PUNJABMAILUSA.COM

ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਯੋਜਨਾ ਲਾਗੂ ਕਰਨ ਦੀ ਤਿਆਰੀ

ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਯੋਜਨਾ ਲਾਗੂ ਕਰਨ ਦੀ ਤਿਆਰੀ

ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਯੋਜਨਾ ਲਾਗੂ ਕਰਨ ਦੀ ਤਿਆਰੀ
October 26
06:15 2017

ਚੰਡੀਗੜ੍ਹ, 26 ਅਕਤੂਬਰ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਕਾਫ਼ੀ ਦੇਰ ਤੋਂ ਉਡੀਕੀ ਜਾ ਰਹੀ ਕਰਜ਼ਾ ਮੁਆਫ਼ੀ ਯੋਜਨਾ ਲਾਗੂ ਕਰਨ ਦੀਆਂ ਤਿਆਰੀਆਂ ਕਰ ਲਈਆਂ ਹਨ। ਪਹਿਲੇ ਪੜਾਅ ਵਿਚ ਸਹਿਕਾਰੀ ਬੈਂਕਾਂ ਦੇ ਖਾਤਾਧਾਰੀ ਕਿਸਾਨਾਂ ਦਾ ਦੋ ਲੱਖ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਦਾ 6.42 ਲੱਖ ਕਿਸਾਨਾਂ ਨੂੰ ਲਾਹਾ ਮਿਲੇਗਾ। ਰਾਜ ਸਰਕਾਰ ਨੂੰ ਸਹਿਕਾਰੀ ਬੈਂਕਾਂ ਦੇ ਕਰਜ਼ਈ ਕਿਸਾਨਾਂ ਦੀ ਸਾਰੀ ਜਾਣਕਾਰੀ ਮਿਲ ਚੁੱਕੀ ਹੈ। ਇਨ੍ਹਾਂ ਕਿਸਾਨਾਂ ਦਾ ਕਰਜ਼ਾ ਚਾਰ ਹਜ਼ਾਰ ਕਰੋੜ ਦੇ ਕਰੀਬ ਬਣਦਾ ਹੈ।
ਇਨ੍ਹਾਂ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਯੋਜਨਾ 15 ਨਵੰਬਰ ਤੱਕ ਲਾਗੂ ਕਰ ਦਿੱਤੀ ਜਾਵੇਗੀ। ਕੌਮੀਕ੍ਰਿਤ ਤੇ ਪ੍ਰਾਈਵੇਟ ਬੈਂਕਾਂ ਦੇ ਕਰਜ਼ਈ ਕਿਸਾਨਾਂ ਦੀ ਅਜੇ ਤੱਕ ਰਾਜ ਸਰਕਾਰ ਕੋਲ ਪੂਰੀ ਜਾਣਕਾਰੀ ਨਹੀਂ ਪਹੁੰਚੀ। ਇਨ੍ਹਾਂ ਬੈਂਕਾਂ ਦੇ ਫਸਲੀ ਕਰਜ਼ੇ ਵਾਲੇ ਕਿਸਾਨਾਂ ਦੀ ਗਿਣਤੀ 3.80 ਲੱਖ ਬਣਦੀ ਹੈ ਪਰ ਕਰਜ਼ਾ 5500 ਸੌ ਕਰੋੜ ਰੁਪਏ ਦਾ ਮੁਆਫ਼ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਸਕੀਮ ਲਾਗੂ ਕਰਨ ਵਾਸਤੇ ਕੇਂਦਰ ਸਰਕਾਰ ਕੋਲੋਂ ਮਦਦ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੰਤਵ ਲਈ ਵਿੱਤੀ ਜ਼ਿੰਮੇਵਾਰੀ ਬਜਟ ਪ੍ਰਬੰਧ ਐਕਟ ਵਿਚ ਸੋਧ ਲਈ ਰਾਜ ਸਰਕਾਰ ਦੀ ਫਾਈਲ ਕੇਂਦਰ ਸਰਕਾਰ ਕੋਲ ਹੈ। ਕੇਂਦਰੀ ਵਜ਼ਾਰਤ ਨੇ ਐਕਟ ਵਿਚ ਸੋਧ ਦੀ ਪ੍ਰਵਾਨਗੀ ਦੇਣੀ ਹੈ। ਪੰਜਾਬ ਨੂੰ ਰਾਹਤ ਦੇਣ ਸਮੇਂ ਇਹੀ ਸਹੂਲਤ ਭਾਜਪਾ ਸ਼ਾਸਤ ਸੂਬਿਆਂ ਨੂੰ ਵੀ ਦਿੱਤੀ ਜਾ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article