਰੋੜ ਦੇ ਰੁਪਏ ਖਰਚ ਕਰਨ ਦੀ ਯੋਜਨਾ ਹੈ। ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਸੜਕਾਂ ਦੇ ਨਾਂ ਰੱਖਣ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਸਬੰਧ ‘ਚ ਪਹਿਲਾਂ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉੱਪ ਕੁਲਪਤੀ ਦੀ ਅਗਵਾਈ ਹੇਠ ਇਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ‘ਚ ਇਤਿਹਾਸ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਨੂੰ ਮੈਂਬਰ ਲਿਆ ਗਿਆ ਹੈ।
ਡਾ. ਮਨਮੋਹਨ ਦੀ ਅਗਵਾਈ ‘ਚ 36 ਮੈਂਬਰੀ ਕਮੇਟੀ ਦਾ ਗਠਨ
ਕੈਪਟਨ ਨੇ ਕਿਹਾ ਕਿ ਸਮਾਗਮ ਦੀ ਨਿਗਰਾਨੀ ਲਈ ਪ੍ਰਧਾਨ ਮੰਤਰੀ ਨੇ ਇਕ ਕਮੇਟੀ ਬਣਾਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ‘ਚ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਅਤੇ ਐਕਸ਼ਨ ਪ੍ਰੋਗਰਾਮ ਬਣਾਉਣ ਲਈ ਇਕ 36 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ।
ਬਾਬਾ ਸਰਬਜੋਤ ਸਿੰਘ ਬੇਦੀ ਸਮੇਤ ਸੰਤ ਸਮਾਜ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਬਰਗਾੜੀ ਕਾਂਡ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਕੈਪਟਨ ਨੇ ਸੰਤ ਸਮਾਜ ਨੂੰ ਭਰੋਸਾ ਦਿੱਤਾ ਕਿ ਵਿਧਾਨ ਸਭਾ ‘ਚ ਬਰਗਾੜੀ ਅਤੇ ਦੋਸ਼ੀਆਂ ਖਿਲਾਫ ਇਤਿਹਾਸਕ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੀਟਿੰਗ ਦੌਰਾਨ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਨਰਿੰਦਰ ਸਿੰਘ, ਸੰਤ ਬਲਬੀਰ ਸਿੰਘ ਸੀਚੇਵਾਲ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ਆਦਿ ਹਾਜ਼ਾਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article