PUNJABMAILUSA.COM

ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਕੀਮ ਦਾ ਆਗਾਜ਼

 Breaking News

ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਕੀਮ ਦਾ ਆਗਾਜ਼

ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਕੀਮ ਦਾ ਆਗਾਜ਼
January 07
20:51 2018

ਪਹਿਲੇ ਗੇੜ ਵਿੱਚ 47000 ਕਿਸਾਨਾਂ ਨੂੰ ਰਾਹਤ ਦੇਣ ਦਾ ਦਾਅਵਾ;
ਮਾਨਸਾ, 7 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਨਸਾ ਤੋਂ ਢਾਈ ਏਕੜ ਜ਼ਮੀਨਾਂ ਦੇ ਮਾਲਕ ਕਰਜ਼ਦਾਰ ਕਿਸਾਨਾਂ ਦੇ ਕਰਜ਼ੇ ਦੀ ਮੁਆਫੀ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਸੂਬਾ ਪੱਧਰੀ ਸਮਾਗਮ ਵਿੱਚ ਪੰਜ ਜ਼ਿਲ੍ਹਿਆਂ ਦੇ ਤਕਰੀਬਨ 47 ਹਜ਼ਾਰ ਕਿਸਾਨਾਂ ਨੂੰ ਰਾਹਤ ਦੇਣ ਦਾ ਦਾਅਵਾ ਕੀਤਾ ਗਿਆ ਹੈ। ਸਮਾਗਮ ਵਿੱਚ ਮੁੱਖ ਮੰਤਰੀ ਨੇ ਸੰਕੇਤਕ ਤੌਰ ’ਤੇ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਜ਼ਿਲ੍ਹਿਆਂ ਦੇ 10-10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ।
ਇਸ ਮੌਕੇ ਕੀਤੀ ਤਕਰੀਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੀ ਇਸ ਸ਼ੁਰੂਆਤ ਨਾਲ 47 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿਚ ਪੈਸਾ ਪਹੁੰਚ ਗਿਆ ਹੈ। ਪੰਜਾਬ ਸਰਕਾਰ ਛੇਹੀ ਹੀ ਅਜਿਹੇ ਹੋਰ ਸਮਾਗਮ ਕਰੇਗੀ ਤਾਂ ਜੋ ਰਾਜ ਦੇ ਹਰੇਕ ਜ਼ਿਲ੍ਹੇ ਨੂੰ ਇਸ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਛੇਤੀ ਹੀ ਸਰਕਾਰ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦਾ ਵੀ ਉਪਰਾਲਾ ਕਰੇਗੀ ਅਤੇ ਵੱਡਿਆਂ ਦੀ ਥਾਂ ਛੋਟੇ ਅਤੇ ਲੋੜਵੰਦ ਕਿਸਾਨਾਂ ਦੇ ਸਹਿਕਾਰੀ ਅਦਾਰਿਆਂ ਤੋਂ ਇਲਾਵਾ ਕਮਰਸ਼ੀਅਲ ਬੈਂਕਾਂ ਦੇ ਕਰਜ਼ੇ ਵੀ ਆਰਥਿਕ ਹਾਲਤ ਠੀਕ ਹੋਣ ਤੋਂ ਬਾਅਦ ਮੁਆਫ਼ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਦੀ ਅਕਾਲੀਆਂ, ਆਮ ਆਦਮੀ ਪਾਰਟੀ ਅਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਭੰਡੀ ਪ੍ਰਚਾਰ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਬਰਨਾਲਾ ਦੇ ਇਕ ਕਿਸਾਨ ਵੱਲੋਂ ਕੱਲ੍ਹ ਕੀਤੀ ਗਈ ਖੁਦਕੁਸ਼ੀ ਦਾ ਜ਼ਿਕਰ ਕਰਦਿਆਂ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਉਸ ਕਿਸਾਨ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਆਪਣਾ ਨਾਂ ਨਾ ਆਉਣ ਕਾਰਨ ਆਤਮ ਹੱਤਿਆ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ 701 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਕੋਲੋਂ ਤਕਰੀਬਨ 47,000 ਕਿਸਾਨਾਂ ਨੇ ਕਰਜ਼ਾ ਲਿਆ ਹੈ ਅਤੇ ਪਹਿਲੇ ਪੜਾਅ ਦੌਰਾਨ 5.63 ਲੱਖ ਕਿਸਾਨਾਂ ਨੂੰ ਲਾਭ ਪਹੁੰਚੇਗਾ, ਜਿਨ੍ਹਾਂ ਨੂੰ 2700 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਤਕਨੀਕੀ ਨੁਕਸਾਂ ਕਾਰਨ ਕੁਝ ਕਿਸਾਨ ਇਸ ਸਕੀਮ ‘ਚੋਂ ਬਾਹਰ ਰਹਿ ਗਏ ਹਨ। ਇਸ ਦਾ ਵੀ ਹੱਲ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਸਬੰਧਤ ਐਸ.ਡੀ.ਐਮ. ਜਾਂ ਡੀ.ਸੀ. ਕੋਲ ਪਹੁੰਚ ਕਰ ਸਕਦੇ ਹਨ। ਕਰਜ਼ਾ ਮੁਆਫੀ ਦੀ ਸਮੁੱਚੀ ਪ੍ਰਕਿਰਿਆ ਚਾਰ ਪੜਾਵਾਂ ਵਿੱਚ ਮੁਕੰਮਲ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਸਬੰਧ ਵਿੱਚ ਮਾੜੀ ਸਿਆਸਤ ਖੇਡਦੇ ਰਹੇ ਹਨ ਜਦੋਂ ਕਿ ਕੈਪਟਨ ਸਰਕਾਰ ਨੇ ਇਸ ਪ੍ਰਤੀ ਆਪਣੀ ਪੂਰੀ ਵਚਨਬੱਧਤਾ ਅਤੇ ਸੰਜੀਦਗੀ ਨੂੰ ਪ੍ਰਗਟਾਇਆ ਹੈ। ਜਾਖੜ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ।
ਸਵਾਗਤੀ ਭਾਸ਼ਣ ਵਿੱਚ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੀ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਅਮਰਿੰਦਰ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੀ ਕੀਤੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਧੰਨਵਾਦ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਵਿੱਤੀ ਸਥਿਤੀ ਨੂੰ ਮੁੜ ਪੈਰਾਂ ‘ਤੇ ਲਿਆਉਣ ਲਈ ਯਤਨ ਕਰ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਨੇ 16,000 ਕਿਲੋਮੀਟਰ ਲੰਮੀਆਂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਪੱਧਰ ਉੱਚਾ ਚੁੱਕਣ ਵਾਲੇ ਪ੍ਰਾਜੈਕਟ ਦੀ ਵੀ ਸ਼ੁਰੂਆਤ ਕੀਤੀ। ਹੋਰਨਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸਾਧੂ ਸਿੰਘ ਧਰਮਸੋਤ, ਅਰੁਨਾ ਚੌਧਰੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਅਜੀਤਇੰਦਰ ਸਿੰਘ ਮੋਫਰ ਆਦਿ ਇਸ ਮੌਕੇ ਹਾਜ਼ਰ ਸੀ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article