PUNJABMAILUSA.COM

ਕੈਪਟਨ ਸਰਕਾਰ ਨੂੰ ਕਰਨਾ ਪਵੇਗਾ ਵੱਡੀ ਚੁਣੌਤੀਆਂ ਦਾ ਸਾਹਮਣਾ

ਕੈਪਟਨ ਸਰਕਾਰ ਨੂੰ ਕਰਨਾ ਪਵੇਗਾ ਵੱਡੀ ਚੁਣੌਤੀਆਂ ਦਾ ਸਾਹਮਣਾ

ਕੈਪਟਨ ਸਰਕਾਰ ਨੂੰ ਕਰਨਾ ਪਵੇਗਾ ਵੱਡੀ ਚੁਣੌਤੀਆਂ ਦਾ ਸਾਹਮਣਾ
March 15
10:04 2017

Amrinder-singh-13ਚੰਡੀਗੜ੍ਹ, 15 ਮਾਰਚ (ਪੰਜਾਬ ਮੇਲ)-ਪੰਜਾਬ ‘ਚ ਭਾਰੀ ਬਹੁਮਤ ਹਾਸਲ ਕਰਨ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਪਿਛਲੇ ਲੰਮੇ ਸਮੇਂ ਤੋਂ ਲਟਕਦੇ ਕਈ ਮੁੱਦਿਆਂ ਦੇ ਨਾਲ-ਨਾਲ ਕਈ ਮਾਮਲੇ ਕੈਪਟਨ ਅਮਰਿੰਦਰ ਵੱਲੋਂ ਲੋਕਾਂ ਨਾਲ ਖ਼ੁਦ ਕੀਤੇ ਵਾਅਦਿਆਂ ਨਾਲ ਸਬੰਧਤ ਹਨ।
ਦਲ ਬਦਲੀ ਵਿਰੋਧੀ ਕਾਨੂੰਨ ਕਾਰਨ ਮੁੱਖ ਮੰਤਰੀ ਸਮੇਤ ਕੈਬਿਨਟ ਵਿਚ ਸਿਰਫ਼ 18 ਮੰਤਰੀ ਹੀ ਬਣਨੇ ਹਨ। 77 ਵਿਧਾਇਕਾਂ ਦੀ ਫ਼ੌਜ ਵਿਚੋਂ ਸਾਰੇ ਪੱਖਾਂ ਤੋਂ ਸੰਤੁਲਨ ਬਣਾਉਣ ਲਈ ਕਾਫ਼ੀ ਮੱਥਾ-ਪੱਚੀ ਕਰਨੀ ਪਵੇਗੀ। ਬਾਹਰੋਂ ਆਏ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਸਮੇਤ ਕਈ ਆਗੂਆਂ ਨੂੰ ਮੁੱਖ ਅਹੁਦੇ ਦੇਣ ਨਾਲ ਪੁਰਾਣੇ ਕਾਂਗਰਸੀਆਂ ਨਾਲ ਮਤਭੇਦਾਂ ਦਾ ਖ਼ਦਸ਼ਾ ਵੀ ਰਹੇਗਾ। ਸੁਪਰੀਮ ਕੋਰਟ ਵੱਲੋਂ ਹਰ ਹਾਲਤ ਵਿਚ ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਦਾ ਆਦੇਸ਼ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਹੀ 2004 ‘ਚ ਬਣਾਏ ਜਲ ਸਮਝੌਤੇ ਰੱਦ ਕਰਨ ਦਾ ਕਾਨੂੰਨ ਸੁਪਰੀਮ ਕੋਰਟ ਨੇ ਗ਼ੈਰ-ਸੰਵਿਧਾਨਕ ਕਰਾਰ ਦੇ ਦਿੱਤਾ ਸੀ।
ਸੁਪਰੀਮ ਕੋਰਟ ਵੱਲੋਂ ਨਹਿਰ ਬਣਾਉਣ ਦੇ ਦਿੱਤੇ ਨਿਰਦੇਸ਼ ਦੇ ਵਿਰੋਧ ਵਿਚ ਹੀ ਉਨ੍ਹਾਂ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮੁੱਦੇ ‘ਤੇ 28 ਮਾਰਚ ਨੂੰ ਸੁਪਰੀਮ ਕੋਰਟ ‘ਚ ਮੁੜ ਬਹਿਸ ਹੋਣੀ ਹੈ। ਜੇਕਰ ਸੂਬਾ ਸਰਕਾਰ ਨਹਿਰ ਨਹੀਂ ਬਣਾਉਂਦੀ, ਤਾਂ ਅਦਾਲਤ ਨਾਲ ਟਕਰਾਅ ਕਾਰਨ ਪੈਦਾ ਹੋਣ ਵਾਲਾ ਸੰਵਿਧਾਨਕ ਸੰਕਟ ਇੱਕ ਵੱਡੀ ਚੁਣੌਤੀ ਹੋਵੇਗਾ।
ਪੰਜਾਬ ਦੇ ਪਾਣੀਆਂ ਦੇ ਮਾਹਿਰ ਪ੍ਰੀਤਮ ਸਿੰਘ ਕੁੰਮੇਦਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਨਹਿਰ ਬਣਾਉਣ ਦਾ ਵਿਰੋਧ ਨਹੀਂ ਕਰਨਾ ਚਾਹੀਦਾ ਪਰ ਪਾਣੀਆਂ ਦੀ ਵੰਡ ਦੇ ਮੁੱਦੇ ‘ਤੇ ਜ਼ੋਰ ਦੇਣਾ ਚਾਹੀਦਾ ਹੈ। ਪਾਣੀ ਦੀ ਵੰਡ ਦਾ ਮੁੱਦਾ ਸੁਪਰੀਮ ਕੋਰਟ ਦੇ ਦਾਇਰੇ ਵਿਚ ਨਹੀਂ ਆਉਂਦਾ।
ਕਰਜ਼ੇ ਦੇ ਬੋਝ ਹੇਠ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੀ ਰਾਹਤ ਕੈਪਟਨ ਦਾ ਪ੍ਰਮੁੱਖ ਵਾਅਦਾ ਹੈ। ਲਗਪਗ ਸਵਾ ਲੱਖ ਕਰੋੜ ਰੁਪਏ ਤੋਂ ਵੱਧ ਦੀ ਕਰਜ਼ਈ ਪੰਜਾਬ ਸਰਕਾਰ ਇਹ ਵਾਅਦਾ ਕਿਸ ਤਰ੍ਹਾਂ ਪੂਰਾ ਕਰੇਗੀ, ਇਹ ਵੱਡਾ ਸੁਆਲ ਹੈ। ਪ੍ਰਸਿੱਧ ਅਰਥਸ਼ਾਸਤਰੀ ਸੁੱਚਾ ਸਿੰਘ ਗਿੱਲ ਨੇ ਕਿਹਾ ਕਿ ਸੰਭਵ ਹੈ ਕਿ ਉੱਤਰ ਪ੍ਰਦੇਸ਼ ‘ਚ ਕੀਤੇ ਵਾਅਦੇ ਅਨੁਸਾਰ ਬੈਂਕਾਂ ਦੇ ਕਰਜ਼ੇ ਦੀ ਮੁਆਫ਼ੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰ ਦਿੱਤੀ ਜਾਵੇ, ਇਸ ਨਾਲ ਪੰਜਾਬ ਨੂੰ ਵੀ ਲਾਭ ਹੋ ਸਕੇਗਾ। ਸ਼ਾਹੂਕਾਰਾ ਕਰਜ਼ੇ ਲਈ ਸਰ ਛੋਟੂ ਰਾਮ ਵਾਲੇ ਕਾਨੂੰਨ ਵਾਂਗ ਜ਼ਿਲ੍ਹਾ ਪੱਧਰੀ ਕਰਜ਼ਾ ਨਿਬੇੜਾ ਬੋਰਡ ਬਣਾ ਕੇ ਸੂਬਾ ਸਰਕਾਰ ਆਪਣੇ ਵੱਲੋਂ ਪੈਸਾ ਦੇਣ ਵਿਚ ਮਦਦ ਕਰ ਸਕਦੀ ਹੈ। ਜੇਕਰ ਸਰਕਾਰ ਚਾਹੇ ਤਾਂ ਸਹਿਕਾਰੀ ਬੈਂਕਾਂ ਦੇ ਮਾਮਲੇ ‘ਚ ਵੀ ਸੂਬਾ ਸਰਕਾਰ ਪਹਿਲਾਂ ਕਰਜ਼ੇ ਨੂੰ ਅੱਗੇ ਪਾਉਣ ਅਤੇ ਕਦਮ ਦਰ ਕਦਮ ਮੁਆਫ਼ ਕਰਨ ਵੱਲ ਵਧ ਸਕਦੀ ਹੈ। ਹਰ ਘਰ ਦੇ ਇੱਕ ਵਿਅਕਤੀ ਨੂੰ ਨੌਕਰੀ ਦੇਣਾ ਸਭ ਤੋਂ ਮੁਸ਼ਕਲ ਕੰਮ ਹੈ।
ਸੁੱਚਾ ਸਿੰਘ ਗਿੱਲ ਅਨੁਸਾਰ ਇਹ ਮੌਜੂਦਾ ਵਿਕਾਸ ਦੇ ਮਾਡਲ ਮੁਤਾਬਕ ਸੰਭਵ ਨਹੀਂ ਹੈ। ਰੁਜ਼ਗਾਰ ਪੈਦਾ ਹੀ ਨਹੀਂ ਹੋ ਰਿਹਾ, ਕਿਉਂਕਿ ਵਿਕਾਸ ਦਾ ਤਰੀਕਾਕਾਰ ਰੁਜ਼ਗਾਰ ਵਿਹੂਣਾ ਹੈ। ਸਰਕਾਰ ਲਈ ਕੰਮ ਕਰਨ ਦੇ ਦੋ ਖੇਤਰ ਸਿੱਖਿਆ ਅਤੇ ਸਿਹਤ ਹਨ। ਪੜ੍ਹਾਈ ਉੱਤੇ ਜ਼ੋਰ ਦੇ ਕੇ ਨਵੀਂ ਪੀੜ੍ਹੀ ਨੂੰ ਖੇਤੀ ਦੀ ਬਜਾਏ ਹੋਰਾਂ ਕਿੱਤਿਆਂ ਦੀ ਮੁਹਾਰਤ ਦੇ ਯੋਗ ਬਣਾਇਆ ਜਾ ਸਕਦਾ ਹੈ। ਪੰਜਾਬ ਦੀ ਖ਼ਰਾਬ ਹੋ ਰਹੀ ਆਬੋ ਹਵਾ ਕਾਰਨ ਆ ਰਹੀਆਂ ਸਿਹਤ ਸਮੱਸਿਆਵਾਂ ਨੂੰ ਰੋਕਣਾ ਵੀ ਵੱਡਾ ਮਾਮਲਾ ਹੈ। ਨਸ਼ਿਆਂ ਦਾ ਮੁੱਦਾ ਵੀ ਵੱਡਾ ਹੈ। ਬੇਰੁਜ਼ਗਾਰੀ ਅਤੇ ਸਾਮਾਜਿਕ ਮਾਹੌਲ ਕਾਰਨ ਨਸ਼ੇ ‘ਚ ਗ੍ਰਸੇ ਨੌਜਵਾਨਾਂ ਦਾ ਪੁਨਰਵਾਸ ਵੱਡੀ ਸਮੱਸਿਆ ਹੈ।
ਪਿਛਲੇ ਕਾਫ਼ੀ ਸਮੇਂ ਤੋਂ ਪੰਥਕ ਜਥੇਬੰਦੀਆਂ ਅਤੇ ਡੇਰਾ ਸਿਰਸਾ ਦੇ ਦਰਮਿਆਨ ਚੱਲ ਰਹੀ ਕਸ਼ਮਕਸ਼ ਇਨ੍ਹਾਂ ਚੋਣਾਂ ਦੌਰਾਨ ਅਕਾਲੀ ਦਲ ਦਾ ਸਮਰਥਨ ਕਰਨ ਨਾਲ ਹੋਰ ਵਧ ਗਈ ਹੈ। ਇਨ੍ਹਾਂ ਸਮਾਜਿਕ ਟਕਰਾਵਾਂ ਨੂੰ ਹੱਲ ਕਰਨਾ ਵੀ ਆਸਾਨ ਨਹੀਂ ਹੋਵੇਗਾ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਮੁਲਜ਼ਮਾਂ ਨੂੰ ਫੜਨਾ ਅਤੇ ਸੱਚਾਈ ਸਾਹਮਣੇ ਲਿਆਉਣ ਦਾ ਵਾਅਦਾ ਪੂਰਾ ਕਰਨਾ ਵੀ ਚੁਣੌਤੀ ਹੋਵੇਗੀ। ਪੰਜਾਬ ਦੇ ਲੋਕਾਂ ਨੇ ਪ੍ਰਮੁੱਖ ਤੌਰ ‘ਤੇ ਅਕਾਲੀ ਦਲ ਅਤੇ ਮਾਫ਼ੀਆ, ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਵਪਾਰ ਵਿਰੁੱਧ ਵੋਟ ਦਿੱਤੀ ਹੈ। ਇਸ ਮਾਮਲੇ ‘ਚ ਸਿਆਸੀ ਅਤੇ ਪ੍ਰਸ਼ਾਸਨਿਕ ਲੋਕਾਂ ਦੇ ਗੱਠਜੋੜ ਨੂੰ ਸਾਹਮਣੇ ਲਿਆਉਣ ਦੀ ਤਵੱਕੋਂ ਪੰਜਾਬ ਦੇ ਲੋਕਾਂ ਨੂੰ ਰਹੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article