PUNJABMAILUSA.COM

ਕੈਪਟਨ ਵੱਲੋ ਪੁਲਿਸ ਮੁਖੀ ਸਮੇਤ ਕਈ ਆਹਲਾ ਅਧਿਕਾਰੀਆਂ ਨੂੰ ਸਖ਼ਤ ਤਾੜਨਾ

ਕੈਪਟਨ ਵੱਲੋ ਪੁਲਿਸ ਮੁਖੀ ਸਮੇਤ ਕਈ ਆਹਲਾ ਅਧਿਕਾਰੀਆਂ ਨੂੰ ਸਖ਼ਤ ਤਾੜਨਾ

ਕੈਪਟਨ ਵੱਲੋ ਪੁਲਿਸ ਮੁਖੀ ਸਮੇਤ ਕਈ ਆਹਲਾ ਅਧਿਕਾਰੀਆਂ ਨੂੰ ਸਖ਼ਤ ਤਾੜਨਾ
April 12
06:25 2018

ਚੰਡੀਗੜ੍ਹ, 12 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਪੁਲਿਸ ਮੁਖੀ ਸਮੇਤ ਕਈ ਆਹਲਾ ਅਧਿਕਾਰੀਆਂ ਨੂੰ ਸੁਧਰ ਜਾਣ ਦੀ ਤਾਕੀਦ ਕਰਦਿਆਂ ਧਮਕੀ ਰੂਪੀ ਚੇਤਾਵਨੀ ਦਿੱਤੀ ਕਿ ਅਨੁਸ਼ਾਸਨ ਤੋੜਨ ਵਾਲੇ ਅਫ਼ਸਰਾਂ ਨੂੰ ‘ਕੱਢਣ’ ਵਿੱਚ ਕੋਈ ਦੇਰੀ ਨਹੀਂ ਕੀਤੀ ਜਾਵੇਗੀ। ਕੈਪਟਨ ਨੇ ਪੁਲਿਸ ਅਫ਼ਸਰਾਂ ਨੂੰ ਆਪਣੇ ਕਿੱਤੇ ਵਿੱਚ ਆਪਸੀ ਕਿੜ੍ਹਾਂ ਅਦਾਲਤਾਂ ਤੇ ਮੀਡੀਆ ਵਿੱਚ ਕੱਢਣ ਤੋਂ ਸਖ਼ਤ ਪਰਹੇਜ਼ ਕਰਨ ਲਈ ਵੀ ਕਿਹਾ।
ਗ੍ਰਹਿ ਮੰਤਰਾਲਾ ਸੰਭਾਲ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਬੰਦ ਕਮਰਾ ਮੀਟਿੰਗ ਦੌਰਾਨ ਖਾਸੀ ਝਾੜ ਪਾਈ। ਬੀਤੇ ਦਿਨੀਂ ਵਿਵਾਦ ਤੇ ਮੁੱਖ ਮੰਤਰੀ ਲਈ ਸਿਰਦਰਦੀ ਦਾ ਕਾਰਨ ਬਣੇ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਸਮੇਤ ਕੈਪਟਨ ਦੀ ਬੈਠਕ ਵਿੱਚ ਸਾਰੇ ਡੀਜੀਪੀ ਹਾਜ਼ਰ ਸਨ, ਪਰ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਗ਼ੈਰ-ਹਾਜ਼ਰ ਰਹੇ। ਮੀਟਿੰਗ ਵਿੱਚ 17 ਏਡੀਜੀਪੀਜ਼ ਨੇ ਵੀ ਹਿੱਸਾ ਲਿਆ। ਬੈਠਕ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮੌਜੂਦਾ ਪੁਲਿਸ ਅਧਿਕਾਰੀਆਂ ਵਿੱਚ ਵਧੀ ਤਲਖ਼ੀ ਤੇ ਇਸ ਕਾਰਨਾਂ ਕਾਰਨ ਵਾਪਰੀਆਂ ਘਟਨਾਵਾਂ ‘ਤੇ ਹੈਰਾਨੀ ਪ੍ਰਗਟਾਈ ਤੇ ਸਾਰੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਪਟਨ ਨੇ ਕਿਹਾ ਕਿ ਪ੍ਰੋਫੈਸ਼ਨਲ ਪ੍ਰੌਬਲਮਜ਼ ਨੂੰ ਅਦਾਲਤਾਂ ਵਿੱਚ ਘੜੀਸਣ ਵਰਗੀਆਂ ਹਰਕਤਾਂ ਸਹਿਣਯੋਗ ਨਹੀਂ ਹਨ ਤੇ ਇਨ੍ਹਾਂ ਨੂੰ ਇੱਥੇ ਹੀ ਬੰਦ ਕਰਨਾ ਹੋਵੇਗਾ। ਬੁਲਾਰੇ ਨੇ ਮੁਤਾਬਕ ਕੈਪਟਨ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਕਿਸੇ ਸੀਨੀਅਰ ਅਧਿਕਾਰੀ ਨੂੰ ਆਪਣੇ ਪੇਸ਼ੇ ਵਿੱਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਪਹਿਲਾਂ ਸੂਬੇ ਦੇ ਪੁਲਿਸ ਮੁਖੀ ਨੂੰ ਮਿਲੇ, ਜੇਕਰ ਉੱਥੇ ਗੱਲ ਨਹੀਂ ਬਣਦੀ ਤਾਂ ਪੜਾਅ ਦਰ ਪੜਾਅ ਗ੍ਰਹਿ ਸਕੱਤਰ, ਫਿਰ ਮੁੱਖ ਸਕੱਤਰ ਨੂੰ ਮਿਲ ਸਕਦਾ ਹੈ। ਮੁੱਖ ਮੰਤਰੀ ਨੇ ਫ਼ਰਾਖ਼ਦਿਲੀ ਵਿਖਾਉਂਦਿਆਂ ਕਿਹਾ ਕਿ ਜੇਕਰ ਫਿਰ ਵੀ ਹੱਲ ਨਹੀਂ ਹੁੰਦਾ ਤਾਂ ਕੋਈ ਵੀ ਸਿੱਧਾ ਉਨ੍ਹਾਂ ਕੋਲ ਆ ਸਕਦਾ ਹੈ।
ਮੁੱਖ ਮੰਤਰੀ ਨੇ ਤਾੜਨਾ ਕੀਤੀ ਕਿ ਸਾਰੇ ਪੁਲਿਸ ਅਧਿਕਾਰੀ ਸੂਬੇ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਦੀ ਕਪਤਾਨੀ ਹੇਠ ਹੀ ਕੰਮ ਕਰਨਗੇ। ਕੈਪਟਨ ਨੇ ਅਰੋੜਾ ਦੇ ਕਸੀਦੇ ਪੜ੍ਹਦਿਆਂ ਕਿਹਾ ਕਿ ਪੰਜਾਬ ਡੀਜੀਪੀ ਦੀ ਕੇਂਦਰ ਵਿੱਚ ਮੰਗ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਦੇ ਤਜ਼ਰਬੇ ਦੀ ਸੂਬੇ ਨੂੰ ਲੋੜ ਦਾ ਵਾਸਤਾ ਪਾ ਕੇ ਕੈਪਟਨ ਨੇ ਕੇਂਦਰ ਨੂੰ ਆਪਣਾ ਫ਼ੈਸਲਾ ਵਾਪਸ ਲੈਣ ਦੀ ਬੇਨਤੀ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article