PUNJABMAILUSA.COM

ਕੈਪਟਨ ਸਰਕਾਰ ਵਿਧਾਇਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਕਰੇਗੀ ਵਿਸ਼ੇਸ਼ ਉਪਰਾਲੇ!

ਕੈਪਟਨ ਸਰਕਾਰ ਵਿਧਾਇਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਕਰੇਗੀ ਵਿਸ਼ੇਸ਼ ਉਪਰਾਲੇ!

ਕੈਪਟਨ ਸਰਕਾਰ ਵਿਧਾਇਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਕਰੇਗੀ ਵਿਸ਼ੇਸ਼ ਉਪਰਾਲੇ!
April 25
10:28 2018

ਚੰਡੀਗੜ੍ਹ, 25 ਅਪ੍ਰੈਲ (ਪੰਜਾਬ ਮੇਲ)- ਕੈਪਟਨ ਸਰਕਾਰ ਕਾਨੂੰਨੀ ਪਹਿਲੂਆਂ ਦਾ ਅਧਿਐਨ ਕਰਨ ਤੋਂ ਬਾਅਦ ਵਜ਼ਾਰਤ ਤੋਂ ਬਾਹਰ ਰਹਿ ਗਏ ਨਾਰਾਜ਼ ਵਿਧਾਇਕਾਂ ਨੂੰ ਬੋਰਡਾਂ, ਨਿਗਮਾਂ ਦੇ ਚੇਅਰਮੈਨ ਅਤੇ ਵਿਧਾਨਕ ਸਹਾਇਕ ਲਾ ਕੇ ਉਨ੍ਹਾਂ ਦੀ ਨਾਰਾਜ਼ਗੀ ਦੂਰ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਵੀ ਅਜਿਹਾ ਸੰਕੇਤ ਦੇ ਚੁੱਕੇ ਹਨ।
ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਨਾਰਾਜ਼ ਵਿਧਾਇਕਾਂ ਨਾਲ ਦੋ ਦਿਨ ਗੱਲਬਾਤ ਕਰਨ ਪਿੱਛੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰ ਕੇ ਸਥਿਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਜਾਣਕਾਰੀ ਮੁਤਾਬਕ ਵਿਧਾਇਕਾਂ ਨੂੰ ਐਡਜਸਟ ਕਰਨ ਤੋਂ ਪਹਿਲਾਂ ਸਰਕਾਰ ਸਾਰੇ ਮਾਮਲਿਆਂ ਦਾ ਕਾਨੂੰਨੀ ਪੱਖ ਤੋਂ ਅਧਿਐਨ ਕਰੇਗੀ ਤੇ ਉਹੀ ਕਦਮ ਚੁੱਕੇਗੀ, ਜਿਸ ਨੂੰ ਅਦਾਲਤਾਂ ‘ਚ ਚੁਣੌਤੀ ਨਾ ਦਿੱਤੀ ਜਾ ਸਕੇ। ਦੇਖਿਆ ਜਾਵੇਗਾ ਕਿ ਕਿਸੇ ਵਿਧਾਇਕ ਨੂੰ ਚੇਅਰਮੈਨ ਆਦਿ ਲਾਏ ਜਾਣ ਦਾ ਮਾਮਲਾ ‘ਲਾਭ ਵਾਲੇ ਅਹੁਦੇ’ ਤਹਿਤ ਨਾ ਆਵੇ। ਇਸ ਬਾਰੇ ਕਾਨੂੰਨੀ ਮਸ਼ੀਰ ਅਤੇ ਐਡਵੋਕੇਟ ਜਨਰਲ ਨਾਲ ਸਲਾਹ ਕਰ ਕੇ ਹੱਲ ਕੱਢਿਆ ਜਾਵੇਗਾ। ਇਕ ਸੀਨੀਅਰ ਵਕੀਲ ਨੇ ਕਿਹਾ ਕਿ ਇਸ ਮੁਤੱਲਕ ਵਿਸਥਾਰਤ ਫੈਸਲਾ ਨਹੀਂ ਆਇਆ ਪਰ ਇਹ ਹੈ ਇਕ ਤਰ੍ਹਾਂ ਦੀ ਉਲੰਘਣਾ ਹੀ। ਉਨ੍ਹਾਂ ਕਿਹਾ ਕਿ ਬਹੁਤੀਆਂ ਸਰਕਾਰਾਂ ਅਜਿਹਾ ਕੁਝ ਕਰੀ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਬਹੁਤੇ ਵਿਧਾਇਕਾਂ ਨੂੰ ਲਗਪਗ ਮਨਾ ਕੇ ਉਨ੍ਹਾਂ ਦੇ ਗੁੱਸੇ ਨੂੰ ਇਕ ਵਾਰ ਠੰਢਾ ਕਰ ਦਿੱਤਾ ਗਿਆ ਹੈ। ਸੀਨੀਅਰ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਕਾਨੂੰਨਨ ਸਿਰਫ਼ 18 ਮੰਤਰੀ ਹੀ ਬਣ ਸਕਦੇ ਸਨ। ਦੋ-ਤਿੰਨ ਵਿਧਾਇਕ ਅਜੇ ਵੀ ਇਸ ਪੱਖ ਨੂੰ ਮੰਨਣ ਲਈ ਤਿਆਰ ਨਹੀਂ ਜਾਪਦੇ। ਇਹ ਮਾਮਲਾ ਕਾਂਗਰਸ ਹਾਈਕਮਾਂਡ ਕੋਲ ਵੀ ਪਹੁੰਚ ਸਕਦਾ ਹੈ। ਪਰ ਮੰਤਰੀਆਂ ਦੀ ਚੋਣ ਹਾਈਕਮਾਂਡ ਦੀ ਸਿਹਮਤੀ ਨਾਲ ਹੀ ਹੋਈ ਹੋਣ ਕਾਰਨ ਹਾਈਕਮਾਂਡ ਵੀ ਇਸ ਮਾਮਲੇ ਵਿਚ ਬਹੁਤਾ ਕੁਝ ਕਰ ਸਕਣ ਦੀ ਹਾਲਤ ਵਿਚ ਨਹੀਂ ਜਾਪਦੀ। ਦੱਸਣਯੋਗ ਹੈ ਕਿ ਕੁਝ ਨਿਗਮ ਤੇ ਬੋਰਡ, ਜਿਵੇਂ ਬੈਂਕਫਿਨਕੋ, ਜੰਗਲਾਤ ਕਾਰਪੋਰੇਸ਼ਨ, ਵੇਅਰ ਹਾਊਸ ਕਾਰਪੋਰੇਸ਼ਨ, ਪੰਜਾਬ ਅਨੂਸੁਚਿਤ ਜਾਤੀ ਭੌਂ ਵਿਕਾਸ ਤੇ ਵਿੱਤ ਨਿਗਮ ਆਦਿ ਲਾਭ ਦੇ ਅਹੁਦੇ ਤੋਂ ਮੁਕਤ ਐਲਾਨੇ ਗਏ ਹਨ। ਇਸ ਕਾਰਨ ਇਨ੍ਹਾਂ ਸਮੇਤ ਕੁਝ ਹੋਰ ਅਦਾਰਿਆਂ ਦੇ ਚੇਅਰਮੈਨ ਲਾਉਣ ਵਿਚ ਕੋਈ ਦਿੱਕਤ ਨਹੀਂ ਹੈ। ਸਰਕਾਰ ਨੇ ਵਿਧਾਨਕ ਸਹਾਇਕ ਲਾਉਣ ਲਈ ਕੰਮ ਵੀ ਸ਼ੁਰੂ ਕਰ ਦਿਤਾ ਹੈ।
ਪੰਜਾਬ ਵਜ਼ਾਰਤ ਦੀ ਅਗਲੀ ਮੀਟਿੰਗ 30 ਅਪ੍ਰੈਲ ਨੂੰ ਹੋਵੇਗੀ, ਜਿਸ ਵਿਚ ਵਿਚਾਰੇ ਜਾਣ ਵਾਲੇ ਏਜੰਡਿਆਂ ਨੂੰ ਨਵੇਂ ਮੰਤਰੀਆਂ ਦੇ ਸਲਾਹ ਮਸ਼ਵਰੇ ਤੋਂ ਬਾਅਦ ਹੀ ਮੀਟਿੰਗ ‘ਚ ਪੇਸ਼ ਕੀਤਾ ਜਾਵੇਗਾ। ਸਿੱਖਿਆ ਵਿਭਾਗ ਦੇ ਦੋ ਬਹੁਤ ਹੀ ਅਹਿਮ ਤੇ ਨੀਤੀਗਤ ਮਸਲੇ ਹਨ, ਜਿਨ੍ਹਾਂ ਨੂੰ 27 ਅਪ੍ਰੈਲ ਨੂੰ ਅਧਿਆਪਕ ਜਥੇਬੰਦੀਆਂ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਹੀ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਉਂਜ ਵੀ ਸਿੱਖਿਆ ਵਿਭਾਗ ਦੇ ਨਵੇਂ ਮੰਤਰੀ ਓ.ਪੀ. ਸੋਨੀ ਮੰਗਲਵਾਰ ਨੂੰ ਅਹੁਦਾ ਸੰਭਾਲ ਰਹੇ ਹਨ, ਜੋ ਇਨ੍ਹਾਂ ਬਾਰੇ ਗੌਰ ਕਰਨਗੇ। ਵਿਭਾਗ ਨੇ ਸੱਤ ਸਾਲ ਦੀ ਸੇਵਾ ਵਾਲੇ ਅਧਿਆਪਕਾਂ ਨੂੰ ਬਦਲਣ ਦੀ ਸ਼ਰਤ ਹਟਾਉਣ ਦਾ ਫੈਸਲਾ ਕਰ ਲਿਆ ਹੈ ਤੇ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਵਿਚ ਇਸ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਰੈਗੂਲਰ ਕੀਤੇ ਜਾਣ ਵਾਲੇ ਅਧਿਆਪਕਾਂ ਨੂੰ ਘੱਟ ਸਕੇਲ ਦੇਣ ਦਾ ਫੈਸਲਾ ਵੀ ਅੱਗੇ ਪਾ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article