PUNJABMAILUSA.COM

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

 Breaking News

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ
December 11
09:10 2019

-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ : 916-320-9444
ਪੰਜਾਬ ਅੰਦਰ ਕੈਪਟਨ ਸਰਕਾਰ ਨੂੰ ਸਥਾਪਤ ਹੋਇਆਂ 3 ਸਾਲ ਦੇ ਕਰੀਬ ਬੀਤ ਗਏ ਹਨ। 3 ਸਾਲਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣਾਂ ਦੌਰਾਨ ਕੀਤੇ ਵੱਡੇ ਵਾਅਦੇ ਲਾਗੂ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਲਈ ਇਸ ਵੇਲੇ ਸਭ ਤੋਂ ਵੱਡਾ ਨੈਤਿਕ ਸੰਕਟ ਇਹ ਹੈ ਕਿ ਉਹ ਚੋਣਾਂ ਦੌਰਾਨ ਕਹੇ ਆਪਣੇ ਬੋਲ ਪੁਗਾਉਣ ਵਿਚ ਸਫਲ ਨਹੀਂ ਰਹੇ ਹਨ। ਫਰਵਰੀ 2017 ਦੀਆਂ ਚੋਣਾਂ ਸਮੇਂ ਕਾਂਗਰਸ ਵੱਲੋਂ ਬੇਅਬਦੀ ਮੁੱਦੇ ਨੂੰ ਲੈ ਕੇ ਸਭ ਤੋਂ ਵਧੇਰੇ ਰਗੜੇ ਅਕਾਲੀਆਂ ਨੂੰ ਲਾਏ ਸਨ। ਕੈਪਟਨ ਨਿੱਜੀ ਤੌਰ ‘ਤੇ ਇਹ ਕਹਿ ਕੇ ਗਰਜਦੇ ਰਹੇ ਕਿ ਪੰਜਾਬ ‘ਚ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਆਉਣਗੇ ਤੇ ਨਾਲ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਸਰਪ੍ਰਸਤੀ ਕਰਨ ਵਾਲੀ ਲੀਡਰਸ਼ਿਪ ਨੂੰ ਕਟਹਿਰੇ ਵਿਚ ਖੜ੍ਹਾ ਕਰਨਗੇ। ਕੈਪਟਨ ਸਰਕਾਰ ਨੇ ਇਸ ਮਾਮਲੇ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਇਆ। ਜਸਟਿਸ ਰਣਜੀਤ ਸਿੰਘ ਨੇ ਕਰੀਬ 1 ਸਾਲ ਦੀ ਸਖ਼ਤ ਮਿਹਨਤ ਨਾਲ ਬੇਅਦਬੀ ਮਾਮਲਿਆਂ, ਬਹਿਬਲ ਕਲਾ ਅਤੇ ਕੋਟਕਪੂਰਾ ਦੀਆਂ ਘਟਨਾਵਾਂ ਬਾਰੇ ਵਿਸਥਾਰਤ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ। ਇਸ ਰਿਪੋਰਟ ਉਪਰ ਪੰਜਾਬ ਵਿਧਾਨ ਸਭਾ ਵਿਚ ਬੜੀ ਗਰਮਜ਼ੋਸ਼ੀ ਨਾਲ ਬਹਿਸ ਹੋਈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੇ ਕਈ ਮੰਤਰੀ, ਖਾਸਕਰ ਉਸ ਵੇਲੇ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇਸ ਗੱਲ ਉਪਰ ਵਾਰ-ਵਾਰ ਨਾਰਾਜ਼ਗੀ ਪ੍ਰਗਟ ਕਰਦੇ ਰਹੇ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀਆਂ ਪ੍ਰਤੀ ਨਰਮਚਿੱਤ ਹਨ ਅਤੇ ਅਕਾਲੀ ਰਾਜ ਵੇਲੇ ਹੋਏ ਵੱਡੇ ਘਪਲਿਆਂ ਸੰਬੰਧੀ ਚੁੱਪ ਧਾਰ ਰਹੇ ਹਨ। ਪਰ ਮੁੱਖ ਮੰਤਰੀ ਨੇ ਇਨ੍ਹਾਂ ਮਾਮਲਿਆਂ ਦਾ ਕਦੇ ਵੀ ਜਵਾਬ ਨਹੀਂ ਦਿੱਤਾ। ਸ. ਸਿੱਧੂ ਸਮੇਤ ਕਈ ਹੋਰ ਮੰਤਰੀ ਕੈਪਟਨ ਦੇ ਰਾਜ ਸਮੇਂ ਵੀ ਅਕਾਲੀ ਆਗੂਆਂ ਦੀ ਪੰਜਾਬ ਪ੍ਰਸ਼ਾਸਨ ਵਿਚ ਚੜ੍ਹਤ ਹੋਣ ਦੇ ਮਾਮਲੇ ਕੈਬਨਿਟ ਮੀਟਿੰਗਾਂ ਵਿਚ ਉਠਾਉਂਦੇ ਰਹੇ ਹਨ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਕੈਬਨਿਟ ਮੰਤਰੀਆਂ ਅਤੇ ਕਾਂਗਰਸ ਤੇ ਆਪ ਦੇ ਬਹੁਤ ਸਾਰੇ ਵਿਧਾਇਕਾਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਤੱਤਪਰਤਾ ਪ੍ਰਗਟਾਈ ਅਤੇ ਵਿਧਾਨ ਸਭਾ ਵਿਚ ਸਰਵਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਬੇਅਦਬੀ ਅਤੇ ਹੋਰ ਘਟਨਾਵਾਂ ਦੀ ਸੀ.ਬੀ.ਆਈ. ਤੋਂ ਜਾਂਚ ਵਾਪਸ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਇਕ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਜਾਵੇ। ਵਿਧਾਨ ਸਭਾ ਦੇ ਰੌਲੇ-ਰੱਪੇ ਤੋਂ ਬਾਅਦ ਪਰਨਾਲਾ ਫਿਰ ਉਥੇ ਦਾ ਉਥੇ ਹੀ ਰਿਹਾ। ਹੁਣ ਕਰੀਬ ਡੇਢ ਸਾਲ ਲੰਘ ਗਿਆ ਹੈ, ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਮਤੇ ਮੁਤਾਬਕ ਸਰਕਾਰ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਵਾਪਸ ਨਹੀਂ ਲੈ ਸਕੀ। ਦੂਜਾ ਪੁਲਿਸ ਅਧਿਕਾਰੀਆਂ ਦੀ ਬਣਾਈ ਗਈ ‘ਸਿਟ’ ਬਹੁਤਾ ਕਰਕੇ ਆਪਸੀ ਮਤਭੇਦਾਂ ਵਿਚ ਹੀ ਉਲਝੀ ਰਹੀ ਹੈ ਅਤੇ ਕਿਸੇ ਵੀ ਸਿਰਕਰਦਾ ਅਕਾਲੀ ਆਗੂ ਖਿਲਾਫ ਕੋਈ ਕਾਰਵਾਈ ਨਹੀਂ ਕਰ ਸਕੀ। ਇੱਥੋਂ ਤੱਕ ਕਿ ਬਹਿਬਲ ਕਲਾ ਕਾਂਡ ਵਿਚ ਦੋਸ਼ੀ ਐਲਾਨੇ ਪੰਜ ਪੁਲਿਸ ਅਧਿਕਾਰੀਆਂ ਖਿਲਾਫ ਵੀ ਚਲਾਨ ਪੇਸ਼ ਨਹੀਂ ਕੀਤਾ ਗਿਆ। ‘ਸਿਟ’ ਨੇ ਅਜੇ ਤੱਕ ਸਿਰਫ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਖਿਲਾਫ ਹੀ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਕਾਂਡ ਵਿਚ ਤਿੰਨ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ। ਪਰ ਇਸ ਮਾਮਲੇ ਵਿਚ ਅਕਾਲੀ ਲੀਡਰਸ਼ਿਪ ਦਾ ਕੋਈ ਵੀ ਆਗੂ ਨਾਮਜ਼ਦ ਨਹੀਂ ਕੀਤਾ ਗਿਆ। ਹੁਣ ਇਸ ਫੈਸਲੇ ਨੂੰ ਲੈ ਕੇ ਸਿੱਖ ਨੌਜਵਾਨਾਂ ਦੀਆਂ 35 ਜਥੇਬੰਦੀਆਂ ਦੇ ਸੰਗਠਨਾਂ ਨੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਮਾਰਨ ਅਤੇ ਉਨ੍ਹਾਂ ਤੋਂ ਕਹੀਆਂ ਗੱਲਾਂ ਦਾ ਜਵਾਬ ਮੰਗਣ ਦਾ ਸਿਲਸਿਲਾ ਸ਼ੁਰੂ ਕੀਤਾ ਹੈ। 8 ਦਸੰਬਰ ਨੂੰ ਪਹਿਲਾ ਧਰਨਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਅੱਗੇ ਮਾਰਿਆ ਗਿਆ। ਸ. ਰੰਧਾਵਾ, ਸ. ਨਵਜੋਤ ਸਿੰਘ ਸਿੱਧੂ ਨਾਲ ਮਿਲ ਕੇ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਭ ਤੋਂ ਵਧੇਰੇ ਗੱਲਾਂ ਕਰਦੇ ਰਹੇ ਹਨ। ਉਨ੍ਹਾਂ ਦੇ ਘਰ ਅੱਗੇ ਨੌਜਵਾਨਾਂ ਨੇ ਪਹਿਲਾਂ ਕੀਰਤਨ ਕੀਤਾ ਅਤੇ ਫਿਰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਉਨ੍ਹਾਂ ਵੱਲੋਂ ਕੀਤੇ ਐਲਾਨ ਅਤੇ ਕਹੀਆਂ ਗੱਲਾਂ ਦੀਆਂ ਆਡੀਓ ਸੁਣਾਈਆਂ ਅਤੇ ਫਿਰ ਉਥੇ ਹਾਜ਼ਰ ਹੋਏ ਸ. ਰੰਧਾਵਾ ਤੋਂ ਜਵਾਬ ਵੀ ਮੰਗਿਆ ਗਿਆ। ਸ. ਰੰਧਾਵਾ ਨੇ ਨੌਜਵਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਉਨ੍ਹਾਂ ਦੇ ਰੋਸ ਅਤੇ ਗੁੱਸੇ ਨੂੰ ਮੁੱਖ ਮੰਤਰੀ ਦੀ ਝੋਲੀ ਪਾਉਣ ਦਾ ਵਾਅਦਾ ਕੀਤਾ।
ਬੇਅਦਬੀ ਮਾਮਲੇ ਉੱਤੇ ਅਕਾਲੀਆਂ ਅਤੇ ਦੋਸ਼ੀਆਂ ਪ੍ਰਤੀ ਵਰਤੀ ਜਾ ਰਹੀ ਨਰਮੀ ਅਤੇ ਡੰਗ ਟਪਾਊ ਨੀਤੀ ਤੋਂ ਮੰਤਰੀ ਹੀ ਨਹੀਂ, ਸਗੋਂ ਵੱਡੀ ਪੱਧਰ ‘ਤੇ ਕਾਂਗਰਸੀ ਆਗੂ ਵੀ ਨਿਰਾਸ਼ ਹਨ। ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਤੋਂ ਨਿਰਾਸ਼ ਹੋਏ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਦੇ ਚਾਰ ਵਿਧਾਇਕ ਪਿਛਲੇ 1 ਮਹੀਨੇ ਤੋਂ ਬਗਾਵਤ ਦੇ ਰਾਹ ਪਏ ਹੋਏ ਹਨ। ਬਹੁਤ ਸਾਰੇ ਹੋਰ ਵਿਧਾਇਕਾਂ ਨੇ ਵੀ ਉਨ੍ਹਾਂ ਦੀ ਹਾਂ ਵਿਚ ਹਾਂ ਮਿਲਾਈ ਹੈ। ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਅਤੇ ਘਰ-ਘਰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਵੀ ਵਫਾ ਨਾ ਹੋਣ ਕਾਰਨ ਕਾਂਗਰਸ ਦੇ ਅੰਦਰ ਵੀ ਵੱਡੀ ਬਦਜਨੀ ਪਾਈ ਜਾ ਰਹੀ ਹੈ। ਇਸ ਸਾਰੇ ਕੁੱਝ ਉਪਰ ਸਾਬਕਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਖ-ਵੱਖ ਮੌਕਿਆਂ ਉਪਰ ਆਪਣੇ ਵਿਚਾਰ ਪ੍ਰਗਟ ਕਰਦੇ ਰਹੇ ਹਨ। ਖਾਸ ਤੌਰ ‘ਤੇ ਮੁੱਖ ਮੰਤਰੀ ਦੀ ਅਕਾਲੀਆਂ ਪ੍ਰਤੀ ਨੀਤੀ ਦੇ ਉਹ ਵੱਡੇ ਆਲੋਚਕ ਸਨ। ਸ਼ਾਇਦ ਇਹੀ ਕਾਰਨ ਹੈ ਕਿ ਨਵਜੋਤ ਸਿੰਘ ਸਿੰਧੂ ਨੂੰ ਪਹਿਲਾਂ ਅਹਿਮ ਮਹਿਕਮੇ ਤੋਂ ਵੱਖ ਕੀਤਾ ਗਿਆ ਅਤੇ ਫਿਰ ਵਜ਼ਾਰਤ ਤੋਂ ਬਾਹਰ ਜਾਣ ਲਈ ਮਜਬੂਰ ਕਰ ਦਿੱਤਾ। ਪਰ ਉਨ੍ਹਾਂ ਵੱਲੋਂ ਬੇਬਾਕੀ ਨਾਲ ਲੋਕ ਮੁੱਦੇ ਉਠਾਉਣ, ਅਕਾਲੀ ਆਗੂਆਂ ਦੇ ਘਪਲਿਆਂ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦੀਆਂ ਗਲਤ ਨੀਤੀਆਂ ਦੇ ਪਰਖੱਚੇ ਉਡਾਉਣ ਕਾਰਨ ਸ. ਸਿੱਧੂ ਪਹਿਲਾਂ ਵੀ ਪੰਜਾਬੀ ਲੋਕਾਂ ਦੇ ਚਹੇਤੇ ਸਨ ਅਤੇ ਹੁਣ ਉਹ ਜਦ ਸਰਗਰਮ ਮੁਕਾਮ ਤੋਂ ਪਾਸੇ ਹੋ ਕੇ ਸਾਰੇ ਹਾਲਾਤ ਉਪਰ ਘੋਖਵੀਂ ਨਿਗਾਹ ਰੱਖਦੇ ਹੋਏ ਪਾਸੇ ਹੋ ਕੇ ਬੈਠੇ ਹਨ, ਤਾਂ ਵੀ ਉਹ ਉਸੇ ਤਰ੍ਹਾਂ ਪੰਜਾਬੀਆਂ ਦੀਆਂ ਨਿਗਾਹਾਂ ਵਿਚ ਹਨ। ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਲੇ ਦਿਨ ਪੰਜਾਬ ਦੇ ਲੋਕਾਂ ਪ੍ਰਤੀ ਉਨ੍ਹਾਂ ਦੇ ਮੋਹ ਅਤੇ ਲੋਕਾਂ ਅੰਦਰ ਉਨ੍ਹਾਂ ਦੇ ਸਤਿਕਾਰ ਦੀ ਝਲਕ ਸਭ ਨੇ ਦੇਖ ਲਈ ਹੈ। ਕੈਪਟਨ ਅਮਰਿੰਦਰ ਸਿੰਘ ਦਾ 3 ਸਾਲ ਪਹਿਲਾਂ ਵਾਲਾ ਜਲਵਾ ਹੁਣ ਕਿਧਰੇ ਵੀ ਨਜ਼ਰ ਨਹੀਂ ਆ ਰਿਹਾ। ਆਮ ਲੋਕ ਹੀ ਨਹੀਂ, ਸਗੋਂ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਵਿਚ ਬਦਜਨੀ ਪਾਈ ਨਜ਼ਰ ਆ ਰਹੀ ਹੈ। ਕਾਂਗਰਸੀ ਵਿਧਾਇਕ ਅਤੇ ਵਜ਼ੀਰ, ਰਾਜ ਅੰਦਰ ਅਫਸਰਸ਼ਾਹੀ ਦੇ ਬੋਲਬਾਲੇ ਖਿਲਾਫ ਖੁੱਲ੍ਹੇਆਮ ਗੱਲਾਂ ਕਰਨ ਲੱਗ ਪਏ ਹਨ। ਰਾਜ ਅੰਦਰ ਅਫਸਰਸ਼ਾਹੀ ਦੇ ਬੋਲਬਾਲੇ ਕਾਰਨ ਸਿਆਸੀ ਜਮਾਤ ਦੀ ਪੁੱਛਗਿੱਛ ਨਾ ਹੋਣ ਕਾਰਨ ਆਮ ਲੋਕਾਂ ਦੇ ਕੰਮ-ਧੰਦੇ ਨਹੀਂ ਹੋ ਰਹੇ ਅਤੇ ਵਿਕਾਸ ਦੇ ਸਾਰੇ ਕਾਰਜ ਲਗਭਗ ਠੱਪ ਹੀ ਪਏ ਹਨ। ਗੱਲ ਕੀ, ਨਾ ਕਿਸਾਨਾਂ ਦੇ ਕਰਜ਼ੇ ਮੁਆਫ ਹੋਏ ਹਨ, ਨਾ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲਿਆ ਹੈ, ਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਹੀ ਹੱਲ ਹੋਏ ਹਨ ਅਤੇ ਨਾ ਹੀ ਪੰਜਾਬ ਵਿਚੋਂ ਨਸ਼ਿਆਂ ਦੇ ਵੱਗਦੇ ਦਰਿਆ ਨੂੰ ਹੀ ਰੋਕਿਆ ਜਾ ਸਕਿਆ ਹੈ। ਇਸ ਦੇ ਉਲਟ ਸਗੋਂ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਲਗਾਤਾਰ ਮੰਦੀ ਬਣੀ ਹੋਈ ਹੈ। ਰਾਜ ਅੰਦਰ ਗੈਂਗਸਟਰਾਂ ਵੱਲੋਂ ਮਾਰ-ਧਾੜ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹਾਲਾਤ ਇਥੋਂ ਤੱਕ ਬਦਤਰ ਹਨ ਕਿ ਜੇਲ੍ਹਾਂ ਅੰਦਰ ਬੈਠੇ ਗੈਂਗਸਟਰ ਰਾਜਸੀ ਸਰਪ੍ਰਸਤੀ ਹੇਠ ਮੋਬਾਈਲਾਂ ਰਾਹੀਂ ਨਸ਼ਿਆਂ ਦੇ ਵਪਾਰ ਕਰ ਰਹੇ ਹਨ ਅਤੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਰਾਜ ਅੰਦਰ ਭ੍ਰਿਸ਼ਟਾਚਾਰ ਦਾ ਬੋਲਬਾਲਾ ਪਹਿਲਾਂ ਵਾਂਗ ਹੀ ਜਾਰੀ ਹੈ। ਅਜਿਹੀ ਹਾਲਤ ਵਿਚ ਆਮ ਲੋਕੀਂ ਹੀ ਨਹੀਂ, ਸਗੋਂ ਕਾਂਗਰਸ ਦਾ ਵੱਡਾ ਹਿੱਸਾ ਕਹਿਣ ਲੱਗ ਪਿਆ ਹੈ ਕਿ ਪੰਜਾਬ ਦੀ ਵਾਗਡੋਰ ਨਵਜੋਤ ਸਿੰਘ ਸਿੱਧੂ ਵਰਗੇ ਸਾਫ ਦਿਲ, ਇਮਾਨਦਾਰ ਅਤੇ ਧੜੱਲੇਦਾਰ ਆਗੂ ਦੇ ਹੱਥ ਹੋਣੀਂ ਚਾਹੀਦੀ ਹੈ। ਕਈ ਵਿਧਾਇਕ ਅਤੇ ਮੰਤਰੀ ਵੀ ਅਜਿਹੀਆਂ ਆਵਾਜ਼ਾਂ ਕੱਢਦੇ ਸੁਣੇ ਜਾਣ ਲੱਗੇ ਹਨ। ਕੈਬਨਿਟ ਮੰਤਰੀ ਵਜੋਂ ਉਨ੍ਹਾਂ ਵੱਲੋਂ ਕੀਤੇ ਕੰਮਾਂ ਨੂੰ ਲੋਕੀਂ ਯਾਦ ਕਰ ਰਹੇ ਹਨ। ਕਾਂਗਰਸ ਲੀਡਰਸ਼ਿਪ ਨੂੰ ਵੀ ਹੁਣ ਸੋਚਣਾ ਪਵੇਗਾ। ਪਿਛਲੇ ਦਿਨੀਂ ਹਰਿਆਣਾ ਤੇ ਮਹਾਰਾਸ਼ਟਰ ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸੰਭਲ ਗਈ ਨਜ਼ਰ ਆ ਰਹੀ ਹੈ। ਅਗਲੇ ਦਿਨਾਂ ਵਿਚ ਉਸ ਨੇ ਹੋਰਨਾਂ ਸੂਬਿਆਂ ਵਿਚ ਵੀ ਮਜ਼ਬੂਤੀ ਵੱਲ ਪੈਰ ਪੁੱਟਣੇ ਹਨ। ਜੇਕਰ ਪੰਜਾਬ ਅੰਦਰ ਕਾਂਗਰਸ ਸਰਕਾਰ ਦੀ ਸ਼ਾਖ ਨਾ ਸੁਧਰੀ, ਤਾਂ ਦੇਸ਼ ਪੱਧਰ ਉੱਤੇ ਇਸ ਦਾ ਮਾੜਾ ਪ੍ਰਭਾਵ ਪੈਣਾ ਕੁਦਰਤੀ ਹੈ। ਇਸ ਕਰਕੇ ਆਉਂਦੇ ਦਿਨਾਂ ਵਿਚ ਕਾਂਗਰਸ ਲੀਡਰਸ਼ਿਪ ਕੈਪਟਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਬਾਰੇ ਗੰਭੀਰਤਾ ਨਾਲ ਵਿਚਾਰ ਸਕਦੀ ਹੈ। ਇਹ ਗੱਲ ਕਿਸੇ ਨੂੰ ਦੱਸਣ ਦੀ ਲੋੜ ਨਹੀਂ ਕਿ ਸ. ਨਵਜੋਤ ਸਿੰਘ ਸਿੱਧੂ ਬਾਰੇ ਕਾਂਗਰਸ ਹਾਈਕਮਾਨ ਦਾ ਰੁਖ਼ ਕੀ ਹੈ। ਜੇਕਰ ਪੰਜਾਬ ਅੰਦਰ ਤਬਦੀਲੀ ਦੀ ਗੱਲ ਚੱਲਦੀ ਹੈ, ਤਾਂ ਕਾਂਗਰਸ ਹਾਈਕਮਾਨ ਦਾ ਗੁਣਾ ਉਨ੍ਹਾਂ ਉਪਰ ਪੁੱਟਣਾ ਕੁਦਰਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article