ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਹੋਇਆ ਕਰੋਨਾ

97
Share

ਚੰਡੀਗੜ੍ਹ, 26 ਫਰਵਰੀ (ਪੰਜਾਬ ਮੇਲ)-ਪੰਜਾਬ ਸਰਕਾਰ ਦਾ ਆਖਰੀ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਦੇ ਜਲ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਕੋਰੋਨਾ ਮਹਾਮਾਰੀ ਹੋਣ ਦੀ ਪੁਸ਼ਟੀ ਹੋਈ ਹੈ। ਸੁੱਖ ਸਰਕਾਰੀਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਦਰਅਸਲ 1 ਮਾਰਚ ਤੋਂ ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਜੋ 10 ਮਾਰਚ ਤੱਕ ਚੱਲੇਗਾ। ਜਦਕਿ ਪੰਜਾਬ ’ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਚੱਲਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਿਧਾਨ ਸਭਾ ਦੀ ਕਾਰਵਾਈ ’ਚ ਸ਼ਮੂਲੀਅਤ ਕਰਨ ਵਾਲੇ ਹੋਰ ਅਮਲੇ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ’ਚ ਆਖਿਆ ਗਿਆ ਹੈ ਕਿ ਜਿਹੜਾ ਵੀ ਵਿਧਾਇਕ ਵਿਧਾਨ ਸਭਾ ਅੰਦਰ ਦਾਖ਼ਲ ਹੁੰਦਾ ਹੈ, ਉਸ ਕੋਲ ਕੋਰੋਨਾ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ। ਲਿਹਾਜ਼ਾ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।

Share