PUNJABMAILUSA.COM

ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਨੇ ਕੀਤਾ ਸੀਜ਼ਨ 2018 ਦੇ ਖੇਡ ਮੇਲਿਆਂ ਦਾ ਐਲਾਨ

 Breaking News

ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਨੇ ਕੀਤਾ ਸੀਜ਼ਨ 2018 ਦੇ ਖੇਡ ਮੇਲਿਆਂ ਦਾ ਐਲਾਨ

ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਨੇ ਕੀਤਾ ਸੀਜ਼ਨ 2018 ਦੇ ਖੇਡ ਮੇਲਿਆਂ ਦਾ ਐਲਾਨ
June 13
10:20 2018

ਸਾਨ ਫਰਾਂਸਿਸਕੋ, 13 ਜੂਨ (ਪੰਜਾਬ ਮੇਲ)- ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਵੱਲੋਂ ਇਸ ਵਰ੍ਹੇ ਭਾਵ ਸੀਜ਼ਨ 2018 ਦੇ ਖੇਡ ਮੇਲਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਫੈਡਰੇਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਉਰਫ ਸ਼ਿੰਦਾ ਅਟਵਾਲ ਅਤੇ ਫੈਡਰੇਸ਼ਨ ਦੇ ਤਕਨੀਕੀ ਸਲਾਹਕਾਰ ਕੌਮਾਂਤਰੀ ਕਬੱਡੀ ਖਿਡਾਰੀ ਤੀਰਥ ਸਿੰਘ ਗਾਖਲ ਨੇ ਕਿਹਾ ਕਿ ਇਹ ਵਰ੍ਹਾ ਕਬੱਡੀ ਦਾ ਨਵਾਂ ਇਤਿਹਾਸ ਸਿਰਜਣ ਵਾਲਾ ਵਰ੍ਹਾ ਹੋਵੇਗਾ ਤੇ ਫੈਡਰੇਸ਼ਨ ਹਰ ਸੰਭਵ ਯਤਨ ਕਰੇਗੀ ਕਿ ਦਰਸ਼ਕਾਂ ਨੂੰ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਦਾ ਜੋਸ਼ ਪ੍ਰਦਰਸ਼ਨ ਵੇਖਣ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਵਾਰ 6 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਫੈਡਰੇਸ਼ਨ ਦੀ ਸਰਪ੍ਰਸਤੀ ਹੇਠ ਹੋਣ ਵਾਲੇ ਖੇਡ ਮੇਲਿਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਣਗੀਆਂ ਅਤੇ ਸਾਰੇ ਪ੍ਰਬੰਧ ਫੈਡਰੇਸ਼ਨ ਦੇ ਕਾਇਦੇ ਕਾਨੂੰਨ ਅਨੁਸਾਰ ਹੀ ਹੋਣਗੇ। ਫੈਡਰੇਸ਼ਨ ਦੀ ਸਰਪ੍ਰਸਤੀ ਵਾਲਾ ਪਹਿਲਾ ਵਿਸ਼ਵ ਕਬੱਡੀ ਕੱਪ 16 ਸਤੰਬਰ ਦਿਨ ਐਤਵਾਰ ਨੂੰ ਯੂਨਾਈਟਿਡ ਸਪੋਰਟਸ ਕਲੱਬ ਕੈਲੀਫੋਰਨੀਆ ਅਤੇ ਸ. ਅਮੋਲਕ ਸਿੰਘ ਗਾਖਲ ਦੀ ਅਗਵਾਈ ‘ਚ ਯੂਨੀਅਨ ਸਿਟੀ ਦੇ ਲੋਗਨ ਹਾਈ ਸਕੂਲ ‘ਚ ਕਰਵਾਇਆ ਜਾ ਰਿਹਾ ਹੈ। ਇਸ ਤੋਂ ਅਗਲੇ 3 ਵੱਡੇ ਕਬੱਡੀ ਖੇਡ ਮੇਲੇ ਫੈਡਰੇਸ਼ਨ ਵੱਲੋਂ ਮਡੈਸਟੋ, ਫਰਿਜ਼ਨੋ ਅਤੇ ਸੈਕਰਾਮੈਂਟੋ ‘ਚ ਹੋਣਗੇ। ਸ਼ਿੰਦਾ ਅਟਵਾਲ ਅਤੇ ਤੀਰਥ ਗਾਖਲ ਨੇ ਇਹ ਵੀ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਇਸ ਵਾਰ ਦਰਸ਼ਕਾਂ ਨੂੰ ਹੁਣ ਤੱਕ ਦੇ ਖੇਡ ਮੇਲਿਆਂ ਤੋਂ ਵੱਖਰੀ ‘ਤੇ ਕਮਾਲ ਦੀ ਕਬੱਡੀ ਦਾ ਪ੍ਰਦਰਸ਼ਨ ਵੇਖਣ ਨੂੰ ਮਿਲੇਗਾ। ਉਧਰ ਯੂਨਾਈਟਿਡ ਸਪੋਰਟਸ ਕਲੱਬ ਵੱਲੋਂ ਕਰਵਾਏ ਜਾਣ ਵਾਲੇ 14ਵੇਂ ਵਿਸ਼ਵ ਕਬੱਡੀ ਕੱਪ ਦੇ ਮੁੱਖ ਪ੍ਰਬੰਧਕ ਅਮੋਲਕ ਸਿੰਘ ਗਾਖਲ ਨੇ ਇਕ ਵੱਖਰੇ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਜ਼ਿੰਦਗੀ ਦਾ ਵੱਡਾ ਹਿੱਸਾ ਕਬੱਡੀ ਅਤੇ ਖੇਡਾਂ ਨੂੰ ਸਮਰਪਿਤ ਕਰਕੇ ਗੁਜ਼ਾਰਿਆ ਹੈ ਅਤੇ ਉਹ ਪਿਛਲੇ ਸਫਲ ਕਬੱਡੀ ਕੱਪਾਂ ਨਾਲੋਂ ਵੀ ਇਸ ਵਾਰ ਦੇ ਕਬੱਡੀ ਕੱਪ ਲਈ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਆਸਵੰਦ ਹਨ ਕਿ 14ਵਾਂ ਵਿਸ਼ਵ ਕਬੱਡੀ ਕੱਪ ਕਬੱਡੀ ਦਾ ਇਕ ਵੱਖਰਾ ਇਤਿਹਾਸ ਸਿਰਜੇਗਾ ਅਤੇ ਦਰਸ਼ਕਾਂ ਦੇ ਚਾਅ ਪੂਰੇ ਕਰੇਗਾ। ਖਿਡਾਰੀਆਂ, ਕਬੱਡੀ ਪ੍ਰੇਮੀਆਂ ਅਤੇ ਸਪਾਂਸਰਾਂ ਵੱਲੋਂ ਪਹਿਲਾਂ ਨਾਲੋਂ ਵੀ ਵੱਧ ਸਹਿਯੋਗ ਦੇਣ ਲਈ ਉਤਸ਼ਾਹ ਵਿਖਾਇਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article