PUNJABMAILUSA.COM

ਕੈਪਟਨ ਸਰਕਾਰ ਵੀ ਨਹੀਂ ਬਦਲੀ ਸਕੀ ਬਜ਼ੁਰਗਾਂ ਦੇ ਭਾਗ

ਕੈਪਟਨ ਸਰਕਾਰ ਵੀ ਨਹੀਂ ਬਦਲੀ ਸਕੀ ਬਜ਼ੁਰਗਾਂ ਦੇ ਭਾਗ

ਕੈਪਟਨ ਸਰਕਾਰ ਵੀ ਨਹੀਂ ਬਦਲੀ ਸਕੀ ਬਜ਼ੁਰਗਾਂ ਦੇ ਭਾਗ
June 07
09:18 2017


ਬਠਿੰਡਾ, 7 ਜੂਨ (ਪੰਜਾਬ ਮੇਲ)-ਪੰਜਾਬ ਦੇ ਕਰੀਬ ਸਾਢੇ ਤਿੰਨ ਲੱਖ ਬਜ਼ੁਰਗ ਸਰਕਾਰੀ ‘ਵਿਕਾਸ’ ਦਾ ਭਾਰ ਢੋਣ ਲਈ ਮਜਬੂਰ ਹਨ। ਇਨ੍ਹਾਂ ਦੇ ਭਾਗ ਕੈਪਟਨ ਸਰਕਾਰ ਵੀ ਨਹੀਂ ਬਦਲ ਸਕੀ। ਜ਼ਿੰਦਗੀ ਦੇ ਆਖ਼ਰੀ ਪਹਿਰ ‘ਚ ਇਹ ਬਜ਼ੁਰਗ ਮਗਨਰੇਗਾ ‘ਚ ਦਿਹਾੜੀ ਕਰ ਰਹੇ ਹਨ। ਮਗਨਰੇਗਾ ਸਕੀਮ ‘ਚ ਪੰਜਾਬ ‘ਚ 80 ਸਾਲ ਤੋਂ ਉਪਰ ਦੀ ਉਮਰ ਦੇ 13,781 ਬਜ਼ੁਰਗ ਰਜਿਸਟਰਡ ਹਨ, ਜਦੋਂਕਿ 61 ਸਾਲ ਤੋਂ 80 ਤੱਕ ਦੇ ਮਜ਼ਦੂਰਾਂ ਦੀ ਗਿਣਤੀ 3.08 ਲੱਖ ਬਣਦੀ ਹੈ। ਕੈਪਟਨ ਸਰਕਾਰ ਵੀ ਇਨ੍ਹਾਂ ਮਜ਼ਦੂਰਾਂ ਤੋਂ ਬੇਖ਼ਬਰ ਹੈ। ਬੁੱਢੀ ਉਮਰੇ ਦਿਹਾੜੀ ਕਰਨ ਦਾ ਇਨ੍ਹਾਂ ਬਜ਼ੁਰਗਾਂ ਨੂੰ ਸ਼ੌਕ ਨਹੀਂ ਪਰ ਫਿਰ ਵੀ ਕੋਈ ਹਕੂਮਤ ਇਨ੍ਹਾਂ ਦੇ ਦਰਦ ਸਮਝ ਨਹੀਂ ਸਕੀ ਹੈ।
ਗੱਠਜੋੜ ਹਕੂਮਤ ਸਮੇਂ ਕਾਂਗਰਸ ਨੇ ਮਗਨਰੇਗਾ ਮਜ਼ਦੂਰਾਂ ਦਾ ਮਸਲਾ ਜ਼ੋਰਦਾਰ ਢੰਗ ਨਾਲ ਚੁੱਕਿਆ ਸੀ ਪਰ ਹੁਣ ਕਾਂਗਰਸੀ ਹਕੂਮਤ ਵੀ ਚੁੱਪ ਹੋ ਗਈ ਹੈ। ਮੁੱਖ ਮੰਤਰੀ ਪੰਜਾਬ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਅਤੇ ਹੋਰ ਕਿਸੇ ਵੀ ਉੱਚ ਅਧਿਕਾਰੀ ਨੇ ਮਗਨਰੇਗਾ ਦੇ ਮਸਲੇ ‘ਤੇ ਕੋਈ ਮੀਟਿੰਗ ਤੱਕ ਨਹੀਂ ਬੁਲਾਈ ਹੈ। ਕਰੋੜਾਂ ਰੁਪਏ ਦੀ ਮਜ਼ਦੂਰੀ ਖ਼ਜ਼ਾਨੇ ਵਿਚ ਹੀ ਫਸੀ ਹੋਈ ਹੈ। ਬਠਿੰਡਾ ‘ਚ 17,200 ਮਗਨਰੇਗਾ ਮਜ਼ਦੂਰਾਂ ਦੀ ਉਮਰ 61 ਸਾਲ ਤੋਂ ਉਪਰ ਹੈ, ਜਿਨ੍ਹਾਂ ਵਿਚੋਂ 420 ਮਜ਼ਦੂਰ 80 ਸਾਲ ਤੋਂ ਵੱਧ ਉਮਰ ਦੇ ਰਜਿਸਟਰਡ ਹਨ। ਦੂਜੇ ਪਾਸੇ 18 ਤੋਂ 30 ਸਾਲ ਦੀ ਉਮਰ ਤੱਕ ਦੇ ਮਜ਼ਦੂਰਾਂ ਦੀ ਗਿਣਤੀ 13,316 ਹੀ ਹੈ। ਹੁਸ਼ਿਆਰਪੁਰ ਵਿਚ ਸਭ ਤੋਂ ਜ਼ਿਆਦਾ ਕਰੀਬ 30 ਹਜ਼ਾਰ ਮਗਨਰੇਗਾ ਮਜ਼ਦੂਰ 61 ਸਾਲ ਤੋਂ ਵੱਧ ਉਮਰ ਦੇ ਹਨ। ਵੇਰਵਿਆਂ ਅਨੁਸਾਰ ਮਗਨਰੇਗਾ ਵਿਚ ਕੰਮ ਕਰਦੇ ਮੁਲਾਜ਼ਮ ਵੀ ਸੰਘਰਸ਼ਾਂ ਦੇ ਰਾਹ ਤੁਰੇ ਹੋਏ ਹਨ, ਜਿਨ੍ਹਾਂ ਨੂੰ ਨਵੀਂ ਸਰਕਾਰ ਤੋਂ ਵੀ ਕੋਈ ਚੰਗਾ ਸੁਨੇਹਾ ਨਹੀਂ ਆਇਆ ਹੈ। ਹਾਲਾਂਕਿ ਮਗਨਰੇਗਾ ਸਕੀਮ ਕੇਂਦਰ ਦੀ ਯੂ.ਪੀ.ਏ. ਸਰਕਾਰ ਦੀ ਤਰਜੀਹੀ ਸਕੀਮ ਹੈ ਪਰ ਕੈਪਟਨ ਸਰਕਾਰ ਨੇ ਇਸ ਨੂੰ ਹਾਲੇ ਤੱਕ ਏਜੰਡੇ ‘ਤੇ ਨਹੀਂ ਰੱਖਿਆ ਹੈ। ਬਠਿੰਡਾ ਦੀ ਜ਼ਿਲ੍ਹਾ ਪ੍ਰੀਸ਼ਦ ਨੇ ਕੁਝ ਅਰਸਾ ਪਹਿਲਾਂ ਪੰਜ ਏਕੜ ਤੱਕ ਵਾਲੀ ਕਿਸਾਨੀ ਦੇ ਖੇਤਾਂ ਵਿਚ ਮਗਨਰੇਗਾ ਮਜ਼ਦੂਰ ਭੇਜਣ ਦਾ ਪ੍ਰੋਗਰਾਮ ਬਣਾਇਆ ਸੀ। ਨਿਯਮਾਂ ਅਨੁਸਾਰ ਕਿਸਾਨ ਇਨ੍ਹਾਂ ਮਜ਼ਦੂਰਾਂ ਦੀ ਮੱਦਦ ਲੈ ਸਕਦੇ ਹਨ। ਉਂਜ, ਹਕੀਕਤ ਇਹ ਹੈ ਕਿ ਕਿਸੇ ਵੀ ਕਿਸਾਨ ਨੂੰ ਮਗਨਰੇਗਾ ਮਜ਼ਦੂਰ ਨਹੀਂ ਮਿਲੇ ਹਨ। ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਮਗਨਰੇਗਾ ਮਜ਼ਦੂਰ ਦੇਣ ਵਾਲਾ ਕੇਸ ਪ੍ਰਵਾਨਗੀ ਲਈ ਭੇਜਿਆ ਸੀ ਪਰ ਉਪਰੋਂ ਹਰੀ ਝੰਡੀ ਨਹੀਂ ਮਿਲੀ ਅਤੇ ਹੁਣ ਦੁਬਾਰਾ ਕੇਸ ਬਣਾ ਕੇ ਭੇਜਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article